(Source: ECI/ABP News/ABP Majha)
Mobile Phone Ban: ਬੱਚਿਆਂ ਦੇ ਮੋਬਾਈਲ ਫੋਨ ਵੇਖਣ ਉਤੇ ਲੱਗੀ ਪਾਬੰਦੀ, ਸਰਕਾਰ ਵੱਲੋਂ ਸਖਤ ਹੁਕਮ ਜਾਰੀ
ਸਵੀਡਨ ਵਿਚ ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕ੍ਰੀਨ ਦੀ ਵਰਤੋਂ ਕਰਨ ਉਤੇ ਪਾਬੰਦੀ ਲਗਾਈ ਗਈ ਹੈ। ਬੱਚਿਆਂ ਨੂੰ ਟੀਵੀ ਅਤੇ ਮੋਬਾਈਲ ਫ਼ੋਨ ਸਣੇ ਕਿਸੇ ਵੀ ‘ਸਕਰੀਨ’ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ।
Mobile Phone Ban: ਸਵੀਡਨ ਵਿਚ ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕ੍ਰੀਨ ਦੀ ਵਰਤੋਂ ਕਰਨ ਉਤੇ ਪਾਬੰਦੀ ਲਗਾਈ ਗਈ ਹੈ। ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਬੱਚਿਆਂ ਨੂੰ ਟੀਵੀ ਅਤੇ ਮੋਬਾਈਲ ਫ਼ੋਨ ਸਣੇ ਕਿਸੇ ਵੀ ‘ਸਕਰੀਨ’ ਦੀ ਵਰਤੋਂ ਕਰਨ ਦੀ ਇਜਾਜ਼ਤ ਨਾ ਦਿੱਤੀ ਜਾਵੇ।
ਐਡਵਾਈਜ਼ਰੀ ਵਿਚ ਸਾਫ ਆਖਿਆ ਹੈ ਕਿ ਦੋ ਤੋਂ ਪੰਜ ਸਾਲ ਦੇ ਬੱਚੇ ਦਿਨ ਵਿਚ ਵੱਧ ਤੋਂ ਵੱਧ ਇਕ ਘੰਟੇ ਲਈ ਸਕ੍ਰੀਨ ਦੀ ਵਰਤੋਂ ਕਰ ਸਕਦੇ ਹਨ, ਜਦੋਂ ਕਿ ਛੇ ਤੋਂ 12 ਸਾਲ ਦੇ ਬੱਚੇ ਦੋ ਘੰਟੇ ਸਕ੍ਰੀਨ ਦੀ ਵਰਤੋਂ ਕਰ ਸਕਦੇ ਹਨ।
ਇਸ ਵਿਚ ਕਿਹਾ ਗਿਆ ਹੈ ਕਿ ਕਿਸ਼ੋਰਾਂ ਨੂੰ ਦਿਨ ਵਿਚ ਵੱਧ ਤੋਂ ਵੱਧ ਤਿੰਨ ਘੰਟੇ ਲਈ ਸਕ੍ਰੀਨ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ। ਇਸ ਵਿਚ ਆਖਿਆ ਗਿਆ ਹੈ ਕਿ ਕਿਸ਼ੋਰਾਂ ਨੂੰ ਦਿਨ ਵਿਚ ਵੱਧ ਤੋਂ ਵੱਧ ਤਿੰਨ ਘੰਟੇ ਲਈ ਸਕ੍ਰੀਨ ਦੀ ਵਰਤੋਂ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ।
ਸਵੀਡਨ ਦੀ ਸਰਕਾਰ ਨੇ ਇਹ ਐਡਵਾਇਜ਼ਰੀ ਅਜਿਹੇ ਸਮੇਂ ਜਾਰੀ ਕੀਤੀ ਹੈ ਜਦੋਂ ਵੱਖ-ਵੱਖ ਖੋਜਾਂ ਨੇ ਦਿਖਾਇਆ ਹੈ ਕਿ ‘ਸਕ੍ਰੀਨ’ ਦੀ ਜ਼ਿਆਦਾ ਵਰਤੋਂ ਬੱਚਿਆਂ ਅਤੇ ਕਿਸ਼ੋਰਾਂ ਵਿਚ ਨੀਂਦ ਦੀ ਗੁਣਵੱਤਾ ਉਤੇ ਅਸਰ ਪਾ ਰਹੀ ਹੈ, ਡਿਪਰੈਸ਼ਨ ਦੇ ਮਾਮਲਿਆਂ ਵਿਚ ਵਾਧਾ ਹੋ ਰਿਹਾ ਹੈ ਅਤੇ ਸਰੀਰਕ ਗਤੀਵਿਧੀਆਂ ਵਿਚ ਲਗਾਤਾਰ ਕਮੀ ਆ ਰਹੀ ਹੈ।
ਅਮਰੀਕਾ, ਆਇਰਲੈਂਡ, ਕੈਨੇਡਾ, ਆਸਟ੍ਰੇਲੀਆ ਅਤੇ ਫਰਾਂਸ ਵਰਗੇ ਦੇਸ਼ਾਂ ਨੇ ਵੀ ਅਜਿਹੀ ਐਡਵਾਈਜ਼ਰੀ ਜਾਰੀ ਕੀਤੀ ਹੈ। ਇਨ੍ਹਾਂ ਵਿਚੋਂ ਫਰਾਂਸ ਨੇ ਸਭ ਤੋਂ ਸਖ਼ਤ ਐਡਵਾਈਜ਼ਰੀ ਜਾਰੀ ਕੀਤੀ ਹੈ ਕਿ ਤਿੰਨ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਕ੍ਰੀਨ ਦੀ ਵਰਤੋਂ ਕਰਨ ਦੀ ਬਿਲਕੁਲ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।