ਇਕ ਵਾਰ ਫਿਰ ਗੋਲੀਬਾਰੀ ਨਾਲ ਦਹਿਲਿਆ ਅਮਰੀਕਾ, ਕੈਲੀਫੋਰਨੀਆ ਦੀ ਚਰਚ 'ਚ ਫਾਈਰਿੰਗ, ਇਕ ਦੀ ਮੌਤ
ਮਾਮਲਾ ਦੁਪਹਿਰ ਕਰੀਬ 1 ਵਜੇ ਦਾ ਹੈ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਉਥੇ ਭਗਦੜ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਉਥੇ ਭੱਜਣ ਲੱਗੇ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ।
ਕੈਲੀਫੋਰਨੀਆ : ਅਮਰੀਕਾ ਵਿੱਚ ਹਰ ਰੋਜ਼ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਤਾਜ਼ਾ ਮਾਮਲਾ ਅਮਰੀਕਾ ਦੇ ਕੈਲੀਫੋਰਨੀਆ ਦਾ ਹੈ ਜਿੱਥੇ ਇੱਕ ਚਰਚ ਵਿੱਚ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ 4 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਸ਼ੱਕੀ ਹਮਲਾਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ, ਉਸ ਕੋਲੋਂ ਇੱਕ ਹਥਿਆਰ ਵੀ ਬਰਾਮਦ ਹੋਇਆ ਹੈ। ਫਿਲਹਾਲ ਪੁਲਿਸ ਇਸ ਵਿਅਕਤੀ ਤੋਂ ਪੁੱਛਗਿੱਛ ਕਰ ਰਹੀ ਹੈ। ਘਟਨਾ ਦੱਖਣੀ ਕੈਲੀਫੋਰਨੀਆ ਦੇ ਪ੍ਰੈਸਬੀਟੇਰੀਅਨ ਚਰਚ ਦੀ ਹੈ
ਸਥਾਨਕ ਪੁਲਿਸ ਦੇ ਅਨੁਸਾਰ ਔਰੇਂਜ ਕਾਉਂਟੀ ਸ਼ੈਰਿਫ ਵਿਭਾਗ ਨੇ ਕਿਹਾ ਹੈ ਕਿ ਲਾਗੁਨਾ ਵੁੱਡਸ ਸ਼ਹਿਰ ਦੇ ਜੇਨੇਵਾ ਪ੍ਰੈਸਬੀਟੇਰੀਅਨ ਚਰਚ ਵਿੱਚ ਗੋਲੀਆਂ ਚੱਲਣ ਦੀ ਆਵਾਜ਼ ਸੁਣੀ ਗਈ। ਮਾਮਲਾ ਦੁਪਹਿਰ ਕਰੀਬ 1 ਵਜੇ ਦਾ ਹੈ। ਗੋਲੀਬਾਰੀ ਦੀ ਆਵਾਜ਼ ਸੁਣ ਕੇ ਉਥੇ ਭਗਦੜ ਮਚ ਗਈ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਉਥੇ ਭੱਜਣ ਲੱਗੇ। ਦੱਸਿਆ ਜਾ ਰਿਹਾ ਹੈ ਕਿ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ।
ਚਰਚ ਵਿਚ 30 ਲੋਕ ਮੌਜੂਦ ਸਨ
ਪੁਲਿਸ ਦਾ ਕਹਿਣਾ ਹੈ ਕਿ ਗੋਲੀਬਾਰੀ ਕਰਕੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸ ਕੋਲੋਂ ਇੱਕ ਹਥਿਆਰ ਬਰਾਮਦ ਹੋਇਆ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸ਼ੈਰਿਫ ਦੇ ਬੁਲਾਰੇ ਨੇ ਦੱਸਿਆ ਕਿ ਜਿਸ ਸਮੇਂ ਗੋਲੀਬਾਰੀ ਦੀ ਘਟਨਾ ਵਾਪਰੀ ਉਸ ਸਮੇਂ ਚਰਚ 'ਚ ਘੱਟ ਤੋਂ ਘੱਟ 30 ਲੋਕ ਮੌਜੂਦ ਸਨ। ਚਰਚ ਦੇ ਜ਼ਿਆਦਾਤਰ ਲੋਕ ਤਾਈਵਾਨੀ ਮੂਲ ਦੇ ਸਨ। ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਨੇ ਨਫ਼ਰਤ ਦੇ ਚੱਲਦਿਆਂ ਘਟਨਾ ਨੂੰ ਅੰਜਾਮ ਦਿੱਤਾ ਹੈ।
ਇਹ ਵੀ ਪੜ੍ਹੋ