Terror Attack In Turkey: ਤੁਰਕੀ ਦੀ ਰਾਜਧਾਨੀ ਵਿੱਚ ਇੱਕ ਵੱਡਾ ਅੱਤਵਾਦੀ ਹਮਲਾ ਹੋਇਆ ਹੈ। ਇਸ ਹਮਲੇ 'ਚ ਕਈ ਲੋਕਾਂ ਦੇ ਮਾਰੇ ਜਾਣ ਦਾ ਖਦਸ਼ਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਤੁਰਕੀ ਦੀ ਰਾਜਧਾਨੀ ਅੰਕਾਰਾ 'ਚ ਸਥਿਤ ਡਿਫੈਂਸ ਅਤੇ ਏਅਰੋਸਪੇਸ ਕੰਪਨੀ 'ਤੁਰਕੀ ਐਰੋਸਪੇਸ ਇੰਡਸਟਰੀਜ਼' ਦੇ ਹੈੱਡਕੁਆਰਟਰ 'ਤੇ ਹੋਇਆ ਹੈ। ਤੁਰਕੀ ਏਰੋਸਪੇਸ ਇੰਡਸਟਰੀਜ਼ ਦੇਸ਼ ਦੇ ਸਵਦੇਸ਼ੀ ਲੜਾਕੂ ਜਹਾਜ਼ KAAN ਦਾ ਉਤਪਾਦਨ ਕਰਦੀ ਹੈ।






 


ਤੁਰਕੀ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਡਿਫੈਂਸ ਅਤੇ ਏਅਰੋਸਪੇਸ ਕੰਪਨੀ ਦੇ ਹੈੱਡਕੁਆਰਟਰ 'ਤੇ ਹੋਏ ਅੱਤਵਾਦੀ ਹਮਲੇ 'ਚ ਕਈ ਲੋਕਾਂ ਦੀ ਮੌਤ ਹੋ ਗਈ ਹੈ। ਸਥਾਨਕ ਮੀਡੀਆ ਮੁਤਾਬਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ ਅਤੇ ਕੁਝ ਅੱਤਵਾਦੀਆਂ ਨੇ ਕਾਰ 'ਚੋਂ ਬਾਹਰ ਆ ਕੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਦੇ ਕਈ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸਾਹਮਣੇ ਆਏ ਹਨ। ਹਾਲਾਂਕਿ ਇਸ ਹਮਲੇ 'ਚ ਕਿੰਨੇ ਲੋਕਾਂ ਦੀ ਮੌਤ ਹੋ ਗਈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ।






 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।