Bangladesh News: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਖੇਤਰ ਵਿੱਚ ਸ਼ਨੀਵਾਰ (18 ਅਕਤੂਬਰ, 2025) ਨੂੰ ਦੁਪਹਿਰ 3 ਵਜੇ ਦੇ ਕਰੀਬ ਅੱਗ ਲੱਗ ਗਈ।

Continues below advertisement

ਸਥਿਤੀ ਇੰਨੀ ਗੰਭੀਰ ਹੋ ਗਈ ਕਿ ਹਵਾਈ ਅੱਡਾ ਅਧਿਕਾਰੀਆਂ ਨੂੰ ਤੁਰੰਤ ਸਾਰੀਆਂ ਉਡਾਣਾਂ ਰੱਦ ਕਰਨੀਆਂ ਪਈਆਂ। ਦਿੱਲੀ ਤੋਂ ਢਾਕਾ ਜਾਣ ਵਾਲੀ ਇੱਕ ਉਡਾਣ ਨੂੰ ਕੋਲਕਾਤਾ ਵੱਲ ਡਾਇਵਰਟ ਕਰ ਦਿੱਤਾ ਗਿਆ। ਹਵਾਈ ਅੱਡੇ ਦੇ ਕਾਰਗੋ ਵਿਲੇਜ ਵਿੱਚ ਅੱਗ ਦੀਆਂ ਲਪਟਾਂ ਨਾਲ ਅਸਮਾਨ ਵਿੱਚ ਕਿਲੋਮੀਟਰ ਤੱਕ ਧੂੰਆਂ-ਧੂੰਆਂ ਹੋ ਗਿਆ।

Continues below advertisement

ਢਾਕਾ ਟ੍ਰਿਬਿਊਨ ਦੀ ਇੱਕ ਰਿਪੋਰਟ ਦੇ ਅਨੁਸਾਰ, ਹਵਾਈ ਅੱਡੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਹਵਾਈ ਅੱਡੇ ਦੇ ਕਾਰਗੋ ਖੇਤਰ ਵਿੱਚ ਦੁਪਹਿਰ 2:15 ਵਜੇ ਅੱਗ ਲੱਗੀ ਸੀ। ਉਨ੍ਹਾਂ ਕਿਹਾ ਕਿ ਇਸ ਕਾਰਨ ਕਈ ਉਡਾਣਾਂ ਨੂੰ ਡਾਇਵਰਟ ਕਰ ਦਿੱਤਾ ਗਿਆ ਅਤੇ ਕਈਆਂ ਨੂੰ ਰੱਦ ਕਰ ਦਿੱਤਾ ਗਿਆ। ਅੱਗ ਲੱਗਣ ਦੇ ਕਾਰਨ ਅਤੇ ਨੁਕਸਾਨ ਦੀ ਬਾਰੇ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

ਫਾਇਰ ਸਰਵਿਸ ਅਤੇ ਸਿਵਲ ਡਿਫੈਂਸ ਦੇ ਅਨੁਸਾਰ, ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਅੱਗ ਬੁਝਾਊ ਦਸਤੇ ਮੌਕੇ 'ਤੇ ਪਹੁੰਚ ਗਏ। ਬਾਅਦ ਵਿੱਚ ਬੰਗਲਾਦੇਸ਼ ਹਵਾਈ ਸੈਨਾ ਅਤੇ ਜਲ ਸੈਨਾ ਦੀਆਂ ਫਾਇਰ ਯੂਨਿਟਾਂ ਵੀ ਅੱਗ ਬੁਝਾਉਣ ਲਈ ਪਹੁੰਚੀਆਂ। ਘਟਨਾ ਵਿੱਚ ਕਿਸੇ ਵੀ ਜਾਨੀ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।