ਧਾਰਾ 370 'ਤੇ ਸੁਪਰੀਮ ਕੋਰਟ ਦੇ ਫੈਸਲੇ ਤੋਂ ਬੌਖਲਾਇਆ ਪਾਕਿਸਤਾਨ, ਕਿਹਾ- 'ਇਹ ਇਨਸਾਫ ਦਾ ਕਤਲ ਹੈ, ਅਸੀਂ...'
Pakistan Reaction On Article 370 Verdict: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਧਾਰਾ 370 'ਤੇ ਸੁਪਰੀਮ ਕੋਰਟ ਦੁਆਰਾ ਦਿੱਤੇ ਗਏ ਫੈਸਲੇ ਤੋਂ ਨਿਰਾਸ਼ ਹਨ।
Pakistan Reaction: ਜੰਮੂ-ਕਸ਼ਮੀਰ 'ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ 'ਚ ਦਹਿਸ਼ਤ ਦਾ ਮਾਹੌਲ ਹੈ। ਸੁਪਰੀਮ ਕੋਰਟ ਨੇ ਇਸ ਫੈਸਲੇ ਨੂੰ ਜਾਇਜ਼ ਅਤੇ ਸੰਵਿਧਾਨਕ ਦੱਸਿਆ ਹੈ। ਸੁਪਰੀਮ ਕੋਰਟ ਨੇ ਫੈਸਲੇ ਵਿੱਚ ਕਿਹਾ ਹੈ ਕਿ ਧਾਰਾ 370 ਇੱਕ ਅਸਥਾਈ ਵਿਵਸਥਾ ਸੀ, ਕੇਂਦਰ ਸਰਕਾਰ ਵੱਲੋਂ ਜੋ ਵੀ ਫੈਸਲਾ ਲਿਆ ਗਿਆ ਸੀ, ਉਹ ਸੰਵਿਧਾਨ ਦੇ ਦਾਇਰੇ ਵਿੱਚ ਲਿਆ ਗਿਆ ਫੈਸਲਾ ਸੀ। ਇਸ ਦੇ ਨਾਲ ਹੀ ਅਦਾਲਤ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ਵਿੱਚ ਸਤੰਬਰ 2024 ਤੱਕ ਚੋਣਾਂ ਕਰਵਾਉਣ ਦਾ ਵੀ ਹੁਕਮ ਦਿੱਤਾ ਹੈ।
ਫ਼ੈਸਲੇ ਤੋਂ ਬੌਖਲਾਇਆ ਪਾਕਿਸਤਾਨ
ਸੁਪਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਪਾਕਿਸਤਾਨੀ ਵਿਦੇਸ਼ ਮੰਤਰਾਲਾ ਕੁਝ ਸੋਚਣ ਦੇ ਸਮਰੱਥ ਨਹੀਂ ਹੈ। ਵਿਦੇਸ਼ ਮੰਤਰਾਲਾ ਇਸ ਸਬੰਧੀ ਬਿਆਨ ਜਾਰੀ ਕਰ ਸਕਦਾ ਹੈ, ਪਰ ਅਜੇ ਤੱਕ ਕੋਈ ਜਵਾਬ ਨਹੀਂ ਆਇਆ ਹੈ। ਪਾਕਿਸਤਾਨੀ ਮੀਡੀਆ ਮੁਤਾਬਕ ਵਿਦੇਸ਼ ਮੰਤਰਾਲਾ ਸੋਮਵਾਰ ਸ਼ਾਮ ਨੂੰ ਇਸ ਮਾਮਲੇ 'ਤੇ ਪ੍ਰਤੀਕਿਰਿਆ ਦੇ ਸਕਦਾ ਹੈ।
ਸ਼ਾਹਬਾਜ਼ ਸ਼ਰੀਫ ਨੇ ਪੁਰਾਣੇ ਰਾਗ਼ ਅਲਾਪੇ
ਸਾਬਕਾ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਕਿਹਾ ਕਿ ਭਾਰਤੀ ਸੁਪਰੀਮ ਕੋਰਟ ਨੇ ਸੰਯੁਕਤ ਰਾਸ਼ਟਰ ਦੇ ਮਤਿਆਂ ਦੇ ਖਿਲਾਫ ਆਪਣਾ ਫੈਸਲਾ ਦੇ ਕੇ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਕੀਤੀ ਹੈ। ਸ਼ਾਹਬਾਜ਼ ਨੇ ਕਿਹਾ ਕਿ ਅਦਾਲਤ ਨੇ ਲੱਖਾਂ ਕਸ਼ਮੀਰੀਆਂ ਦੀ 'ਕੁਰਬਾਨੀ' ਨਾਲ ਧੋਖਾ ਕੀਤਾ ਹੈ ਅਤੇ ਇਸ ਫੈਸਲੇ ਨੂੰ ਨਿਆਂ ਦੀ ਦੁਰਵਰਤੋਂ ਦੀ ਮਾਨਤਾ ਵਜੋਂ ਦੇਖਿਆ ਜਾਵੇਗਾ।
بھارتی سپریم کورٹ نےاقوام متحدہ کی قراردادوں کے منافی فیصلہ دیکر عالمی قوانین کی خلاف ورزی کی ہے۔ بھارتی سپریم کورٹ نے لاکھوں کشمیریوں کی قربانی سے غداری کی ہے۔ بھارتی سپریم کورٹ کے اس متعصبانہ فیصلہ سے تحریک آزادی کشمیر مزید مضبوط ہوگی ۔ کشمیری جدو جہد میں کوئی کمی نہیں آئے گی۔…
— Shehbaz Sharif (@CMShehbaz) December 11, 2023
ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਨੇ ਭਾਰਤ ਦਾ ਵਿਰੋਧ ਕੀਤਾ ਸੀ। ਕਈ ਅੰਤਰਰਾਸ਼ਟਰੀ ਫੋਰਮਾਂ ਵਿੱਚ ਵੀ ਇਸ ਦਾ ਜ਼ਿਕਰ ਕੀਤਾ ਗਿਆ ਸੀ। ਇਸ ਸਾਲ ਭਾਰਤ ਨੇ ਕਸ਼ਮੀਰ ਵਿੱਚ ਕੁਝ ਜੀ-20 ਮੀਟਿੰਗਾਂ ਵੀ ਕੀਤੀਆਂ। ਪਾਕਿਸਤਾਨ ਨੇ ਇਸ 'ਤੇ ਜ਼ਹਿਰ ਉਗਲਿਆ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :