Sikh Genocide: ਕੈਲੀਫੋਰਨੀਆ ਅਸੈਂਬਲੀ ਵੱਲੋਂ ਚੁਰਾਸੀ ਕਤਲੇਆਮ ਨੂੰ ਨਸਲਕੁਸ਼ੀ ਵਜੋਂ ਮਾਨਤਾ
ਸੰਯੁਕਤ ਰਾਜ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਅਸੈਂਬਲੀ ਨੇ ਭਾਰਤ ਵਿੱਚ ਨਵੰਬਰ 1984 ਵਿੱਚ ਵਾਪਰੀ ਸਿੱਖਾਂ ਵਿਰੁੱਧ ਹਿੰਸਾ ਨੂੰ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ। ਇਸ ਦਾ ਖੁਲਾਸਾ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ...
Sikh Genocide: ਸੰਯੁਕਤ ਰਾਜ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੀ ਅਸੈਂਬਲੀ ਨੇ ਭਾਰਤ ਵਿੱਚ ਨਵੰਬਰ 1984 ਵਿੱਚ ਵਾਪਰੀ ਸਿੱਖਾਂ ਵਿਰੁੱਧ ਹਿੰਸਾ ਨੂੰ ਨਸਲਕੁਸ਼ੀ ਵਜੋਂ ਮਾਨਤਾ ਦਿੱਤੀ ਹੈ। ਇਸ ਦਾ ਖੁਲਾਸਾ ਅਮਰੀਕਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਕਾਕਸ ਕਮੇਟੀ ਦੇ ਆਗੂ ਡਾ. ਪ੍ਰਿਤਪਾਲ ਸਿੰਘ ਵੱਲੋਂ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਕੈਲੀਫੋਰਨੀਆ ਦੀ ਅਸੈਂਬਲੀ ਵਿੱਚ ਇਹ ਮਤਾ ਪਹਿਲੀ ਵਾਰ ਚੁਣੀ ਗਈ ਸਿੱਖ ਮੈਂਬਰ ਜਸਬੀਰ ਕੌਰ ਬੈਂਸ ਵੱਲੋਂ ਪੇਸ਼ ਕੀਤਾ ਗਿਆ ਜਿਸ ਨੂੰ ਵਿਧਾਨ ਸਭਾ ਵਿੱਚ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਵਿਚ ਇਸ ਮਤੇ ਦਾ ਸਮਰਥਨ ਸਿੱਖ ਹਿਤੈਸ਼ੀ ਵਿਧਾਨ ਸਭਾ ਮੈਂਬਰ ਕਾਰਲੋਸ ਵਿਲਾਪੁਡੂਆ ਵੱਲੋਂ ਕੀਤਾ ਗਿਆ।
ਕੈਲਫੋਰਨੀਆ ਦੀ ਵਿਧਾਨ ਸਭਾ ਨੇ ਨਵੰਬਰ 1984 ਵਿੱਚ ਭਾਰਤ ਵਿਚ ਹੋਈ ਸਿੱਖ ਵਿਰੋਧੀ ਹਿੰਸਾ ਦੀ ਨਿੰਦਾ ਵੀ ਕੀਤੀ ਹੈ। ਦੱਸਣਾ ਬਣਦਾ ਹੈ ਕਿ ਨਿਊ ਜਰਸੀ ਵਿਧਾਨ ਸਭਾ ਇਸ ਸਬੰਧੀ ਪਹਿਲਾਂ ਹੀ ਮਤਾ ਪਾਸ ਕਰ ਚੁੱਕੀ ਹੈ।
ਅਮਰੀਕੀ ਸਿੱਖ ਆਗੂ ਨੇ ਦੱਸਿਆ ਕਿ ਕੈਲੀਫੋਰਨੀਆ ਵਿਧਾਨ ਸਭਾ ਵਿੱਚ ਮਤਾ ਪੇਸ਼ ਕਰਨ ਵਾਲੀ ਵਿਧਾਇਕਾ ਜਸਮੀਤ ਕੌਰ ਬੈਂਸ ਤੇ ਮਤੇ ਦਾ ਸਮਰਥਨ ਕਰਨ ਵਾਲੇ ਵਿਧਾਇਕ ਕਾਰਲੋਸ ਦਾ ਬਾਅਦ ਵਿਚ ਸਟਾਕਟਨ ਦੇ ਗੁਰਦੁਆਰੇ ਵਿਖੇ ਸਨਮਾਨ ਕੀਤਾ ਗਿਆ। ਇਸ ਮੌਕੇ ਮਨਮੀਤ ਸਿੰਘ ਗਰੇਵਾਲ, ਮੇਅਰ ਬੌਬੀ ਸਿੰਘ, ਸਿੱਖ ਕਾਕਸ ਕਮੇਟੀ ਦੇ ਸਾਬਕਾ ਕਾਰਜਕਾਰੀ ਡਾਇਰੈਕਟਰ ਹਰਪ੍ਰੀਤ ਸਿੰਘ ਸੰਧੂ ਸ਼ਾਮਲ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ