ਰਾਵਲਪਿੰਡੀ (ਪਾਕਿਸਤਾਨ): ਪਾਕਿਸਤਾਨ ’ਚ ਘੱਟ ਗਿਣਤੀ ਹਿੰਦੂਆਂ ਦੇ ਮੰਦਿਰ ਨੂੰ ਨਿਸ਼ਾਨਾ ਬਣਾਉਣ ਦੀ ਇੱਕ ਹੋਰ ਖ਼ਬਰ ਸਾਹਮਣੇ ਆਈ ਹੈ। ਰਾਵਲਪਿੰਡੀ ਸ਼ਹਿਰ ’ਚ 100 ਸਾਲ ਤੋਂ ਵੀ ਵੱਧ ਪੁਰਾਣੇ ਇੱਕ ਹਿੰਦੂ ਮੰਦਿਰ ਉੱਤੇ ਅਣਪਛਾਤੇ ਲੋਕਾਂ ਦੇ ਇੱਕ ਸਮੂਹ ਨੇ ਹਮਲਾ ਕੀਤਾ ਹੈ। ਇਸ ਘਟਨਾ ਨੂੰ ਲੈ ਕੇ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ।



 
ਜਾਣਕਾਰੀ ਅਨੁਸਾਰ ਮੰਦਰ ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੈ। ਸ਼ਿਕਾਇਤ ਮੁਤਾਬਕ ਸ਼ਹਿਰ ਦੇ ਪੁਰਾਣਾ ਕਿਲਾ ਇਲਾਕੇ ’ਚ ਸਨਿੱਚਰਵਾਰ ਨੂੰ ਸ਼ਾਮੀਂ ਲਗਪਗ ਸਾਢੇ ਸੱਤ ਵਜੇ 10 ਤੋਂ 15 ਜਣਿਆਂ ਨੇ ਇਸ ਮੰਦਿਰ ਉੱਤੇ ਅਚਾਨਕ ਹਮਲਾ ਬੋਲ ਦਿੱਤਾ। ਇਸ ਦੌਰਾਨ ਹਮਲਾਵਰਾਂ ਨੇ ਮੰਦਿਰ ਦੀ ਉੱਪਰਲੀ ਮੰਜ਼ਿਲ ਦੇ ਮੁੱਖ ਗੇਟ ਤੇ ਇੱਕ ਹੋਰ ਦਰਵਾਜ਼ੇ ਦੇ ਨਾਲ-ਨਾਲ ਪੌੜੀਆਂ ਵੀ ਤੋੜ ਦਿੱਤੀਆਂ ਗਈਆਂ।


ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਅਖ਼ਬਾਰ ‘ਡੌਨ’ ਮੁਤਾਬਕ ‘ਇਵੈਕੁਈ ਟ੍ਰੱਸਟ ਪ੍ਰੌਪਰਟੀ ਬੋਰਡ’ (ETPB) ਉੱਤਰੀ ਜ਼ੋਨ ਦੇ ਸੁਰੱਖਿਆ ਅਧਿਕਾਰੀ ਸਈਅਦ ਰਜ਼ਾ ਅੱਬਾਸ ਜ਼ੈਦੀ ਨੇ ਰਾਵਲਪਿੰਡ ਦੇ ਬੰਨੀ ਥਾਣੇ ’ਚ ਸ਼ਿਕਾਇਤ ਕੀਤੀ ਸੀ; ਜਿਸ ਵਿੱਚ ਦੱਸਿਆ ਸੀ ਕਿ ਪਿਛਲੇ ਇੱਕ ਮਹੀਨੇ ਤੋਂ ਮੰਦਿਰ ਦੇ ਨਿਰਮਾਣ ਤੇ ਮੁਰੰਮਤ ਦਾ ਕੰਮ ਚੱਲ ਰਿਹਾ ਹੈ।

 

ਸ਼ਿਕਾਇਤ ’ਚ ਪੁਲਿਸ ਨੂੰ ਦੱਸਿਆ ਗਿਆ ਕਿ ਮੰਦਿਰ ਦੇ ਸਾਹਮਣੇ ਕੁਝ ਨਾਜਾਇਜ਼ ਕਬਜ਼ਾ ਕੀਤਾ ਗਿਆ ਸੀ; ਜਿਸ ਨੂੰ 24 ਮਾਰਚ ਨੂੰ ਹਟਾ ਦਿੱਤਾ ਗਿਆ ਸੀ। ਮੰਦਿਰ ਵਿੱਚ ਹਾਲੇ ਧਾਰਮਿਕ ਗਤੀਵਿਧੀਆਂ ਸ਼ੁਰੂ ਨਹੀਂ ਹੋਈਆਂ ਹਨ ਤੇ ਨਾ ਹੀ ਪੂਜਾ ਲਈ ਕੋਈ ਮੂਰਤੀ ਰੱਖੀ ਗਈ ਹੈ।

 

ਸ਼ਿਕਾਇਤਕਰਤਾਵਾਂ ਨੇ ਮੰਦਿਰ ਤੇ ਉਸ ਦੀ ਪਵਿੱਤਰਤਾ ਨੂੰ ਨੁਕਸਾਨ ਪਹੁੰਚਾਉਣ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਨਾਜਾਇਜ਼ ਕਬਜ਼ਾ ਕਰਨ ਵਾਲਿਆਂ ਨੇ ਮੰਦਿਰ ਦੇ ਆਲੇ-ਦੁਆਲੇ ਦੁਕਾਨਾਂ ਤੇ ਪਟੜੀਆਂ ਬਣਾ ਕੇ ਕਾਫ਼ੀ ਲੰਮੇ ਸਮੇਂ ਤੋਂ ਕਬਜ਼ਾ ਕੀਤਾ ਹੋਇਆ ਸੀ।

 

ਜ਼ਿਲ੍ਹਾ ਪ੍ਰਸ਼ਾਸਨ ਨੇ ਪੁਲਿਸ ਦੀ ਮਦਦ ਨਾਲ ਪਿੱਛੇ ਜਿਹੇ ਹਰ ਤਰ੍ਹਾਂ ਦਾ ਨਾਜਾਇਜ਼ ਕਬਜ਼ਾ ਹਟਾ ਦਿੱਤਾ ਸੀ। ਅਜਿਹੇ ਕਬਜ਼ਿਆਂ ਤੋਂ ਮੁਕਤ ਕਰਵਾਉਣ ਤੋਂ ਬਾਅਦ ਉਸ ਦੀ ਮੁਰੰਮਤ ਸ਼ੁਰੂ ਕੀਤੀ ਗਈ ਸੀ। ਮੰਦਿਰ ਦੇ ਪ੍ਰਸ਼ਾਸਕ ਓਮ ਪ੍ਰਕਾਸ਼ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਸੂਚਨਾ ਮਿਲਦਿਆਂ ਹੀ ਰਾਵਲਪਿੰਡ ਪੁਲਿਸ ਦੇ ਅਧਿਕਾਰੀ ਉੱਥੇ ਪੁੱਜੇ ਤੇ ਹਾਲਾਤ ਉੱਤੇ ਕਾਬੂ ਪਾਇਆ।


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ