ਅਮਰੀਕਾ ਵਿੱਚ ਪੰਜਾਬੀਆਂ ਵਿਚਾਲੇ ਖ਼ੂਨੀ ਝੜਪ, 2 ਸਕੇ ਭਰਾਵਾਂ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ
ਪੋਰਟਲੈਂਡ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਅਨੁਸਾਰ ਕਾਤਲ ਵੀ ਕਪੂਰਥਲਾ ਦੇ ਪਿੰਡ ਕਾਂਜਲੀ ਦਾ ਰਹਿਣ ਵਾਲਾ ਹੈ। ਹਾਲਾਂਕਿ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਕਾਤਲ ਦੀਪੀ ਅਤੇ ਗੋਰਾ ਦਾ ਕਾਰੋਬਾਰੀ ਭਾਈਵਾਲ ਸੀ
Punjabi Youth killed in usa: ਅਮਰੀਕਾ ਵਿੱਚ ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਵਸਨੀਕ ਦੋ ਸਕੇ ਭਰਾਵਾਂ ਦੀ ਪੋਰਟਲੈਂਡ ਸ਼ਹਿਰ ਦੇ ਸ਼ਾਪਿੰਗ ਮਾਲ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਬੁੱਧਵਾਰ ਦੁਪਹਿਰ ਦੀ ਹੈ। ਇਸ ਦੇ ਨਾਲ ਹੀ ਕਾਤਲ ਵੀ ਕਪੂਰਥਲਾ ਦੇ ਪਿੰਡ ਕਾਂਜਲੀ ਦਾ ਹੀ ਦੱਸਿਆ ਜਾ ਰਿਹਾ ਹੈ।
ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ, ਪਰ ਇਸ ਦੀ ਪੁਸ਼ਟੀ ਨਹੀਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰੋਬਾਰ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਹੋਇਆ ਸੀ, ਜਿਸ ਨੇ ਬਾਅਦ 'ਚ ਖੂਨੀ ਰੂਪ ਧਾਰਨ ਕਰ ਲਿਆ।
ਸੁਲਤਾਨਪੁਰ ਲੋਧੀ ਦੇ ਪਿੰਡ ਬਿਧੀਪੁਰ ਦੇ ਰਹਿਣ ਵਾਲੇ ਦਿਲਰਾਜ ਸਿੰਘ ਦੀਪੀ ਅਤੇ ਉਸ ਦੇ ਛੋਟੇ ਭਰਾ ਗੋਰਾ ਦੀ ਬੁੱਧਵਾਰ ਦੁਪਹਿਰ ਕਰੀਬ 3.45 ਵਜੇ ਅਮਰੀਕਾ ਦੇ ਪੋਰਟਲੈਂਡ ਦੇ ਇਕ ਸ਼ਾਪਿੰਗ ਮਾਲ ਦੇ ਬਾਹਰ ਕਿਸੇ ਨਾਲ ਬਹਿਸ ਹੋ ਗਈ। ਬਹਿਸ ਦੌਰਾਨ ਅਚਾਨਕ ਗੋਲੀ ਚੱਲ ਗਈ। ਇਸ ਵਿੱਚ ਦੀਪੀ ਅਤੇ ਗੋਰਾ ਦੀ ਮੌਤ ਹੋ ਗਈ। ਦੋਵਾਂ ਦੀ ਮੌਤ ਦੀ ਖ਼ਬਰ ਪਿੰਡ ਬਿਧੀਪੁਰ ਪੁੱਜੀ ਤਾਂ ਘਰ ਵਿੱਚ ਸੋਗ ਦੀ ਲਹਿਰ ਦੌੜ ਗਈ। ਮ੍ਰਿਤਕ ਦੇ ਮਾਤਾ-ਪਿਤਾ ਪਿੰਡ 'ਚ ਹੀ ਰਹਿੰਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਪੋਰਟਲੈਂਡ ਪੁਲਿਸ ਨੇ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਹੈ। ਸੂਤਰਾਂ ਅਨੁਸਾਰ ਕਾਤਲ ਵੀ ਕਪੂਰਥਲਾ ਦੇ ਪਿੰਡ ਕਾਂਜਲੀ ਦਾ ਰਹਿਣ ਵਾਲਾ ਹੈ। ਹਾਲਾਂਕਿ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਕਾਤਲ ਦੀਪੀ ਅਤੇ ਗੋਰਾ ਦਾ ਕਾਰੋਬਾਰੀ ਭਾਈਵਾਲ ਸੀ ਅਤੇ ਦੋਵਾਂ ਧਿਰਾਂ ਵਿੱਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ