ਪੜਚੋਲ ਕਰੋ

ਅਮਰੀਕਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਅੱਗ, ਮੁੜ ਵਸਾਉਣਾ ਪਵੇਗਾ ਪੂਰਾ ਸ਼ਹਿਰ

ਵਾਸ਼ਿੰਗਟਨ: ਅਮਰੀਕਾ ਦੇ ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਪਿਛਲੇ ਇੱਕ ਹਫ਼ਤੇ ਵਿੱਚ 63 ਜਣਿਆਂ ਦੀ ਜਾਨ ਲੈ ਚੁੱਕੀ ਹੈ। ਸੂਬੇ ਭਰ ਵਿੱਚ ਹੁਣ ਤਕ ਤਕਰੀਬਨ 12,000 ਇਮਾਰਤਾਂ ਸੜ ਕੇ ਸੁਆਹ ਹੋ ਚੁੱਕੀਆਂ ਹਨ। ਅਧਿਕਾਰੀਆਂ ਮੁਤਾਬਕ, ਅੱਗ ਕਾਰਨ 631 ਲੋਕ ਲਾਪਤਾ ਹਨ। ਅੱਗ ਨਾਲ ਹੋਏ ਨੁਕਸਾਨ ਦਾ ਅੰਦਾਜ਼ਾ ਇਸੇ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਸੂਬੇ ਦਾ ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਤਬਾਹ ਹੋ ਚੁੱਕਿਆ ਹੈ, ਜਿਸ ਦੇ ਮੁੜ ਵਸੇਬੇ ਵਿੱਚ ਕਈ ਸਾਲ ਲੱਗ ਸਕਦੇ ਹਨ। ਪੂਰੇ ਸੂਬੇ ਵਿੱਚ ਅੱਗ ਨਾਲ ਨਜਿੱਠਣ ਲਈ 9,400 ਕਰਮਚਾਰੀ ਅੱਗ ਬੁਝਾਉਣ ਵਿੱਚ ਰੁੱਝੇ ਹੋਏ ਹਨ। ਤੇਜ਼ ਹਵਾਵਾਂ ਕਾਰਨ ਅੱਗ ਨਵੇਂ ਇਲਾਕਿਆਂ ਵਿੱਚ ਵੀ ਫੈਲ ਰਹੀ ਹੈ। ਐਮਰਜੈਂਸੀ ਮੈਨੇਜਮੈਂਟ ਏਜੰਸੀ ਦੇ ਮੁਖੀ ਬ੍ਰਾਕ ਲੌਂਗ ਨੇ ਦੱਸਿਆ ਕਿ ਪੈਰਾਡਾਈਜ਼ ਲਈ ਇਹ ਬੇਹੱਦ ਗੰਭੀਰ ਕੁਦਰਤੀ ਆਫ਼ਤ ਸੀ। ਉਨ੍ਹਾਂ ਦੱਸਿਆ ਕਿ ਲਾਪਤਾ ਲੋਕਾਂ ਨੂੰ ਲੱਭਣ ਲਈ ਫੌਰੈਂਸਿਕ ਟੀਮ, ਫ਼ੌਜ ਤੇ ਖੋਜੀ ਕੁੱਤਿਆਂ ਦੀ ਮਦਦ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਨੂੰ ਪੂਰੀ ਹੋਣ ਵਿੱਚ ਕਈ ਹਫ਼ਤੇ ਲੱਗ ਸਕਦੇ ਹਨ। ਪਿਛਲੇ ਤਿੰਨ ਦਿਨਾਂ ਵਿੱਚ ਗੁੰਮਸ਼ੁਦਾ ਲੋਕਾਂ ਦੀ ਸੂਚੀ ਤਿੰਨ ਗੁਣਾ ਹੋ ਗਈ ਹੈ। ਇਹ ਵੀ ਦੇਖੋ: ਮਹੀਨੇ ਦੇ ਅੰਤ ਤਕ ਵੀ ਨਹੀਂ ਬੁਝੇਗੀ ਕੈਲੀਫ਼ੋਰਨੀਆਂ ਦੀ ਅੱਗ..! ਕੈਲੀਫ਼ੋਰਨੀਆ ਦੇ ਅੱਗ ਬੁਝਾਊ ਵਿਭਾਗ ਮੁਤਾਬਕ ਹੁਣ ਤਕ 40% ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਅਫ਼ਸਰਾਂ ਦਾ ਕਹਿਣਾ ਹੈ ਕਿ ਬੇਸ਼ੱਕ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਤੇਜ਼ ਕੀਤੀਆਂ ਗਈਆਂ ਹਨ ਪਰ ਫਿਰ ਵੀ ਇਸ ਮਹੀਨੇ ਦੇ ਅੰਤ ਤਕ ਵੀ ਇਸ 'ਤੇ ਕਾਬੂ ਨਹੀਂ ਪਾਇਆ ਜਾ ਸਕੇਗਾ। ਅੱਗ ਦੀ ਮਾਰ ਹੇਠ ਆ ਕੇ ਹੁਣ ਤਕ 1,45,000 ਏਕੜ ਤਕ ਦਾ ਇਲਾਕਾ ਬਰਬਾਦ ਹੋ ਚੁੱਕਿਆ ਹੈ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਬਾਰੇ ਅਧਿਕਾਰੀਆਂ ਨੇ ਕੋਈ ਖੁਲਾਸਾ ਨਹੀਂ ਕੀਤਾ ਹੈ। ਉੱਧਰ ਕੁਝ ਲੋਕਾਂ ਨੇ ਕੈਲੀਫੋਰਨੀਆ ਦੀ ਪੈਸਿਫਿਕ ਗੈਸ ਤੇ ਇਲੈਕਟ੍ਰਿਕ ਕੰਪਨੀ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਹੈ। ਪੈਸੇਫਿਕ ਦੇ ਸ਼ੇਅਰ ਵੀ 31% ਤਕ ਡਿੱਗ ਚੁੱਕੇ ਹਨ, ਜਿਸ ਕਾਰਨ ਕੰਪਨੀ ਨੂੰ 16 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ। ਸੋਮਵਾਰ ਨੂੰ ਦੋ ਬਿਜਲੀ ਕੰਪਨੀਆਂ ਵਿਰੁੱਧ ਜਾਂਚ ਕਰਵਾਉਣ ਸਬੰਧੀ ਐਲਾਨ ਕੀਤਾ ਸੀ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget