ਨੰਗਰਹਾਰ  : ਅਫਗਾਨਿਸਤਾਨ ਦੇ ਨੰਗਰਹਾਰ ਸੂਬੇ 'ਚ ਸੋਮਵਾਰ ਨੂੰ ਜ਼ਬਰਦਸਤ ਧਮਾਕਾ ਹੋਇਆ। ਬੰਬ ਧਮਾਕੇ ਵਿੱਚ ਤਾਲਿਬਾਨ ਦੇ ਪੰਜ ਮੈਂਬਰਾਂ ਸਮੇਤ ਦੋ ਨਾਗਰਿਕ ਮਾਰੇ ਗਏ ਅਤੇ 28 ਹੋਰ ਜ਼ਖ਼ਮੀ ਹੋ ਗਏ। ਅਫਗਾਨਿਸਤਾਨ ਦੇ ਅਧਿਕਾਰਤ ਟੋਲੋ ਨਿਊਜ਼ ਦੀ ਰਿਪੋਰਟ ਮੁਤਾਬਕ ਇਹ ਧਮਾਕਾ ਨੰਗਰਹਾਰ ਦੇ ਗਨੀ ਜ਼ਿਲੇ ਦੇ ਸ਼ਿਰਗਰ ਬਾਜ਼ਾਰ 'ਚ ਸਵੇਰ ਸਮੇਂ ਹੋਇਆ।


ਧਮਾਕੇ ਦਾ ਨਿਸ਼ਾਨਾ ਜ਼ਿਲ੍ਹਾ ਸਿਹਤ ਵਿਭਾਗ ਦਾ ਮੁਖੀ ਸੀ। ਅਣਪਛਾਤੇ ਹਮਲਾਵਰਾਂ ਨੇ ਇੱਕ ਵਾਹਨ ਨੂੰ ਨਿਸ਼ਾਨਾ ਬਣਾਉਣ ਲਈ ਇੱਕ ਚੁੰਬਕੀ ਮਾਈਨ ਦੀ ਵਰਤੋਂ ਕੀਤੀ। ਟੋਲੋ ਨਿਊਜ਼ ਦੀਆਂ ਰਿਪੋਰਟਾਂ ਮੁਤਾਬਕ ਅਜੇ ਤੱਕ ਕਿਸੇ ਨੇ ਵੀ ਧਮਾਕੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।


ਇਹ ਧਮਾਕਾ ਕਾਬੁਲ ਦੇ ਇੱਕ ਸਿੱਖ ਗੁਰਦੁਆਰੇ ਵਿੱਚ ਸ਼ਨੀਵਾਰ ਨੂੰ ਹੋਏ ਬੰਬ ਧਮਾਕੇ ਤੋਂ ਦੋ ਦਿਨ ਬਾਅਦ ਹੋਇਆ ਹੈ। ਸ਼ਨੀਵਾਰ ਨੂੰ ਘੱਟੋ-ਘੱਟ ਦੋ ਨਾਗਰਿਕ ਮਾਰੇ ਗਏ ਅਤੇ ਸੱਤ ਹੋਰ ਜ਼ਖਮੀ ਹੋ ਗਏ।


ਇਸਲਾਮਿਕ ਸਟੇਟ ਖੁਰਾਸਾਨ ਪ੍ਰਾਂਤ (ISKP) ਨੇ ਐਤਵਾਰ ਨੂੰ ਕਾਬੁਲ ਵਿੱਚ ਗੁਰਦੁਆਰਾ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਆਈਐਸਕੇਪੀ ਨੇ ਇੱਕ ਬਿਆਨ ਜਾਰੀ ਕਰਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ।


 


ਕੇਂਦਰ ਸਰਕਾਰ ਦੀ ਅਗਨੀਪਥ ਸਕੀਮ ਨੂੰ ਲੈ ਕੇ ਗੁਰਦਾਸਪੁਰ ਕੱਢਿਆ ਰੋਸ ਮਾਰਚ


ਗੁਰਦਾਸਪੁਰ :  ਅਗਨੀਪਥ ਸਕੀਮ ਦੇ ਵਿਰੋਧ ਨੂੰ ਲੈ ਕੇ ਅੱਜ ਭਾਰਤ ਬੰਦ ਦਾ ਸੱਦਾ ਦਿਤਾ ਗਿਆ ਸੀ। ਜਦ ਕਿ ਇਸ ਦੇ ਚਲਦੇ ਅੱਜ ਸਵੇਰ ਤੋਂ ਹੀ ਗੁਰਦਾਸਪੁਰ ਅਤੇ ਬਟਾਲਾ ਵਿਖੇ ਪੰਜਾਬ ਪੁਲਿਸ ਵਲੋਂ ਥਾਂ-ਥਾਂ 'ਤੇ ਸੁਰੱਖਿਆ ਦੇ ਮੱਦੇਨਜ਼ਰ ਭਾਰੀ ਪੁਲਿਸ ਫੋਰਸ ਦੀ ਤਾਇਨਾਤੀ ਕੀਤੀ ਗਈ ਅਤੇ ਵਿਸ਼ੇਸ ਤੌਰ 'ਤੇ ਰੇਲਵੇ ਸਟੈਂਸ਼ਨ ਤੇ ਸੁਰੱਖਿਆ ਵਧਾਈ ਗਈ। ਪੰਜਾਬ ਪੁਲਿਸ , ਆਰ ਪੀ ਐਫ ਅਤੇ ਜੀ ਆਰ ਪੀ ਦੇ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।

 

ਉਥੇ ਹੀ ਗੁਰਦਾਸਪੁਰ 'ਚ ਨੌਜਵਾਨਾਂ , ਸਾਬਕਾ ਸੈਨਿਕ ਸੰਗਰਸ਼ ਕਮੇਟੀ ਅਤੇ ਹੋਰਨਾਂ ਜਥੇਬੰਦੀਆਂ ਵਲੋਂ ਇਕੱਠੇ ਤੌਰ 'ਤੇ ਅਗਨੀਪਥ ਸਕੀਮ ਦੇ ਵਿਰੋਧ 'ਚ ਗੁਰਦਾਸਪੁਰ ਦੇ ਬਾਜ਼ਾਰਾਂ ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਅਰਥੀ ਫੂਕ ਰੋਸ ਮਾਰਚ ਕੱਢਿਆ ਗਿਆ।

ਰੋਸ ਵਜੋਂ ਦੇਸ਼ ਦੇ ਪ੍ਰਧਾਨਮੰਤਰੀ ਦਾ ਪੁਤਲਾ ਵੀ ਫੂਕਿਆ ਗਿਆ । ਉਥੇ ਹੀ ਨੌਜਵਾਨਾਂ ਅਤੇ ਸਾਬਕਾ ਸੈਨਿਕਾਂ ਦਾ ਕਹਿਣਾ ਸੀ ਕਿ ਸਰਕਾਰ ਦੇਸ਼ ਦੇ ਨੌਜਵਾਨਾਂ ਨਾਲ ਵੱਡਾ ਧੋਖਾ ਕਰ ਰਹੀ ਹੈ  ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ ਜਦ ਤਕ ਸਰਕਾਰ ਇਹ ਸਕੀਮ ਵਾਪਿਸ ਨਹੀਂ ਲੈਂਦੀ।