ਆਸਟ੍ਰੇਲੀਆ ਤੋਂ ਮਾੜੀ ਖਬਰ! ਸਿੱਖ ਸਕਿਉਰਿਟੀ ਗਾਰਡ ’ਤੇ ਹੁੱਲੜਬਾਜ਼ਾਂ ਨੇ ਕੀਤਾ ਹਮਲਾ, ਦਸਤਾਰ ਦੀ ਵੀ ਕੀਤੀ ਬੇਅਦਬੀ
ਆਸਟ੍ਰੇਲੀਆ ਤੋਂ ਮਾੜੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਪੰਜਾਬੀ ਸਿੱਖ ਨੌਜਵਾਨ ਉੱਤੇ ਕੁੱਝ ਹੁੱਲੜਬਾਜ਼ਾਂ ਨੇ ਹਮਲਾ ਕਰ ਦਿੱਤਾ।ਬੈਂਡਿਗੋ ਦੇ ਸ਼ਾਪਿੰਗ ਮਾਲ ’ਚ ਸਥਾਨਕ ਮੁੰਡਿਆਂ ਨੇ ਹੁੱਲੜਬਾਜ਼ੀ ਕਰਦਿਆਂ ਸਿੱਖ ਸਕਿਉਰਿਟੀ ਗਾਰਡ ਦੀ

Sikh Security Guard Attacked by Miscreants: ਆਸਟ੍ਰੇਲੀਆ (Australia) ਤੋਂ ਮਾੜੀ ਖਬਰ ਨਿਕਲ ਕੇ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਪੰਜਾਬੀ ਸਿੱਖ ਨੌਜਵਾਨ ਉੱਤੇ ਕੁੱਝ ਹੁੱਲੜਬਾਜ਼ਾਂ ਨੇ ਹਮਲਾ ਕਰ ਦਿੱਤਾ। ਇਸ ਨੌਜਵਾਨ ਬਤੌਰ ਸਕਿਉਰਿਟੀ ਗਾਰਡ ਕੰਮ ਕਰ ਰਿਹਾ ਸੀ ਜਦੋਂ ਇਸ ਉੱਤੇ ਹਮਲਾ ਹੋਇਆ, ਜਿਸ ਵਿੱਚ ਦਸਤਾਰ ਦੀ ਵੀ ਬੇਅਦਬੀ ਕੀਤੀ ਗਈ।
ਹੋਰ ਪੜ੍ਹੋ : ਭਾਰਤ ਨੂੰ ਟਰੰਪ ਵੱਲੋਂ ਵੱਡਾ ਝਟਕਾ! 2 ਅਪ੍ਰੈਲ ਤੋਂ ਲਾਗੂ ਹੋਵੇਗਾ ਰਿਸੀਪਰੋਕਲ ਟੈਰੀਫ
ਆਸਟ੍ਰੇਲੀਆ ਦੇ ਵਿਕਟੋਰੀਆ ਸ਼ਹਿਰ ਦੇ ਸ਼ਾਪਿੰਗ ਮਾਲ 'ਚ ਹੰਗਾਮਾ ਹੋਇਆ। ਜਿੱਥੇ ਨੌਜਵਾਨਾਂ ਦੇ ਗਰੁੱਪ ਨੇ ਸੁਰੱਖਿਆ ਕਰਮਚਾਰੀ 'ਤੇ ਹਮਲਾ ਕੀਤਾ । ਜਿਸ ਤੋਂ ਬਾਅਦ ਮਾਲ ਕੁੱਝ ਸਮੇਂ ਲਈ ਬੰਦ ਕਰ ਦਿੱਤਾ ਗਿਆ। ਪੁਲਿਸ ਨੇ ਕਿਹਾ ਕਿ ਉਹ Bendigo Marketplace ਸ਼ਾਪਿੰਗ ਸੈਂਟਰ ਵਿੱਚ ਹੋਏ ਇਸ ਘਟਨਾ ਦੀ ਜਾਂਚ ਕਰ ਰਹੀ ਹੈ, ਜਿਸ 'ਚ ਦੱਸਿਆ ਜਾ ਰਿਹਾ ਹੈ ਕਿ ਲਗਭਗ ਨੌਂ ਨੌਜਵਾਨਾਂ ਦੀ ਭੂਮਿਕਾ ਹੈ।
ਮੁੰਡਿਆਂ ਨੂੰ ਹੁੱਲੜਬਾਜ਼ੀ ਕਰਨ ਤੋਂ ਰੋਕਣ ਨੂੰ ਲੈ ਕੇ ਹੋਇਆ ਝਗੜਾ
ਬੈਂਡਿਗੋ ਦੇ ਸ਼ਾਪਿੰਗ ਮਾਲ ’ਚ ਸਥਾਨਕ ਮੁੰਡਿਆਂ ਨੇ ਹੁੱਲੜਬਾਜ਼ੀ ਕਰਦਿਆਂ ਸਿੱਖ ਸਕਿਉਰਿਟੀ ਗਾਰਡ ਦੀ ਦਸਤਾਰ ਲਾਹ ਦਿੱਤੀ। ਇਹ ਘਟਨਾ ਕੱਲ੍ਹ ਦੁਪਹਿਰ ਸਮੇਂ ਵਾਪਰੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕੁੱਝ ਵਿਅਕਤੀਆਂ ਨੇ ਸ਼ਾਪਿੰਗ ਮਾਲ ’ਚ ਹੁੱਲੜਬਾਜ਼ੀ ਕੀਤੀ ਤੇ ਉੱਚੀ ਆਵਾਜ਼ ’ਚ ਸੰਗੀਤ ਚਲਾ ਕੇ ਸ਼ਰਾਬ ਪੀਣੀ ਸ਼ੁਰੂ ਕਰ ਦਿੱਤੀ।
ਬਚਾਅ ਕਰਨ ਆਏ ਲੋਕਾਂ ਨੂੰ ਵੀ ਹੁੱਲੜਬਾਜ਼ਾਂ ਨੇ ਕੀਤੀ ਕੁੱਟਮਾਰ
ਡਿਊਟੀ ’ਤੇ ਤਾਇਨਾਤ ਸਿੱਖ ਨੌਜਵਾਨ ਸਕਿਉਰਿਟੀ ਗਾਰਡ ਵੱਲੋਂ ਰੋਕਣ ’ਤੇ ਹੁੱਲੜਬਾਜ਼ਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਦਸਤਾਰ ਲਾਹ ਦਿੱਤੀ। ਮਾਲ ’ਚ ਸਕਿਉਰਿਟੀ ਗਾਰਡ ਦੀ ਮਦਦ ਲਈ ਆਏ ਕੁਝ ਲੋਕਾਂ ਦੀ ਵੀ ਹੁੱਲੜਬਾਜ਼ਾਂ ਨੇ ਕੁੱਟਮਾਰ ਕੀਤੀ। ਇਸ ਦੌਰਾਨ ਸਥਿਤੀ ਵਿਗੜਨ ਕਾਰਨ ਸ਼ਾਪਿੰਗ ਮਾਲ ਕੁਝ ਸਮੇਂ ਲਈ ਬੰਦ ਕਰ ਦਿੱਤਾ ਗਿਆ।
ਪੁਲਿਸ ਅਧਿਕਾਰੀ ਨੇ ਕਿਹਾ ਕਿ ਹਮਲੇ ’ਚ ਸ਼ਾਮਲ 14 ਤੋਂ 17 ਸਾਲ ਦੀ ਉਮਰ ਦੇ ਚਾਰ ਜਣਿਆਂ ਨੂੰ ਹਿਰਾਸਤ ’ਚ ਲਿਆ ਹੈ। 9 ਜਣੇ ਜਾਂਚ ਦੇ ਘੇਰੇ ’ਚ ਹਨ ਤੇ ਕੁਝ ਹੋਰਨਾਂ ਤੋਂ ਵੀ ਪੁੱਛ-ਪੜਤਾਲ ਜਾਰੀ ਹੈ, ਜਿਸ ਮਗਰੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਘਟਨਾ ਨਾਲ ਦੁਨੀਆ ਭਰ ਦੇ ਸਿੱਖ ਭਾਈਚਾਰੇ ਵਿਚ ਸੋਗ ਦੀ ਲਹਿਰ ਛਾਈ ਹੋਈ।






















