ਭਾਰਤ ਸਰਕਾਰ, ਕੈਪਟਨ ਅਮਰਿੰਦਰ ਸਿੰਘ ਤੇ ਸ਼੍ਰੋਮਣੀ ਕਮੇਟੀ ਨੇ ਇਸ ਹਮਲੇ ਦੀ ਨਿਖੇਧੀ ਕੀਤੀ ਹੈ। ਕੈਪਟਨ ਨੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਅਫਗਾਨਿਸਤਾਨ ਸਰਕਾਰ ਨਾਲ ਰਾਬਤਾ ਕਰਕੇ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ
ਅਫਗਾਨਿਸਤਾਨ ਦੇ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪੁਲਿਸ ਨੇ ਤੁਰੰਤ ਜਵਾਬ ਦਿੱਤਾ, ਉਹ ਮੌਕੇ ‘ਤੇ ਪਹੁੰਚ ਗਈ ਹੈ। ਸੰਸਦ ਮੈਂਬਰ ਨਰਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਗੁਰਦੁਆਰੇ ਅੰਦਰ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਬੁਲਾਇਆ ਤੇ ਹਮਲੇ ਬਾਰੇ ਦੱਸਿਆ। ਇਸ ਤੋਂ ਬਾਅਦ ਉਹ ਮਦਦ ਲਈ ਘਟਨਾ ਵਾਲੀ ਥਾਂ ਗਏ।
ਉਨ੍ਹਾਂ ਕਿਹਾ ਕਿ ਹਮਲੇ ਸਮੇਂ ਗੁਰਦੁਆਰੇ ਅੰਦਰ ਤਕਰੀਬਨ 150 ਲੋਕ ਸੀ। ਖਾਲਸਾ ਨੇ ਕਿਹਾ ਕਿ ਪੁਲਿਸ ਹਮਲਾਵਰਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਅਜੇ ਤੱਕ ਕਿਸੇ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਪਰ ਤਾਲਿਬਾਨ ਦੇ ਬੁਲਾਰੇ ਜੁਬੀਹੁੱਲਾਹ ਮੁਜਾਹਿਦ ਨੇ ਟਵੀਟ ਕੀਤਾ ਕਿ ਹਮਲੇ ‘ਚ ਤਾਲਿਬਾਨ ਦਾ ਕੋਈ ਹੱਥ ਨਹੀਂ।