Blast in Afghanistan : ਅਫਗਾਨਿਸਤਾਨ ਦੇ ਨੰਗਰਹਾਰ 'ਚ ਭਿਆਨਕ ਬੰਬ ਬਲਾਸਟ, 2 ਦੀ ਮੌਤ ਤੇ 28 ਜ਼ਖਮੀ
ਧਮਾਕੇ ਦਾ ਨਿਸ਼ਾਨਾ ਜ਼ਿਲ੍ਹਾ ਸਿਹਤ ਵਿਭਾਗ ਦਾ ਮੁਖੀ ਸੀ। ਅਣਪਛਾਤੇ ਹਮਲਾਵਰਾਂ ਨੇ ਇੱਕ ਵਾਹਨ ਨੂੰ ਨਿਸ਼ਾਨਾ ਬਣਾਉਣ ਲਈ ਇੱਕ ਚੁੰਬਕੀ ਮਾਈਨ ਦੀ ਵਰਤੋਂ ਕੀਤੀ।
ਨੰਗਰਹਾਰ : ਅਫਗਾਨਿਸਤਾਨ ਦੇ ਨੰਗਰਹਾਰ ਸੂਬੇ 'ਚ ਸੋਮਵਾਰ ਨੂੰ ਜ਼ਬਰਦਸਤ ਧਮਾਕਾ ਹੋਇਆ। ਬੰਬ ਧਮਾਕੇ ਵਿੱਚ ਤਾਲਿਬਾਨ ਦੇ ਪੰਜ ਮੈਂਬਰਾਂ ਸਮੇਤ ਦੋ ਨਾਗਰਿਕ ਮਾਰੇ ਗਏ ਅਤੇ 28 ਹੋਰ ਜ਼ਖ਼ਮੀ ਹੋ ਗਏ। ਅਫਗਾਨਿਸਤਾਨ ਦੇ ਅਧਿਕਾਰਤ ਟੋਲੋ ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਧਮਾਕਾ ਨੰਗਰਹਾਰ ਦੇ ਗਨੀ ਜ਼ਿਲੇ ਦੇ ਸ਼ਿਰਗਰ ਬਾਜ਼ਾਰ 'ਚ ਸਵੇਰ ਸਮੇਂ ਹੋਇਆ।
ਧਮਾਕੇ ਦਾ ਨਿਸ਼ਾਨਾ ਜ਼ਿਲ੍ਹਾ ਸਿਹਤ ਵਿਭਾਗ ਦਾ ਮੁਖੀ ਸੀ। ਅਣਪਛਾਤੇ ਹਮਲਾਵਰਾਂ ਨੇ ਇੱਕ ਵਾਹਨ ਨੂੰ ਨਿਸ਼ਾਨਾ ਬਣਾਉਣ ਲਈ ਇੱਕ ਚੁੰਬਕੀ ਮਾਈਨ ਦੀ ਵਰਤੋਂ ਕੀਤੀ। ਟੋਲੋ ਨਿਊਜ਼ ਦੀਆਂ ਰਿਪੋਰਟਾਂ ਮੁਤਾਬਕ ਅਜੇ ਤੱਕ ਕਿਸੇ ਨੇ ਵੀ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।
ਇਹ ਧਮਾਕਾ ਕਾਬੁਲ ਦੇ ਇੱਕ ਸਿੱਖ ਗੁਰਦੁਆਰੇ ਵਿੱਚ ਸ਼ਨੀਵਾਰ ਨੂੰ ਹੋਏ ਬੰਬ ਧਮਾਕੇ ਤੋਂ ਦੋ ਦਿਨ ਬਾਅਦ ਹੋਇਆ ਹੈ। ਸ਼ਨੀਵਾਰ ਨੂੰ ਘੱਟੋ-ਘੱਟ ਦੋ ਨਾਗਰਿਕ ਮਾਰੇ ਗਏ ਅਤੇ ਸੱਤ ਹੋਰ ਜ਼ਖਮੀ ਹੋ ਗਏ।
ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ISKP) ਨੇ ਐਤਵਾਰ ਨੂੰ ਕਾਬੁਲ ਵਿੱਚ ਗੁਰਦੁਆਰਾ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਆਈਐਸਕੇਪੀ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।
ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਨੂੰ ਲੈ ਕੇ ਗੁਰਦਾਸਪੁਰ ਕੱਢਿਆ ਰੋਸ ਮਾਰਚ
ਰੋਸ ਵਜੋਂ ਦੇਸ਼ ਦੇ ਪ੍ਰਧਾਨਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ । ਉਥੇ ਹੀ ਨੌਜਵਾਨਾਂ ਅਤੇ ਸਾਬਕਾ ਸੈਨਿਕਾਂ ਦਾ ਕਹਿਣਾ ਸੀ ਕਿ ਸਰਕਾਰ ਦੇਸ਼ ਦੇ ਨੌਜਵਾਨਾਂ ਨਾਲ ਵੱਡਾ ਧੋਖਾ ਕਰ ਰਹੀ ਹੈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਜਦ ਤਕ ਸਰਕਾਰ ਇਹ ਸਕੀਮ ਵਾਪਿਸ ਨਹੀਂ ਲੈਂਦੀ।