ਪੜਚੋਲ ਕਰੋ
ਬੇਰੂਤ ਵਿੱਚ ਇੱਕ ਹੋਰ ਵੱਡਾ ਹਾਦਸਾ, ਬੰਦਰਗਾਹ 'ਚ ਲੱਗੀ ਭਿਆਨਕ ਅੱਗ
ਇਸ ਤੋਂ ਪਹਿਲਾਂ ਅਗਸਤ ਵਿੱਚ ਬੇਰੂਤ ਵਿੱਚ ਇੱਕ ਵਿਸ਼ਾਲ ਧਮਾਕਾ ਹੋਇਆ। ਇਸ ਘਟਨਾ ਵਿੱਚ 70 ਤੋਂ ਵੱਧ ਲੋਕ ਮਾਰੇ ਗਏ ਸੀ ਤੇ ਚਾਰ ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋਏ ਸੀ।

ਬੇਰੂਤ: ਲੇਬਨਾਨ ਦੀ ਰਾਜਧਾਨੀ ਬੇਰੂਤ 'ਚ ਭਿਆਨਕ ਧਮਾਕਾ ਹੋਇਆ। ਹੁਣ ਉੱਥੇ ਇੱਕ ਬੰਦਰਗਾਹ 'ਤੇ ਭਿਆਨਕ ਅੱਗ ਲੱਗ ਗਈ। ਇਸ ਦੌਰਾਨ ਚਾਰੇ ਪਾਸੇ ਕਾਲਾ ਧੂੰਆਂ ਫੈਲ ਗਿਆ। ਅੱਗ ਵੀ ਬੁਰੀ ਤਰ੍ਹਾਂ ਵਧ ਰਹੀ ਹੈ। ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਘਟਨਾ ਵਾਲੀ ਥਾਂ ‘ਤੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਗਸਤ ਵਿੱਚ ਬੇਰੂਤ ਵਿੱਚ ਇੱਕ ਵਿਸ਼ਾਲ ਧਮਾਕਾ ਹੋਇਆ ਸੀ। ਇਸ ਘਟਨਾ ਵਿੱਚ 70 ਤੋਂ ਵੱਧ ਲੋਕ ਮਾਰੇ ਗਏ ਸੀ ਤੇ ਚਾਰ ਹਜ਼ਾਰ ਤੋਂ ਵੱਧ ਲੋਕ ਜ਼ਖਮੀ ਹੋਏ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Before You Go
ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਟ੍ਰੈਂਡਿੰਗ ਟੌਪਿਕ




















