Sheikh Hasina Passport : ਬੰਗਲਾਦੇਸ਼ ਦੀ ਅੰਤਰਿਮ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ ਸ਼ੇਖ ਹਸੀਨਾ ਦੇ ਕਾਰਜਕਾਲ ਦੌਰਾਨ ਸੰਸਦ ਮੈਂਬਰਾਂ ਨੂੰ ਜਾਰੀ ਕੀਤੇ ਗਏ ਸਾਰੇ ਡਿਪਲੋਮੈਟਿਕ ਪਾਸਪੋਰਟ ਰੱਦ ਕਰ ਦਿੱਤੇ ਹਨ। ਇਸ ਫੈਸਲੇ ਨਾਲ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦਾ ਪਾਸਪੋਰਟ ਵੀ ਰੱਦ ਕਰ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਗ੍ਰਹਿ ਵਿਭਾਗ ਨੇ ਇਹ ਜਾਣਕਾਰੀ ਦਿੱਤੀ ਹੈ। ਮੁਹੰਮਦ ਯੂਨੁਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਅਵਾਮੀ ਲੀਗ ਸਰਕਾਰ ਦੇ ਸਾਬਕਾ ਸੰਸਦ ਮੈਂਬਰਾਂ ਦੇ ਡਿਪਲੋਮੈਟਿਕ ਪਾਸਪੋਰਟ ਰੱਦ ਕਰ ਦਿੱਤੇ ਹਨ।



ਬੁੱਧਵਾਰ ਸ਼ਾਮ ਨੂੰ ਫੈਸਲੇ ਦਾ ਐਲਾਨ ਕਰਦਿਆਂ ਹੋਇਆਂ ਗ੍ਰਹਿ ਮੰਤਰਾਲੇ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸੰਸਦ ਮੈਂਬਰਾਂ ਨੂੰ ਜਾਰੀ ਕੀਤੇ ਗਏ ਸਾਰੇ ਡਿਪਲੋਮੈਟਿਕ ਪਾਸਪੋਰਟ ਰੱਦ ਕਰ ਦਿੱਤੇ ਜਾਣਗੇ। ਇਸ ਕਦਮ ਕਾਰਨ ਸ਼ੇਖ ਹਸੀਨਾ ਦਾ ਡਿਪਲੋਮੈਟਿਕ ਪਾਸਪੋਰਟ ਵੀ ਰੱਦ ਕਰ ਦਿੱਤਾ ਗਿਆ। ਗ੍ਰਹਿ ਮੰਤਰਾਲੇ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਫੈਸਲਾ ਸਲਾਹ-ਮਸ਼ਵਰੇ ਤੋਂ ਬਾਅਦ ਲਿਆ ਗਿਆ ਹੈ।