ਪੜਚੋਲ ਕਰੋ
Advertisement
ਰਾਸ਼ਟਰਪਤੀ ਟਰੰਪ ਨੇ ਯੂਰਪੀਅਨ ਦੇਸ਼ਾਂ 'ਤੇ ਯਾਤਰਾ ਪਾਬੰਦੀਆਂ ਨੂੰ ਹਟਾਇਆ ਤਾਂ ਬਾਇਡਨ ਪ੍ਰਸ਼ਾਸਨ ਦਿੱਤਾ ਇਹ ਹੁਕਮ
ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕੋਵਿਡ-19 ਦੇ ਕਾਰਨ ਯੂਰਪੀਅਨ ਦੇਸ਼ਾਂ ਤੇ ਬ੍ਰਾਜ਼ੀਲ 'ਤੇ ਲਾਈਆਂ ਯਾਤਰਾ ਪਾਬੰਦੀਆਂ ਨੂੰ ਹਟਾ ਦਿੱਤਾ। ਇਹ ਹੁਕਮ 26 ਜਨਵਰੀ ਤੋਂ ਲਾਗੂ ਹੋ ਜਾਣਗੇ। ਹਾਲਾਂਕਿ, ਬਾਇਡਨ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪਾਬੰਦੀ ਜਾਰੀ ਰਹੇਗੀ।
ਵਾਸ਼ਿੰਗਟਨ: ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਕੋਵਿਡ-19 ਦੇ ਕਾਰਨ ਯੂਰਪੀਅਨ ਦੇਸ਼ਾਂ ਤੇ ਬ੍ਰਾਜ਼ੀਲ 'ਤੇ ਲਾਈਆਂ ਯਾਤਰਾ ਪਾਬੰਦੀਆਂ ਨੂੰ ਹਟਾ ਦਿੱਤਾ। ਇਹ ਹੁਕਮ 26 ਜਨਵਰੀ ਤੋਂ ਲਾਗੂ ਹੋ ਜਾਣਗੇ। ਹਾਲਾਂਕਿ, ਬਾਇਡਨ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਪਾਬੰਦੀ ਜਾਰੀ ਰਹੇਗੀ।
ਟਰੰਪ ਨੇ ਸੋਮਵਾਰ ਨੂੰ ਆਦੇਸ਼ ਦਿੰਦੇ ਹੋਏ ਯਾਤਰਾ ਦੀਆਂ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਸੀ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ 26 ਜਨਵਰੀ ਤੋਂ ਯਾਤਰਾ ‘ਤੇ ਕੋਈ ਰੋਕ ਨਹੀਂ ਹੋਵੇਗੀ। ਉਧਰ, ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਸੋਮਵਾਰ ਦੇਰ ਰਾਤ ਟਵੀਟ ਕੀਤਾ ਜਿਸ 'ਚ ਉਨ੍ਹਾਂ ਕਿਹਾ, ਕੋਰੋਨਾ ਮਹਾਮਾਰੀ ਦਾ ਖ਼ਤਰਾ ਅਜੇ ਟਲਿਆ ਨਹੀਂ। ਅੰਤਰਰਾਸ਼ਟਰੀ ਯਾਤਰਾ 'ਤੇ ਲੱਗੀ ਪਾਬੰਦੀ ਹਟਾਉਣ ਦਾ ਇਹ ਸਮਾਂ ਨਹੀਂ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਬਾਇਡਨ ਪ੍ਰਸ਼ਾਸਨ ਫਿਲਹਾਲ ਇਨ੍ਹਾਂ ਪਾਬੰਦੀਆਂ ਨੂੰ ਹਟਾਉਣ ਦਾ ਇਰਾਦਾ ਨਹੀਂ ਰੱਖਦਾ।"
ਇਹ ਵੀ ਪੜ੍ਹੋ: ਲੰਡਨ ਤੋਂ ਪੜ੍ਹੇ ਕੰਪਿਊਟਰ ਇੰਜਨੀਅਰ ਨੇ 22 ਹਜ਼ਾਰ ਤੋਂ ਵੱਧ ਔਰਤਾਂ ਨੂੰ ਬਣਾਇਆ ਸ਼ਿਕਾਰ
ਜੇਨ ਸਾਕੀ ਨੇ ਕਿਹਾ, "ਪਹਿਲਾਂ ਸਿਹਤ ਮਾਹਰਾਂ ਨਾਲ ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਤਾਂ ਹੀ ਕੋਈ ਫੈਸਲਾ ਲਿਆ ਜਾਵੇਗਾ।" ਉਨ੍ਹਾਂ ਨੇ ਅੱਗੇ ਕਿਹਾ, "ਅਸੀਂ ਫਿਲਹਾਲ ਇਨ੍ਹਾਂ ਪਾਬੰਦੀਆਂ ਨੂੰ ਹਟਾਉਣ ਲਈ ਕੋਈ ਕਦਮ ਨਹੀਂ ਲੈ ਰਹੇ। ਬਾਇਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਅਸੀਂ ਇਸ ਵਿਸ਼ੇ 'ਤੇ ਸਰਬਸੰਮਤੀ ਨਾਲ ਫੈਸਲਾ ਲਵਾਂਗੇ।"
ਦੱਸ ਦਈਏ ਕਿ ਜੋਅ ਬਿਡੇਨ 20 ਜਨਵਰੀ ਨੂੰ ਸੰਯੁਕਤ ਰਾਜ ਦੇ ਅਗਲੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਡੋਨਾਲਡ ਟਰੰਪ ਪਹਿਲਾਂ ਹੀ ਸਹੁੰ ਚੁੱਕ ਪ੍ਰੋਗਰਾਮ ਵਿਚ ਸ਼ਾਮਲ ਨਾ ਹੋਣ ਦਾ ਐਲਾਨ ਕਰ ਚੁੱਕੇ ਹਨ। ਇਸ ਦੇ ਨਾਲ ਹੀ ਟਰੰਪ ਨਵੇਂ ਚੁਣੇ ਗਏ ਰਾਸ਼ਟਰਪਤੀ ਬਾਇਡਨ ਦੀ ਸਹੁੰ ਚੁੱਕਣ ਦੀ ਸਵੇਰ ਵਾਸ਼ਿੰਗਟਨ ਤੋਂ ਰਵਾਨਾ ਹੋ ਜਾਣਗੇ। ਖ਼ਬਰਾਂ ਹਨ ਕਿ ਟਰੰਪ ਵਾਸ਼ਿੰਗਟਨ ਡੀਸੀ ਨੂੰ ਛੱਡ ਕੇ ਫਲੋਰੀਡਾ ਜਾ ਸਕਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement