Canada Police: ਕੈਨੇਡਾ 'ਚ ਗਾਇਕ ਏਪੀ ਢਿੱਲੋਂ(AP Dhillon) ਦੇ ਘਰ 'ਤੇ ਗੋਲ਼ੀਬਾਰੀ ਕਰਨ ਵਾਲੇ ਵਿਅਕਤੀ ਨੂੰ ਉਥੋਂ ਦੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਇਸ ਗੋਲੀਬਾਰੀ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਨੇ ਲਈ ਸੀ। ਤੁਹਾਨੂੰ ਦੱਸ ਦੇਈਏ ਕਿ ਏਪੀ ਢਿੱਲੋਂ ਦਾ ਘਰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਵੈਨਕੂਵਰ ਵਿੱਚ ਹੈ।
ਦਰਅਸਲ 30 ਅਕਤੂਬਰ ਨੂੰ ਕੈਨੇਡੀਅਨ ਪੁਲਿਸ ਨੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਕੈਨੇਡਾ ਦੇ ਮੈਨੀਟੋਬਾ ਸੂਬੇ ਦੇ ਵਿਨੀਪੈਗ ਸ਼ਹਿਰ ਦੇ ਰਹਿਣ ਵਾਲੇ ਅਬਜੀਤ ਕਿੰਗਰਾ (25) ਵਜੋਂ ਹੋਈ ਹੈ। ਅਬਜੀਤ 'ਤੇ ਕੋਲਵੁੱਡ 'ਚ ਦੋ ਗੱਡੀਆਂ ਨੂੰ ਅੱਗ ਲਾਉਣ ਦੇ ਨਾਲ-ਨਾਲ ਗੋਲੀ ਚਲਾਉਣ ਦਾ ਵੀ ਦੋਸ਼ ਹੈ। ਕੈਨੇਡੀਅਨ ਪੁਲਿਸ ਮੁਤਾਬਕ ਦੋਸ਼ੀ ਅਬਜੀਤ ਕਿੰਗਰਾ ਨੂੰ ਓਨਟਾਰੀਓ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ 1 ਸਤੰਬਰ 2024 ਨੂੰ ਗਾਇਕ ਏਪੀ ਢਿੱਲੋਂ ਦੇ ਘਰ ਦੇ ਬਾਹਰ ਫਾਇਰਿੰਗ ਹੋਈ ਸੀ। ਇਸ ਘਟਨਾ ਨੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਹਮਲਾਵਰਾਂ ਨੇ ਗਾਇਕ ਢਿੱਲੋਂ ਦੇ ਘਰ ਦੇ ਬਾਹਰ ਵਾਰਦਾਤ ਨੂੰ ਅੰਜਾਮ ਦਿੱਤਾ। ਹਮਲੇ ਤੋਂ ਬਾਅਦ ਲਾਰੈਂਸ ਬਿਸ਼ਨੋਈ ਗੈਂਗ ਨੇ ਵਾਇਰਲ ਪੋਸਟ ਰਾਹੀਂ ਇਸ ਦੀ ਜ਼ਿੰਮੇਵਾਰੀ ਲਈ ਸੀ।
ਦਰਅਸਲ, ਫੇਸਬੁੱਕ 'ਤੇ ਵਾਇਰਲ ਹੋਈ ਪੋਸਟ 'ਚ ਲਾਰੈਂਸ ਬਿਸ਼ਨੋਈ ਦੇ ਗੈਂਗ ਦੇ ਰੋਹਿਤ ਗੋਦਾਰਾ ਨੇ ਕੈਨੇਡਾ 'ਚ ਏਪੀ ਢਿੱਲੋਂ ਦੇ ਘਰ ਦੇ ਬਾਹਰ ਹੋਏ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਫੇਸਬੁੱਕ 'ਤੇ ਲਿਖਿਆ ਸੀ, 'ਸਾਰੇ ਭਰਾਵਾਂ ਨੂੰ ਰਾਮ ਰਾਮ ਜੀ। 1 ਅਸੀਂ ਕੈਨੇਡਾ ਵਿਚ ਦੋ ਥਾਵਾਂ 'ਤੇ ਗੋਲੀਬਾਰੀ ਕੀਤੀ, ਜਿਨ੍ਹਾਂ ਵਿਚੋਂ ਇੱਕ ਵਿਕਟੋਰੀਆ ਆਈਲੈਂਡ ਤੇ ਵੁਡਬ੍ਰਿਜ ਟੋਰਾਂਟੋ ਹੈ। ਮੈਂ ਰੋਹਿਤ ਗੋਦਾਰਾ (ਲੌਰੇਸ਼ ਬਿਸ਼ਨੋਈ ਗਰੁੱਪ) ਇਸ ਦੀ ਜ਼ਿੰਮੇਵਾਰੀ ਲੈਂਦਾ ਹਾਂ।
ਪੋਸਟ ਵਿੱਚ ਅੱਗੇ ਲਿਖਿਆ ਗਿਆ ਸੀ, ‘ਵਿਕਟੋਰੀਆ ਆਈਲੈਂਡ ਵਿੱਚ ਸਥਿਤ ਘਰ ਏਪੀ ਢਿੱਲੋਂ ਦਾ ਹੈ। ਇਸ ਦੇ ਨਾਲ ਹੀ ਲਿਖਿਆ ਸੀ ਕਿ ਆਪਣੀ ਔਕਾਤ ਵਿੱਚ ਰਹਿ ਨਹੀਂ ਤਾਂ ਕੁੱਤੇ ਦੀ ਮੌਤ ਮਾਰਾਂਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।