ਟਰੰਪ ਨੇ ਸੋਮਵਾਰ ਨੂੰ ਆਦੇਸ਼ ਦਿੰਦੇ ਹੋਏ ਯਾਤਰਾ ਦੀਆਂ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਸੀ। ਆਦੇਸ਼ ਵਿੱਚ ਕਿਹਾ ਗਿਆ ਹੈ ਕਿ 26 ਜਨਵਰੀ ਤੋਂ ਯਾਤਰਾ ‘ਤੇ ਕੋਈ ਰੋਕ ਨਹੀਂ ਹੋਵੇਗੀ। ਉਧਰ, ਵ੍ਹਾਈਟ ਹਾਊਸ ਦੇ ਪ੍ਰੈੱਸ ਸਕੱਤਰ ਜੇਨ ਸਾਕੀ ਨੇ ਸੋਮਵਾਰ ਦੇਰ ਰਾਤ ਟਵੀਟ ਕੀਤਾ ਜਿਸ 'ਚ ਉਨ੍ਹਾਂ ਕਿਹਾ, ਕੋਰੋਨਾ ਮਹਾਮਾਰੀ ਦਾ ਖ਼ਤਰਾ ਅਜੇ ਟਲਿਆ ਨਹੀਂ। ਅੰਤਰਰਾਸ਼ਟਰੀ ਯਾਤਰਾ 'ਤੇ ਲੱਗੀ ਪਾਬੰਦੀ ਹਟਾਉਣ ਦਾ ਇਹ ਸਮਾਂ ਨਹੀਂ ਹੈ।" ਉਨ੍ਹਾਂ ਨੇ ਅੱਗੇ ਕਿਹਾ, "ਬਾਇਡਨ ਪ੍ਰਸ਼ਾਸਨ ਫਿਲਹਾਲ ਇਨ੍ਹਾਂ ਪਾਬੰਦੀਆਂ ਨੂੰ ਹਟਾਉਣ ਦਾ ਇਰਾਦਾ ਨਹੀਂ ਰੱਖਦਾ।"
ਇਹ ਵੀ ਪੜ੍ਹੋ: ਲੰਡਨ ਤੋਂ ਪੜ੍ਹੇ ਕੰਪਿਊਟਰ ਇੰਜਨੀਅਰ ਨੇ 22 ਹਜ਼ਾਰ ਤੋਂ ਵੱਧ ਔਰਤਾਂ ਨੂੰ ਬਣਾਇਆ ਸ਼ਿਕਾਰ
ਜੇਨ ਸਾਕੀ ਨੇ ਕਿਹਾ, "ਪਹਿਲਾਂ ਸਿਹਤ ਮਾਹਰਾਂ ਨਾਲ ਇਸ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ, ਤਾਂ ਹੀ ਕੋਈ ਫੈਸਲਾ ਲਿਆ ਜਾਵੇਗਾ।" ਉਨ੍ਹਾਂ ਨੇ ਅੱਗੇ ਕਿਹਾ, "ਅਸੀਂ ਫਿਲਹਾਲ ਇਨ੍ਹਾਂ ਪਾਬੰਦੀਆਂ ਨੂੰ ਹਟਾਉਣ ਲਈ ਕੋਈ ਕਦਮ ਨਹੀਂ ਲੈ ਰਹੇ। ਬਾਇਡਨ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਅਸੀਂ ਇਸ ਵਿਸ਼ੇ 'ਤੇ ਸਰਬਸੰਮਤੀ ਨਾਲ ਫੈਸਲਾ ਲਵਾਂਗੇ।"
ਦੱਸ ਦਈਏ ਕਿ ਜੋਅ ਬਿਡੇਨ 20 ਜਨਵਰੀ ਨੂੰ ਸੰਯੁਕਤ ਰਾਜ ਦੇ ਅਗਲੇ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਡੋਨਾਲਡ ਟਰੰਪ ਪਹਿਲਾਂ ਹੀ ਸਹੁੰ ਚੁੱਕ ਪ੍ਰੋਗਰਾਮ ਵਿਚ ਸ਼ਾਮਲ ਨਾ ਹੋਣ ਦਾ ਐਲਾਨ ਕਰ ਚੁੱਕੇ ਹਨ। ਇਸ ਦੇ ਨਾਲ ਹੀ ਟਰੰਪ ਨਵੇਂ ਚੁਣੇ ਗਏ ਰਾਸ਼ਟਰਪਤੀ ਬਾਇਡਨ ਦੀ ਸਹੁੰ ਚੁੱਕਣ ਦੀ ਸਵੇਰ ਵਾਸ਼ਿੰਗਟਨ ਤੋਂ ਰਵਾਨਾ ਹੋ ਜਾਣਗੇ। ਖ਼ਬਰਾਂ ਹਨ ਕਿ ਟਰੰਪ ਵਾਸ਼ਿੰਗਟਨ ਡੀਸੀ ਨੂੰ ਛੱਡ ਕੇ ਫਲੋਰੀਡਾ ਜਾ ਸਕਦੇ ਹਨ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904