ਪੜਚੋਲ ਕਰੋ

ਵੱਡਾ ਫੈਸਲਾ: ਬਲਾਤਕਾਰੀਆਂ ਨੂੰ ਨਪੁੰਸਕ ਬਣਾਏਗੀ ਸਰਕਾਰ, ਨਵਾਂ ਕਾਨੂੰਨ ਤਿਆਰ

ਪਾਕਿਸਤਾਨ 'ਚ ਕਈ ਬਲਾਤਕਾਰ ਦੇ ਅਪਰਾਧੀਆਂ ਨੂੰ ਸੰਸਦ ਵੱਲੋਂ ਨਵੇਂ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਨਪੁੰਸਕ ਬਣਾਇਆ ਜਾ ਸਕਦਾ ਹੈ।

ਇਸਲਾਮਾਬਾਦ: ਪਾਕਿਸਤਾਨ 'ਚ ਕਈ ਬਲਾਤਕਾਰ ਦੇ ਅਪਰਾਧੀਆਂ ਨੂੰ ਸੰਸਦ ਵੱਲੋਂ ਨਵੇਂ ਕਾਨੂੰਨ ਪਾਸ ਕੀਤੇ ਜਾਣ ਤੋਂ ਬਾਅਦ ਨਪੁੰਸਕ ਬਣਾਇਆ ਜਾ ਸਕਦਾ ਹੈ। ਬਲਾਤਕਾਰ ਨੂੰ ਸਭ ਤੋਂ ਵੱਧ ਘਿਣਾਉਣਾ ਅਤੇ ਸੰਗੀਨ ਅਪਰਾਧ ਮਨ੍ਹਿਆ ਜਾਂਦਾ ਹੈ।ਪਾਕਿਸਤਾਨ 'ਚ ਬਲਾਤਕਾਰ ਦੇ ਦੋਸ਼ੀ ਹੁਣ ਬੱਚ ਨਹੀਂ ਸੱਕਣਗੇ।ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੇਣ ਦੀ ਤਿਆਰੀ ਕੀਤੀ ਗਈ ਹੈ।ਜਿਨਸੀ ਅਪਰਾਧੀਆਂ ਨੂੰ ਸੰਸਦ ਵੱਲੋਂ ਇਕ ਨਵਾਂ ਕਾਨੂੰਨ ਪਾਸ ਕਰਨ ਤੋਂ ਬਾਅਦ ਰਸਾਇਣਿਕ ਤਰੀਕਿਆਂ ਨਾਲ ਨਪੁੰਸਕ ਬਣਾਏ ਜਾਣ ਦੀ ਤਿਆਰੀ ਹੈ।

ਇਸ ਕਦਮ ਦਾ ਉਦੇਸ਼ ਸਜ਼ਾਵਾਂ ਵਿਚ ਤੇਜ਼ੀ ਲਿਆਉਣਾ ਅਤੇ ਸਖ਼ਤ ਸਜ਼ਾ ਦੇਣਾ ਹੈ। ਇਹ ਬਿੱਲ ਦੇਸ਼ ਵਿਚ ਔਰਤਾਂ ਅਤੇ ਬੱਚਿਆਂ ਨਾਲ ਜਬਰ-ਜ਼ਿਨਾਹ ਦੀਆਂ ਘਟਨਾਵਾਂ ਵਿਚ ਹਾਲੀਆ ਵਾਧੇ ਅਤੇ ਅਪਰਾਧ ’ਤੇ ਪ੍ਰਭਾਵੀ ਰੂਪ ਨਾਲ ਰੋਕ ਲਗਾਉਣ ਦੀਆਂ ਵਧਦੀਆਂ ਮੰਗਾਂ ਦੇ ਮੱਦੇਨਜ਼ਰ ਲਿਆਂਦਾਂ ਗਿਆ ਹੈ। ਇਹ ਬਿੱਲ ਰਾਸ਼ਟਰਪਤੀ ਆਰਿਫ਼ ਅਲਵੀ ਦੇ ਪਾਕਿਸਤਾਨੀ ਮੰਤਰੀ ਮੰਡਲ ਵੱਲੋਂ ਪਾਸ ਕੀਤੇ ਆਰਡੀਨੈਂਸ ਨੂੰ ਮਨਜ਼ੂਰੀ ਦੇਣ ਦੇ ਕਰੀਬ 1 ਸਾਲ ਬਾਅਦ ਪਾਸ ਹੋਇਆ ਹੈ। ਬਿੱਲ ਵਿਚ ਦੋਸ਼ੀ ਦੀ ਸਹਿਮਤੀ ਨਾਲ ਉਸ ਨੂੰ ਰਸਾਇਣਿਕ ਤੌਰ ’ਤੇ ਨਪੁੰਸਕ ਬਣਾਉਣ ਅਤੇ ਜਲਦ ਸੁਣਵਾਈ ਲਈ ਵਿਸ਼ੇਸ਼ ਅਦਾਲਤਾਂ ਦੇ ਗਠਨ ਦੀ ਮੰਗ ਕੀਤੀ ਗਈ ਹੈ।

‘DAWN’ ਅਖ਼ਬਾਰ ਮੁਤਾਬਿਕ ਅਪਰਾਧਿਕ ਕਾਨੂੰਨ (ਸੋਧ) ਬਿੱਲ 2021 ਨੂੰ ਬੁੱਧਵਾਰ ਨੂੰ ਸੰਸਦ ਦੇ ਸਾਂਝੇ ਸੈਸ਼ਨ ਵਿਚ 33 ਹੋਰ ਬਿੱਲਾਂ ਦੇ ਨਾਲ ਪਾਸ ਕੀਤਾ ਗਿਆ। ਅਖ਼ਬਾਰ ਨੇ ਦੱਸਿਆ ਕਿ ਉਹ ਪਾਕਿਸਤਾਨ ਪੀਨਲ ਕੋਡ, 1860 ਅਤੇ ਕੋਡ ਆਫ ਕ੍ਰਿਮੀਨਲ ਪ੍ਰੋਸੀਜਰ, 1898 ਵਿਚ ਸੋਧ ਕਰਨਾ ਚਾਹੁੰਦਾ ਹੈ। ਬਿੱਲ ਦੇ ਅਨੁਸਾਰ ਰਸਾਇਣਿਕ ਤੌਰ ’ਤੇ ਨਪੁੰਸਕ ਬਣਾਉਣਾ ਇਕ ਅਜਿਹੀ ਪ੍ਰਕਿਰਿਆ ਹੈ, ਜਿਸ ਨੂੰ ਪ੍ਰਧਾਨ ਮੰਤਰੀ ਵੱਲੋਂ ਬਣਾਏ ਗਏ ਨਿਯਮਾਂ ਤਹਿਤ ਸੂਚਿਤ ਕੀਤਾ ਜਾਂਦਾ ਹੈ। ਇਨ੍ਹਾਂ ਨਿਯਮਾਂ ਤਹਿਤ ਇਕ ਵਿਅਕਤੀ ਨੂੰ ਜਿਨਸੀ ਸੰਬੰਧ ਬਣਾਉਣ ਵਿਚ ਅਸਮਰਥ ਬਣਾ ਦਿੱਤਾ ਜਾਂਦਾ ਹੈ।

ਜਮਾਤ-ਏ-ਇਸਲਾਮੀ ਦੇ ਸੰਸਦ ਮੈਂਬਰ ਮੁਸ਼ਤਾਕ ਅਹਿਮਦ ਨੇ ਇਸ ਬਿੱਲ ਦਾ ਵਿਰੋਧ ਕੀਤਾ ਅਤੇ ਇਸ ਨੂੰ ਗੈਰ-ਇਸਲਾਮਿਕ ਅਤੇ ਸ਼ਰੀਆ ਦੇ ਵਿਰੁੱਧ ਦੱਸਿਆ। ਉਨ੍ਹਾਂ ਕਿਹਾ ਕਿ ਬਲਾਤਕਾਰੀ ਨੂੰ ਸ਼ਰੇਆਮ ਫਾਂਸੀ ਦਿੱਤੀ ਜਾਣੀ ਚਾਹੀਦੀ ਹੈ ਪਰ ਸ਼ਰੀਆ ਵਿਚ ਕਿਤੇ ਨਪੁੰਸਕ ਬਣਾਏ ਜਾਣ ਦਾ ਜ਼ਿਕਰ ਨਹੀਂ ਹੈ। ਰਸਾਇਣਿਕ ਤੌਰ ’ਤੇ ਨਪੁੰਸਕ ਬਣਾਉਣਾ ਜਿਨਸੀ ਕਿਰਿਆ ਨੂੰ ਘੱਟ ਕਰਨ ਲਈ ਦਵਾਈ ਦੀ ਵਰਤੋਂ ਹੈ। ਮੀਡੀਆ ਰਿਪੋਰਟਾਂ ਅਨੁਸਾਰ ਦੱਖਣੀ ਕੋਰੀਆ, ਪੋਲੈਂਡ, ਚੈੱਕ ਗਣਰਾਜ ਅਤੇ ਅਮਰੀਕਾ ਦੇ ਕੁਝ ਸੂਬਿਆਂ ਵਿਚ ਇਹ ਸਜ਼ਾ ਦਾ ਕਾਨੂੰਨੀ ਰੂਪ ਹੈ। ਆਲੋਚਕਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਵਿਚ ਜਿਨਸੀ ਹਮਲੇ ਜਾਂ ਬਲਾਤਕਾਰ ਦੇ 4 ਫ਼ੀਸਦੀ ਤੋਂ ਵੀ ਘੱਟ ਮਾਮਲਿਆਂ ਵਿਚ ਦੋਸ਼ ਸਾਬਤ ਹੁੰਦਾ ਹੈ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Polymer Currency : ਜਨਤਾ ਨੂੰ ਕਦੋਂ ਮਿਲਣਗੇ ਪਲਾਸਟਿਕ ਦੇ ਨੋਟ? RBI ਗਵਰਨਰ ਨੇ ਦੱਸੀ ਤਾਰੀਖ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Embed widget