ਢਾਕਾ ਦੀ ਇਮਾਰਤ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, 100 ਤੋਂ ਵੱਧ ਜ਼ਖ਼ਮੀ
Dhaka Explosion: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਸਥਿਤ ਇੱਕ ਇਮਾਰਤ ਵਿੱਚ ਧਮਾਕਾ ਹੋਣ ਦੀ ਖਬਰ ਮਿਲੀ ਹੈ।
Dhaka Explosion: ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਸਥਿਤ ਇੱਕ ਇਮਾਰਤ ਵਿੱਚ ਧਮਾਕਾ ਹੋਣ ਦੀ ਖਬਰ ਮਿਲੀ ਹੈ। ਸਥਾਨਕ ਮੀਡੀਆ ਨੇ ਦੱਸਿਆ ਹੈ ਕਿ ਇੱਕ ਇਮਾਰਤ ਵਿੱਚ ਜ਼ਬਰਦਸਤ ਧਮਾਕਾ ਹੋ ਗਿਆ ਹੈ, ਜਿਸ ਵਿੱਚ 16 ਲੋਕਾਂ ਦੀ ਮੌਤ ਅਤੇ 100 ਤੋਂ ਵੱਧ ਜ਼ਖ਼ਮੀ ਹੋ ਗਏ ਹਨ।
At least 7 people killed, over 70 people injured in an explosion at a building in Bangladesh's Dhaka: Local media
— ANI (@ANI) March 7, 2023">
ਦੱਸਿਆ ਜਾ ਰਿਹਾ ਹੈ ਕਿ ਹਾਲੇ ਮੌਤ ਦੀ ਗਿਣਤੀ ਵਿੱਚ ਵਾਧਾ ਹੋ ਸਕਦਾ ਹੈ ਅਤੇ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਸਥਾਨਕ ਮੀਡੀਆ ਦੀਆਂ ਰਿਪੋਰਟਾਂ ਮੁਤਾਬਕ ਇਹ ਧਮਾਕਾ ਮੰਗਲਵਾਰ ਸ਼ਾਮ 4:50 ਵਜੇ ਹੋਇਆ। ਧਮਾਕੇ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਨੂੰ ਕੰਮ 'ਤੇ ਲਗਾਇਆ ਗਿਆ ਹੈ। ਪੁਲਿਸ ਮੁਤਾਬਕ ਜ਼ਖਮੀਆਂ ਨੂੰ ਢਾਕਾ ਮੈਡੀਕਲ ਕਾਲਜ ਹਸਪਤਾਲ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਮਾਰਤ 'ਚ ਧਮਾਕਾ ਹੋਣ ਕਾਰਨ ਸੜਕ ਕਿਨਾਰੇ ਖੜ੍ਹੀ ਇਕ ਬੱਸ ਨੂੰ ਵੀ ਨੁਕਸਾਨ ਪਹੁੰਚਿਆ ਹੈ।
‘ਢਾਕਾ ਟ੍ਰਿਬਿਊਨ’ ਅਖ਼ਬਾਰ ਦੀ ਖ਼ਬਰ ਮੁਤਾਬਕ ਇਮਾਰਤ ਦੇ ਬੇਸਮੈਂਟ ਵਿੱਚ ਕਈ ਲੋਕਾਂ ਦੇ ਫਸੇ ਹੋਣ ਦਾ ਖ਼ਦਸ਼ਾ ਹੈ। 'ਰੈਪਿਡ ਐਕਸ਼ਨ ਬਟਾਲੀਅਨ' ਦੇ ਬੰਬ ਨਿਰੋਧਕ ਦਸਤੇ ਨੂੰ ਇਮਾਰਤ ਦਾ ਮੁਆਇਨਾ ਕਰਨ ਲਈ ਮੌਕੇ 'ਤੇ ਰਵਾਨਾ ਕੀਤਾ ਗਿਆ ਹੈ।
ਪੁਲਿਸ ਮੁਤਾਬਕ ਜ਼ਖਮੀਆਂ ਦਾ ਇਲਾਜ ਢਾਕਾ ਮੈਡੀਕਲ ਕਾਲਜ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਚੱਲ ਰਿਹਾ ਹੈ। ਦੱਸ ਦਈਏ ਕਿ ਜਿਸ ਇਮਾਰਤ 'ਚ ਧਮਾਕਾ ਹੋਇਆ, ਉਸ ਦੇ ਗਰਾਊਂਡ ਫਲੋਰ 'ਤੇ ਕਈ ਸਟੋਰ ਹਨ ਅਤੇ ਉਸ ਦੇ ਨਾਲ ਹੀ BRAC ਬੈਂਕ ਦੀ ਬ੍ਰਾਂਚ ਹੈ।
ਇਮਾਰਤ ਵਿੱਚ ਧਮਾਕਾ ਹੋਣ ਕਾਰਨ ਸੜਕ ਕਿਨਾਰੇ ਖੜ੍ਹੀ ਇੱਕ ਬੱਸ ਨੂੰ ਵੀ ਨੁਕਸਾਨ ਪੁੱਜਾ ਹੈ। ਪੁਲਸ ਨੇ ਦੱਸਿਆ ਕਿ ਮੌਕੇ 'ਤੇ ਬਚਾਅ ਅਤੇ ਸੁਰੱਖਿਆ ਕਾਰਜ ਜਾਰੀ ਹਨ। ਇਕ ਅਧਿਕਾਰੀ ਨੇ ਦੱਸਿਆ ਕਿ ਧਮਾਕਾ ਮੰਗਲਵਾਰ ਨੂੰ ਢਾਕਾ ਦੇ ਭੀੜ-ਭੜੱਕੇ ਵਾਲੇ ਬਾਜ਼ਾਰ 'ਚ ਹੋਇਆ।
ਇਹ ਵੀ ਪੜ੍ਹੋ: Indonesia landslide: ਇੰਡੋਨੇਸ਼ੀਆ ਦੇ ਸੇਰਾਸਨ ਆਈਲੈਂਡ 'ਚ ਜ਼ਮੀਨ ਖਿਸਕਣ ਕਾਰਨ 15 ਦੀ ਮੌਤ, 42 ਲਾਪਤਾ