Bangladesh: ਨੋਬਲ ਪੁਰਸਕਾਰ ਜੇਤੂ ਮੁਹੰਮਦ ਯੂਨਸ ਬਣੇ ਅੰਤਰਿਮ ਸਰਕਾਰ ਦੇ ਮੁਖੀ, PM ਮੋਦੀ ਨੇ ਦਿੱਤੀ ਵਧਾਈ
Muhammad Yunus:ਬੰਗਲਾਦੇਸ਼ ਵਿੱਚ ਤਖਤਾਪਲਟ ਤੋਂ ਬਾਅਦ ਮੁਹੰਮਦ ਯੂਨਸ ਨੇ ਦੇਸ਼ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਨੇ ਅੱਜ ਵੀਰਵਾਰ ਯਾਨੀਕਿ 08 ਅਗਸਤ ਨੂੰ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਸਹੁੰ ਚੁੱਕੀ।
PM Modi Congratulated Muhammad Yunus: ਬੰਗਲਾਦੇਸ਼ ਵਿੱਚ ਤਖਤਾਪਲਟ ਤੋਂ ਬਾਅਦ ਮੁਹੰਮਦ ਯੂਨਸ ਨੇ ਦੇਸ਼ ਦੀ ਕਮਾਨ ਸੰਭਾਲ ਲਈ ਹੈ। ਉਨ੍ਹਾਂ ਨੇ ਅੱਜ ਵੀਰਵਾਰ ਯਾਨੀਕਿ 08 ਅਗਸਤ ਨੂੰ ਅੰਤਰਿਮ ਸਰਕਾਰ ਦੇ ਮੁਖੀ ਵਜੋਂ ਸਹੁੰ ਚੁੱਕੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਬੰਗਲਾਦੇਸ਼ ਦੇ ਨਵੇਂ ਮੁਖੀ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਹਿੰਦੂਆਂ ਅਤੇ ਘੱਟ ਗਿਣਤੀਆਂ ਦੀ ਸੁਰੱਖਿਆ ਦੀ ਗੱਲ ਵੀ ਕੀਤੀ ਹੈ।
ਪੀਐਮ ਮੋਦੀ ਨੇ ਕਿਹਾ, "ਪ੍ਰੋਫੈਸਰ ਮੁਹੰਮਦ ਯੂਨਸ ਨੂੰ ਉਨ੍ਹਾਂ ਦੀ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਮੇਰੀਆਂ ਸ਼ੁਭਕਾਮਨਾਵਾਂ। ਅਸੀਂ ਉਮੀਦ ਕਰਦੇ ਹਾਂ ਕਿ ਹਿੰਦੂਆਂ ਅਤੇ ਹੋਰ ਸਾਰੇ ਘੱਟ ਗਿਣਤੀ ਭਾਈਚਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਜਲਦੀ ਹੀ ਆਮ ਸਥਿਤੀ ਬਹਾਲ ਹੋ ਜਾਵੇਗੀ। ਭਾਰਤ ਸ਼ਾਂਤੀ, ਸੁਰੱਖਿਆ ਅਤੇ ਵਿਕਾਸ ਲਈ ਵਚਨਬੱਧ ਹੈ।" ਦੋਵਾਂ ਦੇਸ਼ਾਂ ਦੇ ਲੋਕਾਂ ਦੀਆਂ ਸਾਂਝੀਆਂ ਇੱਛਾਵਾਂ ਨੂੰ ਪੂਰਾ ਕਰਨ ਲਈ ਬੰਗਲਾਦੇਸ਼ ਨਾਲ ਕੰਮ ਕਰਨ ਲਈ ਵਚਨਬੱਧ ਹਾਂ।"
ਬੰਗਲਾਦੇਸ਼ ਵਿੱਚ ਹੋਏ ਦੰਗਿਆਂ ਤੋਂ ਬਾਅਦ ਮੁਹੰਮਦ ਯੂਨਸ ਨੂੰ ਕਮਾਂਡ ਮਿਲੀ ਸੀ
84 ਸਾਲਾ ਯੂਨਸ ਨੂੰ ਅੰਤਰਿਮ ਸਰਕਾਰ ਦੀ ਅਗਵਾਈ ਕਰਨ ਲਈ ਨਿਯੁਕਤ ਕੀਤਾ ਗਿਆ ਸੀ। ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵੱਲੋਂ ਉਨ੍ਹਾਂ ਦੀ ਇਸ ਭੂਮਿਕਾ ਲਈ ਸਿਫ਼ਾਰਿਸ਼ ਕੀਤੀ ਗਈ ਸੀ। ਪੈਰਿਸ ਤੋਂ ਢਾਕਾ ਪਰਤਦਿਆਂ ਯੂਨਸ ਨੇ ਹਵਾਈ ਅੱਡੇ 'ਤੇ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਭਾਵੁਕ ਹੋ ਕੇ ਕਿਹਾ, "ਦੇਸ਼ ਵਿੱਚ ਇੱਕ ਬਹੁਤ ਹੀ ਸੁੰਦਰ ਰਾਸ਼ਟਰ ਬਣਨ ਦੀ ਸਮਰੱਥਾ ਹੈ। ਸਾਡੇ ਵਿਦਿਆਰਥੀ ਸਾਨੂੰ ਜੋ ਵੀ ਰਾਹ ਦਿਖਾਉਣਗੇ, ਅਸੀਂ ਉਸੇ ਤਰ੍ਹਾਂ ਅੱਗੇ ਵਧਾਂਗੇ।"
My best wishes to Professor Muhammad Yunus on the assumption of his new responsibilities. We hope for an early return to normalcy, ensuring the safety and protection of Hindus and all other minority communities. India remains committed to working with Bangladesh to fulfill the…
— Narendra Modi (@narendramodi) August 8, 2024
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।