ਬ੍ਰਿਟੇਨ 'ਚ ਖਾਲਿਸਤਾਨੀ ਲੀਡਰਾਂ, ਚੈਨਲਾਂ 'ਤੇ ਹੋਣ ਜਾ ਰਹੀ ਵੱਡੀ ਕਾਰਵਾਈ, ਭਾਰਤ ਨੂੰ ਮਿਲੇਗੀ ਕੂਟਨੀਤਕ ਸਫ਼ਲਤਾ
Britain to ban khalistani: ਪਿਛਲੇ ਸਾਲ ਬ੍ਰਿਟੇਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਹਮਲੇ ਦੇ ਮਾਮਲੇ 'ਚ ਭਾਰਤ ਨੂੰ ਕੂਟਨੀਤਕ ਸਫਲਤਾ ਮਿਲਣ ਜਾ ਰਹੀ ਹੈ। ਬਰਤਾਨੀਆ ਦੀ ਸੂਨਕ ਸਰਕਾਰ ਉਨ੍ਹਾਂ ਖਾਲਿਸਤਾਨ ਪੱਖੀ ਸੰਗਠਨਾਂ 'ਤੇ ਪਾਬੰਦੀ ਲਗਾਉਣ ਦੀ ਤਿਆਰੀ
Britain to ban khalistani: ਪਿਛਲੇ ਸਾਲ ਬ੍ਰਿਟੇਨ 'ਚ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਹਮਲੇ ਦੇ ਮਾਮਲੇ 'ਚ ਭਾਰਤ ਨੂੰ ਕੂਟਨੀਤਕ ਸਫਲਤਾ ਮਿਲਣ ਜਾ ਰਹੀ ਹੈ। ਬਰਤਾਨੀਆ ਦੀ ਸੂਨਕ ਸਰਕਾਰ ਉਨ੍ਹਾਂ ਖਾਲਿਸਤਾਨ ਪੱਖੀ ਸੰਗਠਨਾਂ 'ਤੇ ਪਾਬੰਦੀ ਲਗਾਉਣ ਦੀ ਤਿਆਰੀ ਕਰ ਰਹੀ ਹੈ ਜੋ ਭਾਰਤ ਵਿਰੋਧੀ ਗਤੀਵਿਧੀਆਂ 'ਚ ਸ਼ਾਮਲ ਹਨ।
ਇਹ ਜਥੇਬੰਦੀਆਂ ਬਰਤਾਨੀਆ ਵਿਚ ਬੈਠ ਕੇ ਭਾਰਤ ਵਿਰੁੱਧ ਅੱਤਵਾਦ ਜਾਂ ਨਫ਼ਰਤ ਫੈਲਾਉਣ ਦੀ ਸਾਜ਼ਿਸ਼ ਰਚਣ ਵਿਚ ਰੁੱਝੀਆਂ ਹੋਈਆਂ ਹਨ। ਦੈਨਿਕ ਭਾਸਕਰ ਦੀ ਰਿਪੋਰਟ ਦੇ ਮੁਤਾਬਕ ਜਿਨ੍ਹਾਂ ਸੰਗਠਨਾਂ 'ਤੇ ਪਾਬੰਦੀ ਲਗਾਈ ਜਾਣੀ ਹੈ, ਉਨ੍ਹਾਂ 'ਚ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਖਾਲਸਾ ਟੈਲੀਵਿਜ਼ਨ ਲਿਮਟਿਡ, ਖਾਲਿਸਤਾਨੀ ਟੈਲੀਵਿਜ਼ਨ ਚੈਨਲ ਅਤੇ ਕੁਝ ਆਗੂ ਸ਼ਾਮਲ ਹਨ। ਬ੍ਰਿਟੇਨ ਦੇ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਇਸ ਸਬੰਧ ਵਿਚ ਇਕ ਸੂਚੀ ਤਿਆਰ ਕੀਤੀ ਹੈ।
ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ : ਯੂਕੇ ਵਿੱਚ ਪਾਬੰਦੀਸ਼ੁਦਾ ਸੂਚੀ ਵਿੱਚ ਰੱਖਿਆ ਗਿਆ ਹੈ। ਇਹ ਸੰਗਠਨ ਹਿੰਦੂਆਂ ਅਤੇ ਭਾਰਤੀ ਅਧਿਕਾਰੀਆਂ ਨੂੰ ਨਿਸ਼ਾਨਾ ਬਣਾ ਕੇ ਹੱਤਿਆਵਾਂ, ਧਮਾਕਿਆਂ, ਅਗਵਾਵਾਂ ਲਈ ਜ਼ਿੰਮੇਵਾਰ ਹੈ। 2016 ਵਿੱਚ ਪਾਬੰਦੀ ਹਟਾ ਦਿੱਤੀ ਗਈ ਸੀ। ਇਹ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ।
ਖਾਲਸਾ ਟੈਲੀਵਿਜ਼ਨ ਲਿਮਟਿਡ: ਫਰਵਰੀ 2021 ਵਿੱਚ, ਇਸ 'ਤੇ 50 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਸੀ। ਆਖਿਰਕਾਰ ਲਾਇਸੈਂਸ ਰੱਦ ਕਰ ਦਿੱਤਾ ਗਿਆ। ਉਹ ਹੁਣ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਸਰਗਰਮ ਹੈ। ਕੁਲਦੀਪ ਸਿੰਘ ਉਰਫ ਦੀਪਾ: ਕੁਲਦੀਪ ਦੀਪਾ ਨੂੰ ਪਿਛਲੇ ਸਾਲ 25 ਦਸੰਬਰ ਨੂੰ ਲੰਡਨ 'ਚ ਅੱਤਵਾਦ ਐਕਟ ਤਹਿਤ ਹਿਰਾਸਤ 'ਚ ਲਿਆ ਗਿਆ ਸੀ। ਬੱਬਰ ਖਾਲਸਾ ਇੰਟਰਨੈਸ਼ਨਲ: ਹਿੰਸਾ ਅਤੇ ਯੋਜਨਾਬੱਧ ਅੱਤਵਾਦੀ ਹਮਲਿਆਂ ਲਈ ਬਦਨਾਮ। ਕਈ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।