ਬੇਭਰੋਸਗੀ ਦੇ ਮਤੇ ਤੋਂ ਪਹਿਲਾਂ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ 'ਤੇ ਹਮਲਾ, ਇਮਰਾਨ ਖਾਨ ਦੀ ਗ੍ਰਿਫ਼ਤਾਰੀ ਮੰਗੀ
ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ 'ਤੇ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ 'ਤੇ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਇਕ ਵਰਕਰ ਨੇ ਹਮਲਾ ਕੀਤਾ ਹੈ
ਲਾਹੌਰ: ਪਾਕਿਸਤਾਨ 'ਚ ਸਿਆਸੀ ਉਥਲ-ਪੁਥਲ ਵਿਚਾਲੇ ਲੰਡਨ 'ਚ ਇਲਾਜ ਕਰਵਾ ਰਹੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ 'ਤੇ ਹਮਲਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ 'ਤੇ ਇਮਰਾਨ ਖਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਇਕ ਵਰਕਰ ਨੇ ਹਮਲਾ ਕੀਤਾ ਹੈ, ਜਿਸ ਤੋਂ ਬਾਅਦ ਨਵਾਜ਼ ਸ਼ਰੀਫ ਦੀ ਬੇਟੀ ਤੇ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੀ ਨੇਤਾ ਮਰੀਅਮ ਨਵਾਜ਼ ਨੇ ਇਮਰਾਨ ਖਾਨ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ।
'ਇਮਰਾਨ ਖਾਨ ਨੂੰ ਗ੍ਰਿਫਤਾਰ ਕਰੋ'
ਲੰਡਨ 'ਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ 'ਤੇ ਇਹ ਹਮਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਉਸ ਬਿਆਨ ਤੋਂ ਬਾਅਦ ਹੋਇਆ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਜੇਕਰ ਨਵਾਜ਼ ਸ਼ਰੀਫ ਦੇ ਭਰਾ ਸ਼ਾਹਬਾਜ਼ ਸ਼ਰੀਫ ਦੇਸ਼ ਦੀ ਸੱਤਾ ਸੰਭਾਲਦੇ ਹਨ ਤਾਂ ਉਹ ਅਮਰੀਕਾ ਦੇ ਗੁਲਾਮ ਹੋ ਜਾਣਗੇ। ਖਬਰਾਂ ਮੁਤਾਬਕ ਇਸ ਹਮਲੇ 'ਚ ਨਵਾਜ਼ ਸ਼ਰੀਫ ਦਾ ਬਾਡੀਗਾਰਡ ਵੀ ਜ਼ਖਮੀ ਹੋਇਆ ਹੈ। ਇਸ ਤੋਂ ਬਾਅਦ ਨਵਾਜ਼ ਸ਼ਰੀਫ ਦੀ ਬੇਟੀ ਮਰੀਅਮ ਨਵਾਜ਼ ਨੇ ਕਿਹਾ ਹੈ ਕਿ ਇਮਰਾਨ ਖਾਨ ਨੂੰ 'ਉਕਸਾਉਣ ਤੇ ਦੇਸ਼ਧ੍ਰੋਹ' ਦੇ ਦੋਸ਼ 'ਚ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।
ਲੰਡਨ 'ਚ ਆਪਣੇ ਪਿਤਾ 'ਤੇ ਹੋਏ ਹਮਲੇ ਤੋਂ ਨਾਰਾਜ਼ ਮਰੀਅਮ ਨਵਾਜ਼ ਨੇ ਟਵੀਟ ਕੀਤਾ, "ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਜਿਹੜੇ ਲੋਕ ਹਿੰਸਾ ਦਾ ਸਹਾਰਾ ਲੈਂਦੇ ਹਨ ਜਾਂ ਅਮਨ-ਕਾਨੂੰਨ ਦੀ ਸਥਿਤੀ ਪੈਦਾ ਕਰਦੇ ਹਨ, ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ।" ਇਸ ਦੇ ਲਈ ਇਮਰਾਨ ਖਾਨ ਜ਼ਿੰਮੇਵਾਰ ਹਨ, ਉਨ੍ਹਾਂ ਖਿਲਾਫ ਉਕਸਾਉਣ ਅਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ। ਇਨ੍ਹਾਂ ਵਿੱਚੋਂ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਣਾ ਚਾਹੀਦਾ।"
Those of PTI who resort to violence or create a law and order situation should be arrested and thrown behind bars, IK included. IK should be booked for provocation, incitement & sedition. Will be Insha’Allah. None of them should be spared.
— Maryam Nawaz Sharif (@MaryamNSharif) April 2, 2022
ਜ਼ਿਕਰਯੋਗ ਹੈ ਕਿ ਪਾਕਿਸਤਾਨ 'ਚ ਆਪਣੇ ਸਿਆਸੀ ਕਰੀਅਰ ਦੇ ਸਭ ਤੋਂ ਵੱਡੇ ਸੰਕਟ ਦਾ ਸਾਹਮਣਾ ਕਰ ਰਹੇ ਇਮਰਾਨ ਖਾਨ ਨੈਸ਼ਨਲ ਅਸੈਂਬਲੀ 'ਚ ਬਹੁਮਤ ਨਾਲ ਪਿੱਛੇ ਨਜ਼ਰ ਆ ਰਹੇ ਹਨ ਪਰ ਉਨ੍ਹਾਂ ਨੇ ਅਸਤੀਫਾ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਮਰਾਨ ਖਾਨ ਨੇ ਇਸ ਦੇ ਪਿੱਛੇ ਅਮਰੀਕਾ ਦਾ ਹੱਥ ਹੋਣ ਦਾ ਦੋਸ਼ ਲਗਾਇਆ ਹੈ ਅਤੇ ਵਿਰੋਧੀ ਨੇਤਾਵਾਂ 'ਤੇ "ਵਿਦੇਸ਼ੀ ਤਾਕਤਾਂ" ਨਾਲ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ ਹੈ, ਅਤੇ ਉਸਦੀ ਸਰਕਾਰ ਨੂੰ ਡੇਗਣ ਲਈ "ਵਿਦੇਸ਼ੀ ਸਾਜ਼ਿਸ਼" ਦਾ ਦੋਸ਼ ਲਗਾਇਆ ਹੈ।