ਪੜਚੋਲ ਕਰੋ

IND vs AUS: ਫ਼ੌਜਾਂ ਜਿੱਤ ਕੇ ਅੰਤ ਨੂੰ ਹਾਰੀਆਂ ਜੀ..!

ਚੰਡੀਗੜ੍ਹ: 359 ਦੌੜਾਂ ਦੇ ਵਿਸ਼ਾਲ ਟੀਚੇ ਦੇ ਬਾਵਜੂਦ ਭਾਰਤੀ ਟੀਮ ਆਸਟ੍ਰੇਲੀਆ ਖ਼ਿਲਾਫ਼ ਖੇਡੇ ਗਏ ਤੀਜੇ ਮੈਚ ਨੂੰ ਜਿੱਤ ਵਿੱਚ ਤਬਦੀਲ ਕਰਨ 'ਚ ਨਾਕਾਮਯਾਬ ਰਹੀ ਅਤੇ ਮਹਿਮਾਨ ਟੀਮ ਹੱਥੋਂ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਆਸਟ੍ਰੇਲੀਆਈ ਖਿਡਾਰੀਆਂ ਨੇ ਜ਼ਬਰਦਸਤ ਕ੍ਰਿਕੇਟ ਦਾ ਮੁਜ਼ਾਹਰਾ ਕਰਦਿਆਂ ਮੈਚ ਚਾਰ ਵਿਕਟਾਂ ਨਾਲ ਜਿੱਤ ਲਿਆ। ਇਸ ਜਿੱਤ ਦੇ ਨਾਲ ਸ਼ਿਖਰ ਧਵਨ ਦਾ ਸੈਂਕੜਾ ਅਤੇ ਰੋਹਿਤ ਸ਼ਰਮਾ ਦਾ ਅਰਧ ਸੈਂਕੜਾ ਬੇਕਾਰ ਗਿਆ। ਹਾਲਾਂਕਿ ਆਸਟ੍ਰੇਲੀਆ ਦੀ ਸ਼ੁਰੂਆਤ ਬਹੁਤੀ ਚੰਗੀ ਨਹੀਂ ਸੀ ਰਹੀ ਪਰ ਬੱਲੇਬਾਜ਼ਾਂ ਨੇ ਹੌਸਲਾ ਨਾ ਛੱਡਿਆ ਅਤੇ ਮੈਚ ਸੰਭਾਲਿਆ। ਮਹਿਮਾਨ ਟੀਮ ਵੱਲੋਂ ਮੈਚ ਦੇ ਹੀਰੋ ਪੀਟਰ ਹੈਂਡਸਕਾਂਬ ਰਹੇ, ਜਿਸ ਨੇ 117 ਦੀ ਸ਼ਾਨਦਾਰ ਪਾਰੀ ਖੇਡੀ। ਮੱਧ ਕ੍ਰਮ ਦੇ ਬੱਲੇਬਾਜ਼ ਐਸ਼ਟੋਨ ਟਰਨਰ ਨੇ 43 ਗੇਂਦਾਂ 'ਤੇ ਧੂੰਆਂਧਾਰ 84 ਦੌੜਾਂ ਜੜੀਆਂ ਅਤੇ ਟੀਮ ਨੂੰ ਜਿੱਤ ਦੀਆਂ ਬਰੂਹਾਂ ਤਕ ਪਹੁੰਚਾ ਦਿੱਤਾ। ਇਸ ਦੇ ਨਾਲ ਹੀ ਉਸਮਾਨ ਖ਼ਵਾਜ਼ਾ ਨੇ 91 ਦੌੜਾਂ ਦਾ ਸ਼ਾਨਦਾਰ ਯੋਗਦਾਨ ਪਾਇਆ। ਜ਼ਰੂਰ ਪੜ੍ਹੋ- IndvsAus: ਭਾਰਤ ਨੇ ਆਸਟ੍ਰੇਲੀਆ ਸਾਹਮਣੇ ਰੱਖਿਆ 359 ਦੌੜਾਂ ਦਾ ਵੱਡਾ ਸਕੋਰ ਮੈਚ ਵਿੱਚ ਭਾਰਤੀ ਗੇਂਦਬਾਜ਼ ਫੇਲ੍ਹ ਹੁੰਦੇ ਵਿਖਾਈ ਦਿੱਤੇ। ਸਿਰਫ਼ ਜਸਪ੍ਰੀਤ ਬੁੰਮਰਾਹ ਨੇ ਨੌਂ ਓਵਰਾਂ ਵਿੱਚ 63 ਦੌੜਾਂ ਦੇ ਕੇ ਤਿੰਨ ਖਿਡਾਰੀਆਂ ਨੂੰ ਆਊਟ ਕੀਤਾ। ਭੁਵਨੇਸ਼ਵਰ ਕੁਮਾਰ ਤੇ ਕੁਲਦੀਪ ਯਾਦਵ ਨੇ ਇੱਕ-ਇੱਕ ਖਿਡਾਰੀ ਨੂੰ ਆਊਟ ਕੀਤਾ। ਭਾਰਤ ਦੇ ਸਭ ਤੋਂ ਮਹਿੰਗੇ ਗੇਂਦਬਾਜ਼ ਯਜੁਵੇਂਦਰ ਚਹਿਲ ਰਹੇ ਜਿਸ ਨੇ 80 ਦੌੜਾਂ ਦੇ ਕੇ ਸਿਰਫ ਇੱਕ ਵਿਕਟ ਹਾਸਲ ਕੀਤੀ। ਆਸਟ੍ਰੇਲੀਆ ਦੀ ਇਸ ਜਿੱਤ ਦੇ ਨਾਲ ਪੰਜ ਇੱਕ ਦਿਨਾਂ ਮੈਚਾਂ ਦੀ ਲੜੀ ਵਿੱਚ ਦੋਵੇਂ ਟੀਮਾਂ ਦੋ-ਦੋ ਦੀ ਬਰਾਬਰੀ 'ਤੇ ਆਣ ਖੜ੍ਹੀਆਂ ਹਨ। 13 ਮਾਰਚ ਨੂੰ ਫੈਸਲਾਕੁੰਨ ਮੁਕਾਬਲਾ ਦਿੱਲੀ ਵਿੱਚ ਹੋਣਾ ਹੈ। ਭਾਰਤੀ ਟੀਮ ਦਾ ਵਿਸ਼ਵ ਕੱਪ ਤੋਂ ਪਹਿਲਾਂ ਕਾਫੀ ਨਿਰਾਸ਼ਾਜਨਕ ਪ੍ਰਦਰਸ਼ਨ ਰਿਹਾ, ਅੱਜ ਦੇ ਮੈਚ ਵਿੱਚ ਟੀਮ ਦੀ ਗੇਂਦਬਾਜ਼ੀ ਅਤੇ ਫੀਲਡਿੰਗ ਕਾਫੀ ਕਮਜ਼ੋਰ ਨਜ਼ਰ ਆਈ, ਜਿਸ 'ਤੇ ਸਖ਼ਤ ਮਿਹਨਤ ਦੀ ਲੋੜ ਹੈ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
LPG ਸਿਲੰਡਰ ਨਾਲ ਜੁੜਿਆ ਇਹ ਜ਼ਰੂਰੀ ਕੰਮ ਜਲਦੀ ਨਿਪਟਾ ਲਓ, ਨਹੀਂ ਤਾਂ ਕੱਟਿਆ ਜਾ ਸਕਦਾ ਹੈ ਕਨੈਕਸ਼ਨ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
Sangrur News : ਆਦਰਸ਼ ਸਕੂਲਾਂ ਦੇ ਕਰਮਚਾਰੀਆਂ ਵੱਲੋਂ ਭਲਕੇ ਵਿਧਾਇਕ ਭਰਾਜ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਦਾ ਐਲਾਨ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
ATM ਤੋਂ ਪੈਸੇ ਨਹੀਂ ਨਿਕਲੇ, ਪਰ ਖਾਤੇ 'ਚੋਂ ਕੱਟ ਗਏ? ਅਦਾਲਤ ਨੇ ਗਾਹਕ ਨੂੰ ਦਿੱਤਾ ਵੱਡਾ ਮੁਆਵਜ਼ਾ
Embed widget