Pakistan News: ਪਾਕਿਸਤਾਨ ਦੇ ਪਹਾੜੀ ਇਲਾਕੇ 'ਚ ਅੱਜ ਤੜਕੇ ਵਾਪਰੇ ਹਾਦਸੇ ਦੌਰਾਨ ਇਕ ਬੱਸ ਬੇਕਾਬੂ ਹੋ ਕੇ ਖਾਈ 'ਚ ਜਾ ਡਿੱਗੀ। ਬੱਸ 'ਚ ਬੈਠੇ 20 ਲੋਕਾਂ ਦੀ ਮੌਤ ਹੋ ਗਈ, ਜਦਕਿ 21 ਲੋਕ ਅਜੇ ਵੀ ਜ਼ਖਮੀ ਹਨ।  ਸ਼ੁੱਕਰਵਾਰ ਨੂੰ ਉੱਤਰ-ਪੱਛਮੀ ਪਾਕਿਸਤਾਨ ਦੇ ਗਿਲਗਿਤ-ਬਾਲਟਿਸਤਾਨ ਖੇਤਰ ਦੇ ਦਿਆਮੇਰ ਜ਼ਿਲ੍ਹੇ 'ਚ ਕਾਰਾਕੋਰਮ ਮਾਰਗ 'ਤੇ ਰਾਵਲਪਿੰਡੀ ਤੋਂ ਹੁੰਜ਼ਾ ਜਾ ਰਹੀ ਸੀ।


ਸਵੇਰੇ ਸਾਢੇ ਪੰਜ ਵਜੇ ਦੇ ਕਰੀਬ ਡਰਾਈਵਰ ਦਾ ਵਾਹਨ ਤੋਂ ਕੰਟਰੋਲ ਖੋਹ ਗਿਆ, ਜਿਸ ਕਾਰਨ ਬੱਸ ਬੇਕਾਬੂ ਹੋਕੇ ਸਿੰਧ ਨਦੀ ਵਿੱਚ ਜਾ ਡਿੱਗੀ। ਬੱਸ 'ਚ ਸਵਾਰ ਕਈ ਲੋਕ ਜ਼ਖਮੀ ਹੋ ਗਏ। ਕਰੀਬ 15 ਲੋਕਾਂ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਉਥੋਂ ਕਈ ਲਾਸ਼ਾਂ ਬਰਾਮਦ ਹੋਈਆਂ ਹਨ। 


ਸੂਤਰਾਂ ਦੀ ਮੰਨੀਏ ਤਾਂ ਮਰਨ ਵਾਲਿਆਂ 'ਚ ਤਿੰਨ ਔਰਤਾਂ ਵੀ ਸ਼ਾਮਲ ਹਨ। ਜ਼ਖਮੀਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਬੱਸ 'ਚ ਹੁਣ ਤੱਕ 20 ਲੋਕਾਂ ਦੀ ਮੌਤ ਹੋ ਚੁੱਕੀ ਹੈ। ਫੌਜ ਦੇ ਹੈਲੀਕਾਪਟਰਾਂ ਰਾਹੀਂ ਬਚਾਅ ਕਾਰਜ ਕੀਤਾ ਗਿਆ। ਨਾਲ ਹੀ ਜ਼ਖਮੀਆਂ ਅਤੇ ਮ੍ਰਿਤਕਾਂ ਨੂੰ ਹਸਪਤਾਲ ਲਿਜਾਇਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ, ਬਚਾਅ ਕੰਮ ਜਾਰੀ ਹੈ।


ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ਼ ਨੇ ਮੌਤਾਂ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਅਤੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਜ਼ਖਮੀਆਂ ਨੂੰ "ਹਰ ਸੰਭਵ ਡਾਕਟਰੀ ਇਲਾਜ" ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ। ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਵੀ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਅਰਦਾਸ ਕੀਤੀ।






ਗਿਲਗਿਤ-ਬਾਲਟਿਸਤਾਨ ਦੇ ਮੁੱਖ ਮੰਤਰੀ ਹਾਜੀ ਗੁਲਬਰ ਖਾਨ ਨੇ ਘਟਨਾ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪ੍ਰਸ਼ਾਸਨ ਨੂੰ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਹਨ। ਗਿਲਗਿਤ-ਬਾਲਟਿਸਤਾਨ ਸਰਕਾਰ ਦੇ ਬੁਲਾਰੇ ਫੈਜ਼ੁੱਲਾਹ ਫਾਰਾਕ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਚਿਲਾਸ ਹਸਪਤਾਲ 'ਚ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ ਗਈ ਹੈ।