ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦਾ ਮੁਕਾਬਲਾ ਕਰਨ ਲਈ ਭਾਰਤ ਕਈ ਦੇਸ਼ਾਂ ਲਈ ਮਦਦਗਾਰ ਸਾਬਤ ਹੋਇਆ ਹੈ। ਇਨ੍ਹਾਂ ਦੇਸ਼ਾਂ ਵਿੱਚ ਕੈਨੇਡਾ ਵੀ ਸ਼ਾਮਲ ਹੈ, ਜਿਸ ਨੂੰ ਭਾਰਤ ਸਰਕਾਰ ਨੇ ਵੱਡੀ ਗਿਣਤੀ ਵਿੱਚ ਕੋਵਿਡ-19 ਟੀਕੇ ਮੁਹੱਈਆ ਕਰਵਾਏ ਹਨ।
ਭਾਰਤ ਵਿੱਚ ਸੀਰਮ ਇੰਸਟੀਚਿਊਟ ਆਫ਼ ਇੰਡੀਆ ਕੰਪਨੀ ਵੱਲੋਂ ਬਣਾਏ ਕੋਵਿਸ਼ਿਲਡ ਟੀਕੇ ਦੀਆਂ 5 ਲੱਖ ਖੁਰਾਕਾਂ ਹਾਲ ਹੀ ਵਿੱਚ ਕੈਨੇਡਾ ਪਹੁੰਚੀਆਂ। ਵੈਕਸੀਨ ਦੀ ਪਹਿਲੀ ਖੇਪ ਹਾਸਲ ਕਰਨ ਤੋਂ ਬਾਅਦ ਕੈਨੇਡਾ ਨੇ ਹੁਣ ਭਾਰਤ ਦਾ ਧੰਨਵਾਦ ਕੀਤਾ ਹੈ।
ਦੱਸ ਦਈਏ ਕਿ ਇਸ ਦੇ ਲਈ ਗ੍ਰੇਟਰ ਟੋਰਾਂਟੋ ਵਿੱਚ ਬਿੱਲ ਬੋਰਡ ਲਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਰਤ ਦਾ ਧੰਨਵਾਦ ਕੀਤਾ ਗਿਆ। ਕੈਨੇਡਾ ਦੇ ਇਨ੍ਹਾਂ ਬਿੱਲ ਬੋਰਡਜ਼ 'ਤੇ ਪ੍ਰਧਾਨ ਮੰਤਰੀ ਮੋਦੀ ਦੀ ਤਸਵੀਰ ਦੇ ਨਾਲ ਲਿਖਿਆ ਹੈ, "ਭਾਰਤ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕੈਨੇਡਾ ਨੂੰ ਕੋਵਿਡ ਟੀਕਾ ਦੇਣ ਲਈ ਧੰਨਵਾਦ।"
ਹਾਲ ਹੀ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਫੋਨ ਕੀਤਾ ਸੀ ਤੇ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਵੀ ਕੋਰੋਨਾ ਮਹਾਮਾਰੀ ਨਾਲ ਨਜਿੱਠਣ ਲਈ ਕੋਰੋਨਾ ਟੀਕਾ ਚਾਹੀਦਾ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਕਿਹਾ, "ਮੇਰਾ ਦੋਸਤ ਜਸਟਿਨ ਟਰੂਡੋ ਫੋਨ ਮਿਲਣ' ਤੇ ਖੁਸ਼ ਸੀ।"
ਇਹ ਵੀ ਪੜ੍ਹੋ: MyHeritage ’ਤੇ ਅੱਖਾਂ ਵੀ ਝਪਕਾਉਣਗੀਆਂ ਤੇ ਹਾਵ-ਭਾਵ ਵੀ ਪ੍ਰਗਟਾਉਣਗੀਆਂ ਤੁਹਾਡੀਆਂ ਤਸਵੀਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904