ਨਵੀਂ ਦਿੱਲੀ: ਅਮਰੀਕਾ (America) ਦੇ ਵਾਸ਼ਿੰਗਟਨ ਵਿੱਚ ਭਾਰਤੀ ਦੂਤਾਵਾਸ ਦੇ ਸਾਹਮਣੇ ਮਹਾਤਮਾ ਗਾਂਧੀ ਦੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਅਮਰੀਕਾ ਨੇ ਇਸ ‘ਤੇ ਮੁਆਫੀ ਮੰਗੀ ਹੈ। ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਕੇਨ ਜੈਸਟਰ ਨੇ ਟਵੀਟ ਕਰਕੇ ਅਫਸੋਸ ਜ਼ਾਹਰ ਕੀਤਾ ਹੈ।


ਅਮਰੀਕੀ ਰਾਜਦੂਤ, ਕੇਨ ਜੈਸਟਰ ਦਾ ਟਵੀਟ



ਦੱਸ ਦਈਏ ਕਿ ਅਮਰੀਕਾ ਵਿਚ ਨਸਲਵਾਦ ਵਿਰੁੱਧ ਚੱਲ ਰਹੇ ਵਿਰੋਧ ਪ੍ਰਦਰਸ਼ਨ ਦੌਰਾਨ ਕੁਝ ਪ੍ਰਦਰਸ਼ਨਕਾਰੀਆਂ ਨੇ ਬੁੱਤ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਬਾਅਦ ਦੂਤਾਵਾਸ ਨੇ ਪ੍ਰਸ਼ਾਸਨ ਕੋਲ ਪਹੁੰਚ ਕੀਤੀ। ਮਹਾਤਮਾ ਗਾਂਧੀ ਦੀ ਮੂਰਤੀ ਪੂਰੀ ਤਰ੍ਹਾਂ ਸੁਰੱਖਿਅਤ ਹੈ। ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਇਹ ਮੰਨਿਆ ਜਾਂਦਾ ਹੈ ਕਿ ਅਫਰੀਕਾ ਦੇ ਮੂਲ ਦੇ ਨਾਗਰਿਕ ਜੋਰਜ ਫਲੌਈਡ ਦੀ ਮੌਤ ਤੋਂ ਬਾਅਦ ਅਮਰੀਕਾ ਵਿੱਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋਏ ਸੀ। ਅਮਰੀਕਾ ਦੇ ਕਈ ਹਿੱਸਿਆਂ ਵਿੱਚ ਲੋਕ ਇਕ ਹਫ਼ਤੇ ਤੋਂ ਨਸਲਵਾਦ ਵਿਰੁੱਧ ਨਿਰੰਤਰ ਪ੍ਰਦਰਸ਼ਨ ਕਰ ਰਹੇ ਹਨ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904