ਪੜਚੋਲ ਕਰੋ
ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਲਈ ਬ੍ਰਿਟੇਨ ਨੂੰ ਪਛਤਾਵਾ, ਪਰ ਨਹੀਂ ਮੰਗੀ ਮੁਆਫ਼ੀ
ਘਟਨਾ ਦੇ 100 ਸਾਲ ਪੂਰੇ ਹੋਣ ਤੋਂ ਪਹਿਲਾਂ ਜਦੋਂ ਬ੍ਰਿਟੇਨ ਸਰਕਾਰ ਵੱਲੋਂ ਮੁਆਫ਼ੀ ਮੰਗਣ ਦੇ ਪ੍ਰਸਤਾਵ 'ਤੇ ਬ੍ਰਿਟਿਸ਼ ਸੰਸਦ ਵਿੱਚ ਬਹਿਸ ਹੋਈ ਸੀ ਤਾਂ ਲਗਪਗ ਸਾਰੇ ਦਲਾਂ ਦੇ ਸੰਸਦ ਮੈਂਬਰਾਂ ਨੇ ਇਸ ਪ੍ਰਸਤਾਵ 'ਤੇ ਸਹਿਮਤੀ ਜਤਾਈ ਸੀ।
![ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਲਈ ਬ੍ਰਿਟੇਨ ਨੂੰ ਪਛਤਾਵਾ, ਪਰ ਨਹੀਂ ਮੰਗੀ ਮੁਆਫ਼ੀ British PM Theresa May expresses regret over the Jallianwala Bagh massacre ਜੱਲ੍ਹਿਆਂਵਾਲਾ ਬਾਗ਼ ਖ਼ੂਨੀ ਸਾਕੇ ਲਈ ਬ੍ਰਿਟੇਨ ਨੂੰ ਪਛਤਾਵਾ, ਪਰ ਨਹੀਂ ਮੰਗੀ ਮੁਆਫ਼ੀ](https://static.abplive.com/wp-content/uploads/sites/5/2019/04/10184028/uk-pm-theresa-may-in-parliament.jpg?impolicy=abp_cdn&imwidth=1200&height=675)
ਨਵੀਂ ਦਿੱਲੀ: 13 ਅਪਰੈਲ, 1919 ਨੂੰ ਅੰਮ੍ਰਿਤਸਰ ਦੇ ਜੱਲ੍ਹਿਆਂਵਾਲਾ ਬਾਗ਼ ਵਿੱਚ ਵਾਪਰੇ ਖ਼ੂਨੀ ਸਾਕੇ ਲਈ ਬ੍ਰਿਟੇਨ ਦੀ ਮੌਜੂਦਾ ਪ੍ਰਧਾਨ ਮੰਤਰੀ ਥੇਰੇਸਾ ਮੇਅ ਨੇ ਪਛਤਾਵਾ ਪ੍ਰਗਟਾਇਆ ਹੈ। ਬਰਤਾਨਵੀ ਪੀਐਮ ਨੇ ਸੰਸਦ ਨੂੰ ਸੰਬੋਧਨ ਕਰਦਿਆਂ ਇਹ ਬਿਆਨ ਦਿੱਤਾ। ਉਨਾਂ ਕਿਹਾ ਕਿ ਜੋ ਵੀ ਹੋਇਆ ਤੇ ਇਸ ਦੇ ਸਿੱਟਿਆਂ 'ਤੇ ਸਾਨੂੰ ਬੇਹੱਦ ਪਛਤਾਵਾ ਹੈ।
ਘਟਨਾ ਦੇ 100 ਸਾਲ ਪੂਰੇ ਹੋਣ ਤੋਂ ਪਹਿਲਾਂ ਜਦੋਂ ਬ੍ਰਿਟੇਨ ਸਰਕਾਰ ਵੱਲੋਂ ਮੁਆਫ਼ੀ ਮੰਗਣ ਦੇ ਪ੍ਰਸਤਾਵ 'ਤੇ ਬ੍ਰਿਟਿਸ਼ ਸੰਸਦ ਵਿੱਚ ਬਹਿਸ ਹੋਈ ਸੀ ਤਾਂ ਲਗਪਗ ਸਾਰੇ ਦਲਾਂ ਦੇ ਸੰਸਦ ਮੈਂਬਰਾਂ ਨੇ ਇਸ ਪ੍ਰਸਤਾਵ 'ਤੇ ਸਹਿਮਤੀ ਜਤਾਈ ਸੀ। ਹਾਲਾਂਕਿ ਬਹਿਸ ਦੇ ਜਵਾਬ ਵਿੱਚ ਬ੍ਰਿਟੇਨ ਸਰਕਾਰ ਦੇ ਏਸ਼ੀਆ-ਪ੍ਰਸ਼ਾਂਤ ਖੇਤਰ ਮਾਮਲਿਆਂ ਦੇ ਮੰਤਰੀ ਮਾਰਕ ਫੀਲਡ ਨੇ ਇਸ 100 ਸਾਲ ਪਹਿਲਾਂ ਹੋਈ ਘਟਨਾ 'ਤੇ ਅਫ਼ਸੋਸ ਤਾਂ ਜਤਾਇਆ ਪਰ ਮੁਆਫੀ ਮੰਗਣ ਤੋਂ ਕਿਨਾਰਾ ਕਰ ਲਿਆ।
ਹੈਰੋ ਈਸਟ ਦੇ ਸੰਸਦ ਮੈਂਬਰ ਬਾਬ ਬਲੈਕਮੈਨ ਨੇ ਇਸ ਸਬੰਧੀ ਪ੍ਰਸਤਾਵ ਰੱਖਿਆ ਸੀ ਜਿਸ 'ਤੇ ਵੈਸਟਮਿੰਸਟਰ ਹਾਲ ਡਿਬੇਟ ਦਾ ਜਵਾਬ ਦਿੰਦਿਆਂ ਮੰਤਰੀ ਮਾਰਕ ਫੀਲਡ ਨੇ ਕਿਹਾ ਕਿ ਅਤੀਤ ਵਿੱਚ ਹੋਈਆਂ ਘਟਨਾਵਾਂ 'ਤੇ ਮੁਆਫੀ ਮੰਗਣ ਲਈ ਮੇਰਾ ਰਵੱਈਆ ਥੋੜ੍ਹਾ ਰਵਾਇਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰ ਦੇ ਪੁਰਾਣੀਆਂ ਘਟਨਾਵਾਂ ਉਤੇ ਮੁਆਫੀ ਮੰਗਣ ਦੇ ਵਿੱਤੀ ਪਹਿਲੂ ਵੀ ਹੁੰਦੇ ਹਨ। ਇਸ ਨਾਲ ਹੀ ਇੱਕ ਘਟਨਾ ਦੇ ਮੁਆਫ਼ੀ ਮੰਗਣ ਨਾਲ ਹੋਰ ਘਟਨਾਵਾਂ ਲਈ ਵੀ ਅਜਿਹਾ ਕਰਨ ਦੀ ਮੰਗ ਵਧੇਗੀ। ਹਾਲਾਂਕਿ, ਮੰਤਰੀ ਮਾਰਕ ਫੀਲਡ ਨੇ ਸਦਨ ਵਿੱਚ ਉੱਠੀ ਇਸ ਮੰਗ ਨਾਲ ਹਮਦਰਦੀ ਜਤਾਈ ਕਿ ਬ੍ਰਿਟੇਨ ਸਰਕਾਰ ਨੂੰ ਜੱਲ੍ਹਿਆਂਵਾਲਾ ਬਾਗ ਕਤਲੇਆਮ 'ਤੇ ਹੁਣ ਤਕ ਜਤਾਏ ਅਫਸੋਸ ਤੋਂ ਅੱਗ ਵਧਣਾ ਚਾਹੀਦਾ ਹੈ। ਕਰੀਬ ਇੱਕ ਦਰਜਨ ਸਾਂਸਦਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ 13 ਅਪਰੈਲ,1919 ਨੂੰ ਨਿਹੱਥੇ ਭਾਰਤੀਆਂ 'ਤੇ ਗੋਲ਼ੀ ਚਲਾਉਣ ਲਈ ਮੁਆਫੀ ਮੰਗਣਾ ਬ੍ਰਿਟੇਨ ਸਰਕਾਰ ਤੇ ਦੱਖਣੀ ਏਸ਼ੀਆ ਦੇ ਰਿਸ਼ਤਿਆਂ ਨੂੰ ਮਜ਼ਬੂਤੀ ਹੀ ਦਏਗਾ। ਬਲੈਕਮੈਨ ਨੇ ਕਿਹਾ ਕਿ ਅਜਿਹਾ ਕਰਨ ਨਾਲ ਇਤਿਹਾਸ ਤਾਂ ਨਹੀਂ ਬਦਲਿਆ ਜਾ ਸਕੇਗਾ ਪਰ ਇੱਕ ਪੰਨਾ ਜ਼ਰੂਰ ਪਲਟਿਆ ਜਾ ਸਕਦਾ ਹੈ।AFP: British Prime Minister Theresa May in British Parliament today expressed regret for #JallianwalaBaghMassacre; said, "We deeply regret what happened and the suffering caused." pic.twitter.com/F5CWvDfObg
— ANI (@ANI) April 10, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਦੇਸ਼
ਬਜਟ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)