ਪੜਚੋਲ ਕਰੋ

ਹਰਿਮੰਦਰ ਸਾਹਿਬ ਬਣਿਆ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲਾ ਸਥਾਨ, ਲੰਦਨ ਦੀ ਸੰਸਥਾ ਵੱਲੋਂ ਐਵਾਰਡ

ਅੰਮ੍ਰਿਤਸਰ: ਸਾਂਝੀਵਾਲਤਾ ਦੇ ਪ੍ਰਤੀਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼੍ਰੋਮਣੀ ਕਮੇਟੀ ਨੂੰ ‘ਵਰਲਡ ਬੁੱਕ ਆਫ ਰਿਕਾਰਡਜ਼’, ਲੰਡਨ (ਯੂ.ਕੇ.) ਵੱਲੋਂ ‘ਮੋਸਟ ਵਿਜ਼ਿਟਡ ਪਲੇਸ ਆਫ ਦਾ ਵਰਲਡ’ ਐਵਾਰਡ ਭੇਟ ਕੀਤਾ ਗਿਆ। ਇਹ ਐਵਾਰਡ ਦੇਸ਼-ਵਿਦੇਸ਼ਾਂ ਤੋਂ ਵੱਖ-ਵੱਖ ਧਰਮਾਂ, ਜਾਤਾਂ ਦੇ ਸ਼ਰਧਾਲੂਆਂ ਦੀ ਸਭ ਤੋਂ ਵੱਧ ਆਮਦ ਵਾਲਾ ਧਾਰਮਿਕ ਅਸਥਾਨ ਹੋਣ ਲਈ ਭੇਟ ਕੀਤਾ ਗਿਆ ਹੈ। ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪ੍ਰਾਪਤ ਕੀਤਾ। ਹਰਿਮੰਦਰ ਸਾਹਿਬ ਬਣਿਆ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲਾ ਸਥਾਨ, ਲੰਦਨ ਦੀ ਸੰਸਥਾ ਵੱਲੋਂ ਐਵਾਰਡ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵਰਲਡ ਬੁੱਕ ਆਫ ਰੀਕਾਰਡਜ਼ ਲੰਡਨ ਦੇ ਨੁਮਾਇੰਦਿਆਂ ਨੂੰ ਜੀ ਆਇਆਂ ਆਖਦਿਆਂ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਸ਼ਵ ਦਾ ਇਕੱਲਾ ਅਜਿਹਾ ਧਾਰਮਿਕ ਅਸਥਾਨ ਹੈ ਜਿੱਥੇ ਮਾਨਵਤਾ ਦੀ ਸੇਵਾ, ਹਰ ਵੇਲੇ ਹੁੰਦੀ ਸਰਬੱਤ ਦੇ ਭਲੇ ਦੀ ਅਰਦਾਸ, ਗੁਰਬਾਣੀ ਦਾ ਅਮੋਲਕ ਉਪਦੇਸ਼, ਸੰਗਤਾਂ ਲਈ ਕੀਤੇ ਜਾਂਦੇ ਵੱਡੇ ਪ੍ਰਬੰਧ, ਸਾਫ-ਸਫਾਈ, ਮਨੁੱਖੀ ਬਰਾਬਰਤਾ ਅਤੇ ਹਰ ਧਰਮ, ਜਾਤ-ਪਾਤ, ਨਸਲ, ਰੰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦ ਭਾਵ ਦੇ ਛਕਾਇਆ ਜਾਂਦਾ ਅਤੁੱਟ ਲੰਗਰ ਆਪਣੇ ਆਪ ਵਿੱਚ ਸਦੀਆਂ ਤੋਂ ਵਿਸ਼ਵ ਰਿਕਾਰਡ ਬਣਾ ਰਿਹਾ ਹੈ। ਇਸ ਦੀ ਵਿਲੱਖਣਤਾ ਹੀ ਦੁਨੀਆਂ ਭਰ ਦੇ ਲੋਕਾਂ ਅੰਦਰ ਇਥੇ ਆਉਣ ਲਈ ਖਿੱਚ ਪੈਦਾ ਕਰਦੀ ਹੈ। ਸੋ ਇਸ ਪਾਵਨ ਅਸਥਾਨ ਨੂੰ ਐਵਾਰਡ ਭੇਟ ਕਰਨ ਵਾਲੀ ਸੰਸਥਾ ਦੀ ਆਪਣੀ ਸੋਭਾ ਵੀ ਵਧਦੀ ਹੈ। ਇਹ ਐਵਾਰਡ ਮਿਲਣਾ ਵੀ ਸਿੱਖਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਸਿੱਖਾਂ ਨੇ ਘੱਟ-ਗਿਣਤੀ ਹੁੰਦਿਆਂ ਵੀ ਵਿਸ਼ਵ ਭਰ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਸੰਸਥਾ ਦੀ ਜਨਰਲ ਸਕੱਤਰ ਸੁਰਭੀ ਕੌਲ ਤੇ ਰਨਦੀਪ ਸਿੰਘ ਕੋਹਲੀ ਨੇ ਸਾਂਝੇ ਰੂਪ ਵਿਚ ਐਵਾਰਡ ਦੇਣ ਦੀ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸਾਡਾ ਮਕਸਦ ਪ੍ਰਮੁੱਖ ਅਸਥਾਨਾਂ ਦੀ ਮਹਾਨਤਾ ਦਾ ਪ੍ਰਚਾਰ ਦੁਨੀਆਂ ਦੇ ਹਰੇਕ ਕੋਨੇ ਵਿਚ ਪਹੁੰਚਾਉਣਾ ਹੈ ਤਾਂ ਜੋ ਵਿਸ਼ਵ ਭਰ ਦੇ ਲੋਕਾਂ ਨੂੰ ਵੀ ਅਜਿਹੇ ਮਾਨਵ ਭਲਾਈ ਅਸਥਾਨਾਂ ਤੋਂ ਪ੍ਰੇਰਨਾ ਮਿਲ ਸਕੇ। ਜਨਰਲ ਸੈਕਟਰੀ ਬੀਬੀ ਸੁਰਭੀ ਕੌਲ ਨੇ ਕਿਹਾ ਕਿ ਲੋਕਾਂ ਦੀ ਆਮਦ, ਸ਼ਰਧਾ-ਸਤਿਕਾਰ, ਇਸ ਅਸਥਾਨ ਦੇ ਸਮਾਨਤਾ ਵਾਲੇ ਵਾਤਾਵਰਣ ਦੇ ਆਧਾਰ ’ਤੇ ਇਸ ਪਾਵਨ ਅਸਥਾਨ ਨੂੰ ਇਹ ਐਵਾਰਡ ਭੇਟ ਕੀਤਾ ਗਿਆ ਹੈ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget