Uyghur Muslims: ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਚੀਨ ਦੇ ਸ਼ਿਨਜਿਆਂਗ ਸੂਬੇ ਤੋਂ ਦਰਾਮਦ 'ਤੇ ਪਾਬੰਦੀ ਲਗਾਉਣ ਵਾਲੇ ਬਿੱਲ 'ਤੇ ਦਸਤਖਤ ਕੀਤੇ ਹਨ। ਜਿਵੇਂ ਹੀ ਉਨ੍ਹਾਂ ਨੇ ਇਸ ਬਿੱਲ 'ਤੇ ਦਸਤਖਤ ਕੀਤੇ, ਹੁਣ ਇਹ ਬਿੱਲ ਕਾਨੂੰਨ ਬਣ ਗਿਆ ਹੈ। ਜਿਸ ਮੁਤਾਬਕ ਹੁਣ ਚੀਨ ਦੇ ਸ਼ਿਨਜਿਆਂਗ ਸੂਬੇ ਤੋਂ ਅਮਰੀਕਾ ਵਿਚ ਦਰਾਮਦ ਕੀਤੇ ਜਾਣ ਵਾਲੇ ਕਿਸੇ ਵੀ ਸਮਾਨ ਅਤੇ ਉਸ ਖੇਤਰ ਵਿਚ ਜਬਰੀ ਮਜ਼ਦੂਰੀ ਲਈ ਜ਼ਿੰਮੇਵਾਰ ਵਿਦੇਸ਼ੀ ਲੋਕਾਂ ਦੇ ਅਮਰੀਕਾ ਵਿਚ ਦਾਖਲ ਹੋਣ 'ਤੇ ਪਾਬੰਦੀ ਹੋਵੇਗੀ।


ਅਮਰੀਕੀ ਰਾਸ਼ਟਰਪਤੀ ਬਾਈਡਨ ਨੇ ਇਸ ਸਬੰਧੀ ਇੱਕ ਟਵੀਟ 'ਚ ਲਿਖਿਆ ਕਿ ਅੱਜ ਮੈਂ ਦੋ-ਪੱਖੀ Uyghur Forced Labor Prevention Act 'ਤੇ ਦਸਤਖਤ ਕੀਤੇ ਹਨ। ਸੰਯੁਕਤ ਰਾਜ ਅਮਰੀਕਾ ਜਬਰੀ ਮਜ਼ਦੂਰੀ ਨਾਲ ਜੁੜੀ ਹਰ ਸਪਲਾਈ ਲੜੀ ਨੂੰ ਖ਼ਤਮ ਕਰਨ ਲਈ ਕੰਮ ਕਰਨਾ ਜਾਰੀ ਰੱਖੇਗਾ ਜਦੋਂ ਤੱਕ ਇਹ ਯਕੀਨੀ ਨਹੀਂ ਬਣਾਇਆ ਜਾਂਦਾ ਕਿ ਚੀਨ ਵਿੱਚ ਕਿਸੇ ਵੀ ਘੱਟ ਗਿਣਤੀ ਨੂੰ ਜ਼ਬਰਦਸਤੀ ਮਜ਼ਦੂਰੀ ਲਈ ਮਜਬੂਰ ਨਹੀਂ ਕੀਤਾ ਜਾਂਦਾ।






ਵ੍ਹਾਈਟ ਹਾਊਸ ਤੋਂ ਜਾਰੀ ਪ੍ਰੈੱਸ ਰਿਲੀਜ਼ 'ਚ ਕਿਹਾ ਗਿਆ ਹੈ ਕਿ 23 ਦਸੰਬਰ 2021 ਤੋਂ ਚੀਨ ਦੇ ਉਈਗਰ ਮੁਸਲਿਮ ਬਹੁ-ਗਿਣਤੀ ਵਾਲੇ ਖੇਤਰ ਸ਼ਿਨਜਿਆਂਗ ਤੋਂ ਆਉਣ ਵਾਲੇ ਕਿਸੇ ਵੀ ਆਯਾਤ ਸਾਮਾਨ ਜਾਂ ਵਿਅਕਤੀਆਂ ਨੂੰ ਅਮਰੀਕਾ 'ਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਮਰੀਕੀ ਸਰਕਾਰ ਨੇ ਇਹ ਫੈਸਲਾ ਚੀਨ ਵਿੱਚ ਘੱਟ ਗਿਣਤੀ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੀ ਲਗਾਤਾਰ ਹੋ ਰਹੀ ਉਲੰਘਣਾ ਨੂੰ ਦੇਖਦੇ ਹੋਏ ਲਿਆ।


ਇਸ ਬਿੱਲ 'ਚ ਬਾਈਡਨ ਪ੍ਰਸ਼ਾਸਨ ਨੇ ਉਨ੍ਹਾਂ ਜ਼ਿੰਮੇਵਾਰ ਪ੍ਰਸ਼ਾਸਨਿਕ ਅਧਿਕਾਰੀਆਂ 'ਤੇ ਵੀ ਪਾਬੰਦੀ ਲਗਾਈ ਹੈ ਜੋ ਉੱਥੇ ਘੱਟ ਗਿਣਤੀਆਂ 'ਤੇ ਜ਼ੁਲਮ ਕਰਨ ਅਤੇ ਉਨ੍ਹਾਂ ਨੂੰ ਗੈਰ-ਇੱਛਤ ਮਜ਼ਦੂਰ ਬਣਾਉਣ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ। ਅਮਰੀਕਾ ਦੀ ਇਹ ਕਾਰਵਾਈ ਬੀਜਿੰਗ ਵਿੰਟਰ ਓਲੰਪਿਕ 2022 ਦੇ ਬਾਈਕਾਟ ਮੁਹਿੰਮ ਦਾ ਹਿੱਸਾ ਹੈ। ਜ਼ਿਕਰਯੋਗ ਹੈ ਕਿ ਚੀਨ 'ਚ ਹੋ ਰਹੇ ਮਨੁੱਖੀ ਅਧਿਕਾਰਾਂ ਦੇ ਘਾਣ ਦੇ ਵਿਰੋਧ 'ਚ ਅਮਰੀਕਾ ਸਮੇਤ ਪੰਜ ਹੋਰ ਦੇਸ਼ਾਂ ਨੇ ਬੀਜਿੰਗ ਓਲੰਪਿਕ ਦੇ ਕੂਟਨੀਤਕ ਬਾਈਕਾਟ ਦਾ ਐਲਾਨ ਕੀਤਾ ਹੈ।



ਇਹ ਵੀ ਪੜ੍ਹੋ: Snowfall in Jammu Kashmir: ਜੰਮੂ-ਕਸ਼ਮੀਰ 'ਚ ਭਾਰੀ ਬਰਫਬਾਰੀ, ਸ਼੍ਰੀਨਗਰ-ਲੇਹ ਹਾਈਵੇਅ ਅਤੇ ਮੁਗਲ ਰੋਡ ਬੰਦ, ਮੌਸਮ ਵਿਭਾਗ ਦੀ ਚੇਤਾਵਨੀ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904