Afghanistan Blast: ਅਫਗਾਨਿਸਤਾਨ ਦੇ ਖੋਸਤ ਸੂਬੇ ਦੇ ਇਕ ਹੋਟਲ 'ਚ ਸੋਮਵਾਰ ਨੂੰ ਜ਼ਬਰਦਸਤ ਧਮਾਕਾ ਹੋਇਆ, ਜਿਸ 'ਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ 7 ਲੋਕ ਜ਼ਖਮੀ ਹੋ ਗਏ ਹਨ। ਕੁਝ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਸ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਇਹ ਜਾਣਕਾਰੀ ਸੂਬੇ ਦੇ ਮੀਡੀਆ ਦਫ਼ਤਰ ਵੱਲੋਂ ਦਿੱਤੀ ਗਈ ਹੈ।


ਐਸੋਸੀਏਟਿਡ ਪ੍ਰੈੱਸ ਦੀ ਰਿਪੋਰਟ ਮੁਤਾਬਕ ਜਿਸ ਹੋਟਲ 'ਚ ਧਮਾਕਾ ਹੋਇਆ, ਉਹ ਪਾਕਿਸਤਾਨੀ ਤਾਲਿਬਾਨ ਦੇ ਹਾਫਿਜ ਗੁਲ ਬਹਾਦੁਰ ਧੜੇ ਦੇ ਲੜਾਕਿਆਂ ਦਾ ਟਿਕਾਣਾ ਸੀ, ਜਿੱਥੇ ਇਸ ਧੜੇ ਦੇ ਲੋਕ ਅਕਸਰ ਹੀ ਹੋਟਲ 'ਚ ਆਉਂਦੇ-ਜਾਂਦੇ ਰਹਿੰਦੇ ਸਨ। ਪੁਲਿਸ ਦੇ ਮੁਤਾਬਕ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਹੋਟਲ 'ਚ ਹੋਏ ਧਮਾਕੇ ਤੋਂ ਬਾਅਦ ਪੁਲਿਸ ਵਿਆਪਕ ਪੱਧਰ 'ਤੇ ਜਾਂਚ ਕਰ ਰਹੀ ਹੈ।


ਇਹ ਵੀ ਪੜ੍ਹੋ: Belarus Poland Dispute: ਰੂਸ-ਯੂਕਰੇਨ ਯੁੱਧ ਵਿਚਾਲੇ ਬੇਲਾਰੂਸ ਅਤੇ ਪੋਲੈਂਡ ਵਿਚਾਲੇ ਵੀ ਛਿੜ ਸਕਦੀ ਹੈ ਜੰਗ, ਸਰਹੱਦ 'ਤੇ ਵਧਿਆ ਤਣਾਅ


ਅਫਗਾਨਿਸਤਾਨ ਵਿੱਚ ਅੱਤਵਾਦੀ ਸਮੂਹ ਸਰਗਰਮ


ਦੱਸ ਦਈਏ ਕਿ ਜਿਸ ਇਲਾਕੇ 'ਚ ਹੋਟਲ ਸਥਿਤ ਸੀ, ਉੱਥੇ ਲੰਬੇ ਸਮੇਂ ਤੋਂ ਇਸਲਾਮਿਕ ਅੱਤਵਾਦੀਆਂ ਅਤੇ ਉਨ੍ਹਾਂ ਦੇ ਦੁਸ਼ਮਣਾਂ ਵਿਚਾਲੇ ਟਕਰਾਅ ਚੱਲ ਰਿਹਾ ਹੈ। ਪਿਛਲੇ ਕਈ ਸਾਲਾਂ ਤੋਂ ਇੱਥੇ ਕਈ ਅੱਤਵਾਦੀ ਸਮੂਹ ਸਰਗਰਮ ਹਨ। ਅਜਿਹੇ 'ਚ ਹਰ ਰੋਜ਼ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਰਹਿੰਦੀਆਂ ਹਨ। ਇਸ ਦੇ ਨਾਲ ਹੀ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਸੱਤਾ ਵਿੱਚ ਵਾਪਸੀ ਤੋਂ ਬਾਅਦ ਹਿੰਸਾ ਦੀਆਂ ਘਟਨਾਵਾਂ ਵਿੱਚ ਵਾਧਾ ਹੋਇਆ ਹੈ। ਰਿਪੋਰਟ ਮੁਤਾਬਕ ਪਿਛਲੇ ਦੋ ਸਾਲਾਂ ਵਿੱਚ ਕਾਬੁਲ ਅਤੇ ਨੇੜਲੇ ਇਲਾਕਿਆਂ ਵਿੱਚ 1000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ।


ਤਾਲਿਬਾਨ ਅਕਸਰ ਦਾਅਵਾ ਕਰਦਾ ਰਹਿੰਦਾ ਹੈ ਕਿ ਉਹ ਅਫਗਾਨਿਸਤਾਨ ਨੂੰ ਸੁਰੱਖਿਅਤ ਬਣਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ। ਹਾਲ ਹੀ ਦੇ ਮਹੀਨਿਆਂ ਵਿੱਚ ਇਸਲਾਮਿਕ ਸਟੇਟ ਦੀਆਂ ਸ਼ਾਖਾਵਾਂ ਦੇ ਖਿਲਾਫ ਕਈ ਛਾਪੇ ਮਾਰੇ ਗਏ ਹਨ। ਹਾਲਾਂਕਿ ਅਜਿਹੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ।


ਇਹ ਵੀ ਪੜ੍ਹੋ: Pakistan: ਸੈਨੇਟਰ ਅਨਵਾਰ-ਉਲ-ਹੱਕ ਕੱਕੜ ਨੇ ਪਾਕਿਸਤਾਨ ਦੇ ਕਾਰਜਕਾਰੀ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।