Hardeep Singh Nijjar: ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤ ਸਰਕਾਰ ਦੀ ਭੂਮਿਕਾ ਬਾਰੇ ਆਸਟਰੇਲੀਆ ਦਾ ਵੱਡਾ ਬਿਆਨ ਆਇਆ ਹੈ। ਆਸਟਰੇਲੀਆ ਨੇ ਇਸ ਬਾਰੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਨਿ ਟਰੂਡੋ ਦੇ ਦਾਅਵੇ ਦੀ ਹਮਾਇਤ ਕੀਤੀ ਹੈ। ਆਸਟਰੇਲੀਆ ਦੀ ਸੁਰੱਖਿਆ ਏਜੰਸੀ ਨੇ ਇਸ ਨੂੰ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ ਆਸਟਰੇਲੀਆ ਨੇ ਕਿਹਾ ਹੈ ਕਿ ਜੇ ਕਿਸੇ ਨੇ ਸਾਡੇ ਦੇਸ਼ ਵਿੱਚ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਸ ਨਾਲ ਢੁੱਕਵੇਂ ਢੰਗ ਨਾਲ ਸਿੱਝਣਗੇ।



ਦਰਅਸਲ ਆਸਟਰੇਲੀਆ ਦੀ ਸੁਰੱਖਿਆ ਇੰਟੈਲੀਜੈਂਸ ਆਰਗੇਨਾਈਜ਼ੇਸ਼ਨ ਦੇ ਡਾਇਰੈਕਟਰ ਜਨਰਲ ਮਾਈਕ ਬਰਜਸ ਨੇ ਕਿਹਾ ਕਿ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ’ਚ ਭਾਰਤ ਸਰਕਾਰ ਦੀ ਭੂਮਿਕਾ ਹੋਣ ਦੇ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਨਿ ਟਰੂਡੋ ਦੇ ਦਾਅਵੇ ’ਤੇ ਸਵਾਲ ਚੁੱਕਣ ਦਾ ਕੋਈ ਕਾਰਨ ਨਜ਼ਰ ਨਹੀਂ ਆਉਂਦਾ। ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਮਗਰੋਂ ਭਾਰਤ ਤੇ ਕੈਨੇਡਾ ਵਿਚਕਾਰ ਕੂਟਨੀਤਕ ਵਿਵਾਦ ਪੈਦਾ ਹੋ ਗਿਆ ਸੀ। 


ਮਾਈਕ ਬਰਜਸ ਨੇ ‘ਏਬੀਸੀ’ ਨਿਊਜ਼ ਚੈਨਲ ਨੂੰ ਦੱਸਿਆ ਕਿ ਇਹ ਬਹੁਤ ਹੀ ਗੰਭੀਰ ਦੋਸ਼ ਹੈ ਤੇ ਕਿਸੇ ਵੀ ਮੁਲਕ ਨੂੰ ਅਜਿਹੀ ਕੋਈ ਕਾਰਵਾਈ ਨਹੀਂ ਕਰਨੀ ਚਾਹੀਦੀ ਹੈ। ਬਰਜਸ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਉਹ ਕੈਲੀਫੋਰਨੀਆ ’ਚ ਫਾਈਵ ਆਈਜ਼ ਇੰਟੈਲੀਜੈਂਸ ਭਾਈਵਾਲਾਂ (ਆਸਟਰੇਲੀਆ, ਅਮਰੀਕਾ, ਬਰਤਾਨੀਆ, ਕੈਨੇਡਾ ਤੇ ਨਿਊਜ਼ੀਲੈਂਡ) ਦੀ ਮੀਟਿੰਗ ’ਚ ਸ਼ਾਮਲ ਸਨ। 


ਉਂਝ ਖ਼ੁਫ਼ੀਆ ਅਧਿਕਾਰੀ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਕਿ ਨਿੱਝਰ ਹੱਤਿਆ ਕਾਂਡ ਦਾ ਮੁੱਦਾ ਮੀਟਿੰਗ ਦੌਰਾਨ ਵਿਚਾਰਿਆ ਗਿਆ ਜਾਂ ਨਹੀਂ ਪਰ ਸੂਤਰਾਂ ਨੇ ‘ਏਬੀਸੀ’ ਨੂੰ ਦੱਸਿਆ ਕਿ ਬਰਜਸ ਨੂੰ ਪਿਛਲੇ ਮਹੀਨੇ ਦਿੱਲੀ ’ਚ ਜੀ-20 ਸਿਖਰ ਸੰਮੇਲਨ ਤੋਂ ਪਹਿਲਾਂ ਇਸ ਦੀ ਜਾਣਕਾਰੀ ਦਿੱਤੀ ਗਈ ਸੀ। 


ਇਸ ਦੇ ਨਾਲ ਹੀ ਭਾਰਤੀ ਏਜੰਟਾਂ ਲਈ ਆਸਟਰੇਲੀਆ ਅਗਲਾ ਨਿਸ਼ਾਨਾ ਹੋਣ ਬਾਰੇ ਬਰਜਸ ਨੇ ਕਿਹਾ ਕਿ ਇਹ ਠੀਕ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਰਕਾਰ ਨੇ ਆਸਟਰੇਲੀਆ ’ਚ ਦਖ਼ਲ ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਹ ਉਸ ਨਾਲ ਢੁੱਕਵੇਂ ਢੰਗ ਨਾਲ ਸਿੱਝਣਗੇ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ