ਆਸਟ੍ਰੀਆ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਗ੍ਰਾਜ ਦੇ ਇੱਕ ਸਕੂਲ ਵਿੱਚ ਉਸ ਵੇਲੇ ਹਫੜਾ-ਦਫੜਾ ਮੱਚ ਗਈ, ਜਦੋਂ ਇੱਕ ਵਿਦਿਆਰਥੀ ਨੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ 9 ਲੋਕਾਂ ਦੀ ਮੌਤ ਹੋ ਗਈ। ਬਾਅਦ ਵਿੱਚ ਹਮਲਾਵਰ ਵਿਦਿਆਰਥੀ ਨੇ ਬਾਥਰੂਮ ਵਿੱਚ ਜਾ ਕੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।

ਆਸਟ੍ਰੀਆ ਦੀ ਪ੍ਰੈਸ ਏਜੰਸੀ ਦੀ ਰਿਪੋਰਟ ਦੇ ਅਨੁਸਾਰ, ਗ੍ਰਾਜ ਸ਼ਹਿਰ ਦੇ ਮੇਅਰ ਨੇ ਕਿਹਾ ਕਿ ਇਸ ਗੋਲੀਬਾਰੀ ਵਿੱਚ 7 ​​ਵਿਦਿਆਰਥੀਆਂ ਸਮੇਤ 9 ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਪੁਲਿਸ ਨੇ ਲੋਕਾਂ ਨੂੰ ਉਸ ਇਲਾਕੇ ਤੋਂ ਦੂਰ ਰਹਿਣ ਅਤੇ ਅਧਿਕਾਰੀਆਂ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।