(Source: ECI/ABP News/ABP Majha)
Baghdad Protest : ਸ਼੍ਰੀਲੰਕਾ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਨੇ ਇਰਾਕੀ ਸੰਸਦ ਭਵਨ 'ਤੇ ਕੀਤਾ ਕਬਜ਼ਾ , PM ਮੁਸਤਫਾ ਨੇ ਕੀਤੀ ਸ਼ਾਂਤੀ ਦੀ ਅਪੀਲ
ਭਾਰਤ ਦੇ ਗੁਆਂਢੀ ਮੁਲਕ ਸ੍ਰੀਲੰਕਾ ਵਿੱਚ ਕੁਝ ਦਿਨ ਪਹਿਲਾਂ ਆਰਥਿਕ ਸੰਕਟ ਕਾਰਨ ਪੈਦਾ ਹੋਈ ਸਿਆਸੀ ਅਸਥਿਰਤਾ ਕਾਰਨ ਸੜਕਾਂ ’ਤੇ ਉਤਰੇ ਲੱਖਾਂ ਪ੍ਰਦਰਸ਼ਨਕਾਰੀ ਰਾਸ਼ਟਰਪਤੀ ਭਵਨ ਵਿੱਚ ਦਾਖ਼ਲ ਹੁੰਦੇ ਵੇਖੇ ਗਏ।
Baghdad Parliament Protest : ਭਾਰਤ ਦੇ ਗੁਆਂਢੀ ਮੁਲਕ ਸ੍ਰੀਲੰਕਾ ਵਿੱਚ ਕੁਝ ਦਿਨ ਪਹਿਲਾਂ ਆਰਥਿਕ ਸੰਕਟ ਕਾਰਨ ਪੈਦਾ ਹੋਈ ਸਿਆਸੀ ਅਸਥਿਰਤਾ ਕਾਰਨ ਸੜਕਾਂ ’ਤੇ ਉਤਰੇ ਲੱਖਾਂ ਪ੍ਰਦਰਸ਼ਨਕਾਰੀ ਰਾਸ਼ਟਰਪਤੀ ਭਵਨ ਵਿੱਚ ਦਾਖ਼ਲ ਹੁੰਦੇ ਵੇਖੇ ਗਏ। ਅਜਿਹਾ ਹੀ ਕੁਝ ਹੁਣ ਇਰਾਕ ਵਿੱਚ ਹੋ ਰਿਹਾ ਹੈ। ਜਿੱਥੇ ਭ੍ਰਿਸ਼ਟਾਚਾਰ ਅਤੇ ਕੁਸ਼ਾਸਨ ਤੋਂ ਪਰੇਸ਼ਾਨ ਲੋਕ ਸੰਸਦ ਭਵਨ ਵਿੱਚ ਦਾਖਲ ਹੁੰਦੇ ਦੇਖੇ ਗਏ ਹਨ।
ਸਥਾਨਕ ਸਮਾਚਾਰ ਏਜੰਸੀ ਸ਼ਫਾਕ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਇਰਾਕ ਦੀ ਰਾਜਧਾਨੀ ਬਗਦਾਦ 'ਚ ਸੰਸਦ ਦੀ ਇਮਾਰਤ 'ਚ ਭੰਨਤੋੜ ਵੀ ਕੀਤੀ। ਖ਼ਬਰਾਂ ਮੁਤਾਬਕ ਬਗਦਾਦੀ ਦੇ ਲੱਖਾਂ ਨਾਗਰਿਕ ਭ੍ਰਿਸ਼ਟਾਚਾਰ ਅਤੇ ਕੁਸ਼ਾਸਨ ਦਾ ਵਿਰੋਧ ਕਰਦੇ ਹੋਏ ਸੰਸਦ ਭਵਨ 'ਚ ਦਾਖਲ ਹੋ ਗਏ, ਜਿੱਥੇ ਉਨ੍ਹਾਂ ਨੇ ਕਾਫੀ ਭੰਨਤੋੜ ਵੀ ਕੀਤੀ।
ਮੌਲਵੀ ਮੁਕਤਦਾ ਅਲ-ਸਦਰ ਦੇ ਸਮਰਥਕਾਂ ਨੇ ਕੀਤੀ ਭੰਨਤੋੜ
ਸਥਾਨਕ ਸਮਾਚਾਰ ਏਜੰਸੀਆਂ ਦੇ ਅਨੁਸਾਰ ਬਗਦਾਦ ਦੀ ਸੰਸਦ ਵਿੱਚ ਭੰਨਤੋੜ ਕਰਨ ਵਾਲੇ ਇਰਾਕੀ ਪ੍ਰਦਰਸ਼ਨਕਾਰੀਆਂ ਨੂੰ ਇੱਕ ਪ੍ਰਭਾਵਸ਼ਾਲੀ ਮੌਲਵੀ, ਮੁਕਤਾਦਾ ਅਲ-ਸਦਰ ਦੇ ਸਮਰਥਕ ਮੰਨਿਆ ਜਾਂਦਾ ਹੈ। ਰਿਪੋਰਟਾਂ ਮੁਤਾਬਕ ਪ੍ਰਦਰਸ਼ਨਕਾਰੀਆਂ ਨੇ ਪ੍ਰਦਰਸ਼ਨ ਦੌਰਾਨ ਆਪਣੇ ਹੱਥਾਂ 'ਚ ਸ਼ੀਆ ਨੇਤਾ ਅਲ-ਸਦਰ ਦੀ ਤਸਵੀਰ ਚੁੱਕੀ ਹੋਈ ਸੀ।
ਨਹੀਂ ਹੋਇਆ ਜਾਨੀ -ਮਾਲੀ ਨੁਕਸਾਨ
ਫਿਲਹਾਲ ਇਸ ਪ੍ਰਦਰਸ਼ਨ ਦੌਰਾਨ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਦੋਂ ਪ੍ਰਦਰਸ਼ਨਕਾਰੀ ਉੱਚ ਸੁਰੱਖਿਆ ਵਾਲੇ ਗ੍ਰੀਨ ਜ਼ੋਨ ਵਿੱਚ ਦਾਖਲ ਹੋਏ ਤਾਂ ਇਰਾਕੀ ਸੰਸਦ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਦੱਸਿਆ ਜਾ ਰਿਹਾ ਹੈ ਕਿ ਸੰਸਦ ਭਵਨ 'ਚ ਸਿਰਫ ਸੁਰੱਖਿਆ ਕਰਮਚਾਰੀ ਤਾਇਨਾਤ ਸਨ, ਜਿਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਸਦ ਭਵਨ ਦੇ ਅੰਦਰ ਜਾਣ ਦਿੱਤਾ।
ਮੁਹੰਮਦ ਅਲ ਸੁਦਾਨੀ ਦੀ ਨਾਮਜ਼ਦਗੀ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ
ਇਸ ਦੌਰਾਨ ਇਰਾਕ ਦੇ ਪ੍ਰਧਾਨ ਮੰਤਰੀ ਮੁਸਤਫਾ ਅਲ-ਕਾਦਿਮੀ ਨੇ ਪ੍ਰਦਰਸ਼ਨਕਾਰੀਆਂ ਨੂੰ ਸੰਸਦ ਵਿੱਚ ਵਾਪਸ ਆਉਣ ਦੀ ਅਪੀਲ ਕੀਤੀ ਹੈ। ਦਰਅਸਲ, ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਮੁਹੰਮਦ ਅਲ ਸੁਦਾਨੀ ਦੀ ਨਾਮਜ਼ਦਗੀ ਨੂੰ ਲੈ ਕੇ ਇਰਾਕੀ ਰਾਜਧਾਨੀ ਵਿੱਚ ਲੋਕ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ।