ਪੜਚੋਲ ਕਰੋ
Advertisement
ਪੁਲਵਾਮਾ ਹਮਲੇ ਮਗਰੋਂ ਪਾਕਿਸਤਾਨ ਨੂੰ ਭਾਰਤ ਦਾ ਇੱਕ ਹੋਰ ਝਟਕਾ
ਚੰਡੀਗੜ੍ਹ: ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਬਾਅਦ ਭਾਰਤ ਸਰਕਾਰ ਨੇ ਸ਼ਨੀਵਾਰ ਨੂੰ ਇੱਕ ਹੋਰ ਸਖ਼ਤ ਕਦਮ ਚੁੱਕਦਿਆਂ ਪਾਕਿਸਤਾਨ ਤੋਂ ਦਰਾਮਦ ਹੋਣ ਵਾਲੇ ਸਾਰੇ ਸਾਮਾਨ ’ਤੇ ਲੱਗਣ ਵਾਲਾ ਟੈਕਸ ਤਤਕਾਲ ਪ੍ਰਭਾਵ ਨਾਲ ਵਧਾ ਕੇ 200 ਫੀਸਦੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸਰਕਾਰ ਪਾਕਿਸਤਾਨ ਨੂੰ ਦਿੱਤਾ ਗਿਆ ‘ਸਭ ਤੋਂ ਤਰਜੀਹੀ’ ਦੇਸ਼ ਦਾ ਦਰਜਾ ਵਾਪਸ ਲੈ ਚੁੱਕੀ ਹੈ।
ਵਿੱਤ ਮੰਤਰੀ ਅਰੁਣ ਜੇਤਲੀ ਨੇ ਟਵੀਟ ਕਰ ਕੇ ਕਿਹਾ ਕਿ ਪੁਲਵਾਮਾ ਦੀ ਘਟਨਾ ਬਾਅਦ ਭਾਰਤ ਨੇ ਪਾਕਿਸਤਾਨ ਤੋਂ ਵਪਾਰ ਦੇ ਹਿਸਾਬ ਨਾਲ ਸਭ ਤੋਂ ਤਰਜੀਹੀ ਦੇਸ਼ ਦਾ ਦਰਜਾ ਵਾਪਸ ਲੈ ਲਿਆ ਹੈ। ਇਸ ਦੇ ਬਾਅਦ ਪਾਕਿਸਤਾਨ ਤੋਂ ਭਾਰਤ ਵਿੱਚ ਦਰਾਮਦ ਕੀਤੇ ਜਾਣ ਵਾਲੇ ਹਰ ਤਰ੍ਹਾਂ ਦੇ ਸਾਮਾਨ ’ਤੇ ਤਤਕਾਲ ਪ੍ਰਭਾਵ ਨਾਲ ਸਰਹੱਦ ਟੈਕਸ ਵਧਾ ਕੇ 200 ਫੀਸਦੀ ਕਰ ਦਿੱਤਾ ਗਿਆ ਹੈ।
ਭਾਰਤ ਦੇ ਇਸ ਕਦਮ ਨਾਲ ਪਾਕਿਸਤਾਨ ’ਤੇ ਭਾਰਤ ਨੂੰ ਕੀਤਾ ਜਾਣ ਵਾਲੇ ਨਿਰਯਾਤ ’ਤੇ ਕਾਫੀ ਬੁਰਾ ਅਸਰ ਪਏਗਾ। ਸਾਲ 2017-18 ਵਿੱਚ ਪਾਕਿਸਤਾਨ ਤੋਂ ਭਾਰਤ ਨੂੰ 3,482.3 ਕਰੋੜ ਰੁਪਏ ਯਾਨੀ 48.85 ਕਰੋੜ ਡਾਲਰ ਦਾ ਨਿਰਯਾਤ ਕੀਤਾ ਗਿਆ ਸੀ।India has withdrawn MFN status to Pakistan after the Pulwama incident. Upon withdrawal, basic customs duty on all goods exported from Pakistan to India has been raised to 200% with immediate effect. #Pulwama
— Arun Jaitley (@arunjaitley) February 16, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕ੍ਰਿਕਟ
ਜਲੰਧਰ
Advertisement