ਪੜਚੋਲ ਕਰੋ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਕਿਸਾਨ ਅੰਦੋਲਨ ਕਰਕੇ ਕੀਤਾ ਭਾਰਤ ਦਾ ਦੌਰਾ ਰੱਦ? ਵਿਰੋਧੀਆਂ ਦੇ ਨਿਸ਼ਾਨੇ 'ਤੇ ਮੋਦੀ ਸਰਕਾਰ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਾਰਤ ਦਾ ਦੌਰਾ ਰੱਦ ਕਰਨ ਕਰਕੇ ਨਵੀਂ ਚਰਚਾ ਛਿੜ ਗਈ ਹੈ। ਅਹਿਮ ਗੱਲ ਹੈ ਕਿ ਉਨ੍ਹਾਂ ਗਣਤੰਤਰ ਦਿਵਸ ਦੀ ਪਰੇਡ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਸੀ।

ਚੰਡੀਗੜ੍ਹ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਭਾਰਤ ਦਾ ਦੌਰਾ ਰੱਦ ਕਰਨ ਕਰਕੇ ਨਵੀਂ ਚਰਚਾ ਛਿੜ ਗਈ ਹੈ। ਅਹਿਮ ਗੱਲ ਹੈ ਕਿ ਉਨ੍ਹਾਂ ਗਣਤੰਤਰ ਦਿਵਸ ਦੀ ਪਰੇਡ ਮੌਕੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਾ ਸੀ। ਬੇਸ਼ੱਕ ਇੰਗਲੈਂਡ ਸਰਕਾਰ ਨੇ ਕਿਹਾ ਹੈ ਕਿ ਕਰੋਨਾਵਾਇਰਸ ਦੇ ਨਵੇਂ ਰੂਪ ਦੇ ਵਧ ਰਹੇ ਕੇਸਾਂ ਕਾਰਨ ਪੈਦਾ ਹੋਏ ਸੰਕਟ ਕਾਰਨ ਜੌਹਨਸਨ ਵੱਲੋਂ ਭਾਰਤ ਦਾ ਦੌਰਾ ਰੱਦ ਕੀਤਾ ਗਿਆ ਹੈ ਪਰ ਵਿਰੋਧੀ ਧਿਰਾਂ ਦਾ ਕਹਿਣਾ ਹੈ ਕਿ ਇਹ ਕਿਸਾਨ ਅੰਦੋਲਨ ਕਰਕੇ ਹੋਇਆ ਹੈ। ਕਾਂਗਰਸ ਦੇ ਨੇਤਾ ਦਿਗਵਿਜੇ ਸਿੰਘ ਨੇ ਕਿਸਾਨ ਅੰਦੋਲਨ ਤੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ ਦੌਰਾ ਰੱਦ ਹੋਣ ਨੂੰ ਜੋੜਦਿਆਂ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਦਿਗਵਿਜੇ ਸਿੰਘ ਨੇ ਟਵੀਟ ਕੀਤਾ, "ਹੁਣ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨਹੀਂ ਆ ਰਹੇ, ਤਾਂ ਮੋਦੀ ਜੀ ਗਣਤੰਤਰ ਦਿਵਸ ਦੇ ਮੁੱਖ ਮਹਿਮਾਨਾਂ ਵਜੋਂ ਕਿਸਾਨਾਂ ਦੇ ਨੁਮਾਇੰਦਿਆਂ ਨੂੰ ਕਿਉਂ  ਨਹੀਂ ਬੁਲਾਉਂਦੇ?" ਇਸ ਬਾਰੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਕਿਸਾਨ ਸੰਘਰਸ਼ ਨਾਲ ਸਹੀ ਤਰੀਕੇ ਨਾਲ ਨਾ ਨਜਿੱਠਣ ਕਾਰਨ ਹੀ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦਾ ਗਣਤੰਤਰ ਦਿਵਸ ਸਮਾਗਮ ਦੇ ਮੁੱਖ ਮਹਿਮਾਨ ਵਜੋਂ ਪਹੁੰਚਣ ਦਾ ਪ੍ਰੋਗਰਾਮ ਰੱਦ ਹੋਇਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਜੌਹਨਸਨ ਨੇ ਕਰੋਨਾ ਮਹਾਮਾਰੀ ਨੂੰ ਦੌਰਾ ਰੱਦ ਕਰਨ ਦਾ ਕਾਰਨ ਦੱਸਿਆ ਹੈ, ਪਰ ਇਹ ਸਪਸ਼ਟ ਹੈ ਕਿ ਉਹ ਵਿਦੇਸ਼ਾਂ ਵਿੱਚ ਵਸਦੇ ਸੰਸਦ ਮੈਂਬਰਾਂ ਸਮੇਤ ਪੰਜਾਬੀਆਂ ਵੱਲੋਂ ਬਣਾਏ ਜਾ ਰਹੇ ਦਬਾਅ ਦੇ ਅੱਗੇ ਝੁਕ ਗਏ ਹਨ। ਸੁਖਬੀਰ ਨੇ ਦਾਅਵਾ ਕੀਤਾ ਕਿ ਇਸ ਨੇ ਸਪਸ਼ਟ ਸੰਕੇਤ ਦਿੱਤਾ ਹੈ ਕਿ ਬਰਤਾਨੀਆ ਲੋਕਤੰਤਰੀ ਤੇ ਸ਼ਾਂਤੀਪੂਰਨ ਤਰੀਕੇ ਨਾਲ ਕੀਤੇ ਜਾ ਰਹੇ ਸੰਘਰਸ਼ ਨਾਲ ਧੱਕੇਸ਼ਾਹੀ ਦੇ ਬਿਲਕੁਲ ਖ਼ਿਲਾਫ਼ ਹੈ। ਸ਼੍ਰੋਮਣੀ ਅਕਾਲੀ ਦਲ ਨੇ ਜੌਹਨਸਨ ਦਾ ਇਸ ਗੱਲੋਂ ਵੀ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਭਾਰਤ ਦੇ ਕਿਸਾਨਾਂ ਦੀ ਆਵਾਜ਼ ਸੁਣੀ ਹੈ ਤੇ ਉਨ੍ਹਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਭਾਰਤ ਆਉਣ ਤੋਂ ਜਵਾਬ ਦੇ ਦਿੱਤਾ। ਦੱਸ ਦਈਏ ਕਿ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਦਾ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਹੋਣ ਵਾਲਾ ਭਾਰਤ ਦਾ ਦੌਰਾ ਰੱਦ ਹੋ ਗਿਆ ਹੈ। ਉਨ੍ਹਾਂ ਗਣਤੰਤਰ ਦਿਵਸ ਦੀ ਪਰੇਡ ਮੌਕੇ ਮੁੱਖ ਮਹਿਮਾਨ ਹੋਣਾ ਸੀ। ਇੰਗਲੈਂਡ ’ਚ ਕਰੋਨਾਵਾਇਰਸ ਦੇ ਨਵੇਂ ਰੂਪ ਦੇ ਵਧ ਰਹੇ ਕੇਸਾਂ ਕਾਰਨ ਪੈਦਾ ਹੋਏ ਸੰਕਟ ਕਾਰਨ ਉਨ੍ਹਾਂ ਭਾਰਤ ਦਾ ਦੌਰਾ ਰੱਦ ਕੀਤਾ ਹੈ। ਜੌਹਨਸਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਫੋਨ ’ਤੇ ਆਪਣੇ ਭਾਰਤ ਦੌਰੇ ’ਤੇ ਨਾ ਆਉਣ ਦਾ ਅਫ਼ਸੋਸ ਜਤਾਇਆ ਹੈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget