India-Pakistan War: ISI ਦਫ਼ਤਰ ਨੇੜੇ ਵੀ ਧਮਾਕੇ, ਪਾਕਿਸਤਾਨ 'ਤੇ ਲਗਾਤਾਰ ਹਮਲੇ ਕਰ ਰਿਹਾ ਭਾਰਤ, ਜਾਣੋ ਕੀ ਨੇ ਤਾਜ਼ਾ ਹਲਾਤ
ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਸ਼ੁਰੂ ਹੋ ਗਈ ਹੈ। ਪਹਿਲਾਂ ਪਾਕਿਸਤਾਨ ਨੇ ਭਾਰਤ ਦੇ ਜੰਮੂ, ਪੰਜਾਬ ਅਤੇ ਗੁਜਰਾਤ ਦੇ ਇਲਾਕਿਆਂ 'ਤੇ ਹਮਲਾ ਕੀਤਾ ਤੇ ਉਸ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਦੇ ਲਗਭਗ 15 ਸ਼ਹਿਰਾਂ 'ਤੇ ਹਮਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਫੌਜ ਵੱਲੋਂ ਕੀਤਾ ਗਿਆ ਹਮਲਾ ਆਈਐਸਆਈ ਦਫ਼ਤਰ ਦੇ ਨੇੜੇ ਵੀ ਹੋਇਆ ਹੈ।

India-Pakistan War: ਭਾਰਤ ਅਤੇ ਪਾਕਿਸਤਾਨ ਵਿਚਕਾਰ ਜੰਗ ਸ਼ੁਰੂ ਹੋ ਗਈ ਹੈ। ਪਹਿਲਾਂ ਪਾਕਿਸਤਾਨ ਨੇ ਭਾਰਤ ਦੇ ਜੰਮੂ, ਪੰਜਾਬ ਅਤੇ ਗੁਜਰਾਤ ਦੇ ਇਲਾਕਿਆਂ 'ਤੇ ਹਮਲਾ ਕੀਤਾ ਤੇ ਉਸ ਤੋਂ ਬਾਅਦ ਭਾਰਤ ਨੇ ਪਾਕਿਸਤਾਨ ਦੇ ਲਗਭਗ 15 ਸ਼ਹਿਰਾਂ 'ਤੇ ਹਮਲਾ ਕੀਤਾ। ਦੱਸਿਆ ਜਾ ਰਿਹਾ ਹੈ ਕਿ ਭਾਰਤੀ ਫੌਜ ਵੱਲੋਂ ਕੀਤਾ ਗਿਆ ਹਮਲਾ ਆਈਐਸਆਈ ਦਫ਼ਤਰ ਦੇ ਨੇੜੇ ਵੀ ਹੋਇਆ ਹੈ। ਭਾਰਤ ਵੱਲੋਂ ਪਾਕਿਸਤਾਨ 'ਤੇ ਲਗਾਤਾਰ ਹਮਲੇ ਕੀਤੇ ਜਾ ਰਹੇ ਹਨ।
ਇਸ ਦੌਰਾਨ ਭਾਰਤ ਕਈ ਦੇਸ਼ਾਂ ਦੇ ਸੰਪਰਕ ਵਿੱਚ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ ਲਗਾਤਾਰ ਵਿਦੇਸ਼ ਮੰਤਰੀਆਂ ਨਾਲ ਗੱਲ ਕਰ ਰਹੇ ਹਨ। ਇਸ ਦੌਰਾਨ ਭਾਰਤ ਨੇ ਵੀ ਅਮਰੀਕਾ ਨਾਲ ਗੱਲ ਕੀਤੀ ਹੈ ਤੇ ਅਮਰੀਕਾ ਨੇ ਪਾਕਿਸਤਾਨ ਨੂੰ ਪਿੱਛੇ ਹਟਣ ਲਈ ਕਿਹਾ ਹੈ। ਅਮਰੀਕਾ ਨੇ ਪਾਕਿਸਤਾਨ ਨੂੰ ਤਾਂ ਇਹ ਵੀ ਕਹਿ ਦਿੱਤਾ ਹੈ ਕਿ ਏਸ਼ੀਆ ਦਾ ਮਾਹੌਲ ਖਰਾਬ ਨਹੀਂ ਕਰਨਾ ਚਾਹੀਦਾ।
ਇਸ ਦੌਰਾਨ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਨੇ ਇਸ ਮਾਮਲੇ 'ਤੇ ਯੂਰਪੀਅਨ ਯੂਨੀਅਨ ਨਾਲ ਵੀ ਗੱਲ ਕੀਤੀ ਹੈ। ਉਨ੍ਹਾਂ ਨੇ ਸ਼ਾਮ ਨੂੰ ਅਮਰੀਕਾ ਨਾਲ ਵੀ ਗੱਲ ਕੀਤੀ ਸੀ। ਉਨ੍ਹਾਂ ਨੇ ਅੱਤਵਾਦ ਵਿਰੁੱਧ ਭਾਰਤ ਨਾਲ ਮਿਲ ਕੇ ਕੰਮ ਕਰਨ ਦੀ ਅਮਰੀਕਾ ਦੀ ਵਚਨਬੱਧਤਾ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਆਪਣੇ ਟਵੀਟ ਵਿੱਚ ਸਪੱਸ਼ਟ ਕੀਤਾ ਹੈ ਕਿ ਜੇ ਪਾਕਿਸਤਾਨ ਵੱਲੋਂ ਕੋਈ ਕਾਰਵਾਈ ਕੀਤੀ ਜਾਂਦੀ ਹੈ ਤਾਂ ਢੁੱਕਵਾਂ ਜਵਾਬ ਦਿੱਤਾ ਜਾਵੇਗਾ।
ਤੁਹਾਨੂੰ ਦੱਸ ਦੇਈਏ ਕਿ ਜੰਮੂ-ਕਸ਼ਮੀਰ, ਪੰਜਾਬ ਤੇ ਰਾਜਸਥਾਨ ਦੇ ਕਈ ਇਲਾਕਿਆਂ 'ਤੇ ਪਾਕਿਸਤਾਨ ਨੇ ਹਮਲਾ ਕੀਤਾ ਹੈ। ਭਾਰਤੀ ਫੌਜ ਨੇ ਇਸ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਅਤੇ ਸਾਰੀਆਂ ਮਿਜ਼ਾਈਲਾਂ ਅਤੇ ਡਰੋਨਾਂ ਨੂੰ ਡੇਗ ਦਿੱਤਾ। ਹੁਣ ਇਸ ਸਬੰਧੀ ਰੱਖਿਆ ਮੰਤਰਾਲੇ ਦੀ ਇੱਕ ਉੱਚ ਪੱਧਰੀ ਮੀਟਿੰਗ ਦਿੱਲੀ ਵਿੱਚ ਹੋ ਰਹੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਰੱਖਿਆ ਮੰਤਰੀ ਰਾਜਨਾਥ ਸਿੰਘ ਕਰ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਸੀਡੀਐਸ ਅਤੇ ਤਿੰਨਾਂ ਸੈਨਾਵਾਂ ਦੇ ਮੁਖੀ ਮੀਟਿੰਗ ਵਿੱਚ ਮੌਜੂਦ ਰਹਿਣਗੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















