Bangladesh News: ਸ਼ੇਖ ਹਸੀਨਾ ਸਰਕਾਰ ਦੇ ਤਖ਼ਤਾ ਪਲਟ ਤੋਂ ਬਾਅਦ ਬੰਗਲਾਦੇਸ਼ ਵਿੱਚ ਹਿੰਸਾ ਦੀ ਸਮੱਸਿਆ ਵੱਧ ਗਈ ਹੈ। ਦੇਸ਼ ਭਰ ਵਿੱਚ ਇਸ ਦੇ ਮਾਮਲਿਆਂ ਵਿੱਚ ਲਗਾਤਾਰ ਵਾਧਾ ਦੇਖਿਆ ਜਾ ਰਿਹਾ ਹੈ। ਹੁਣ ਸੋਮਵਾਰ 24 ਫਰਵਰੀ 2025 ਨੂੰ ਬੰਗਲਾਦੇਸ਼ ਦੇ ਕੌਕਸ ਬਾਜ਼ਾਰ ਸ਼ਹਿਰ ਵਿੱਚ ਹਵਾਈ ਸੈਨਾ ਦੇ ਅੱਡੇ 'ਤੇ ਕੁਝ ਸ਼ਰਾਰਤੀ ਅਨਸਰਾਂ ਨੇ ਹਮਲਾ ਕੀਤਾ। ਇਸ ਹਮਲੇ ਵਿੱਚ ਘੱਟੋ-ਘੱਟ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਘਟਨਾ ਦੁਪਹਿਰ 12 ਵਜੇ ਦੇ ਕਰੀਬ ਵਾਪਰੀ।