ਓਂਟਰੀਓ : ਕੈਨੇਡਾ ਤੋਂ ਦਿਲ ਦਹਿਲਾਉਣ ਵਾਲੀ ਖਬਰ ਆਈ ਹੈ। ਇੱਥੇ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ’ਚ ਦਾਖਲ ਹੋਏ ਬੰਦੂਕਧਾਰੀ ਨੇ 5 ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਦੌਰਾਨ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੌਰਾਨ ਬੰਦੂਕਧਾਰੀ ਦੀ ਵੀ ਮੌਤ ਹੋ ਗਈ। ਇਸ ਮਗਰੋਂ ਓਂਟਰੀਓ ਵਿੱਚ ਦਹਿਸ਼ਤ ਦਾ ਮਾਹੌਲ ਹੈ।



ਹਾਸਲ ਜਾਣਕਾਰੀ ਮੁਤਾਬਕ ਓਂਟਰੀਓ ਦੇ ਸ਼ਹਿਰ ਵੁਆਨ ਦੇ ਰੁਦਰਫੋਰਡ ਰੋਡ ਸਥਿਤ ਬਹੁ-ਮੰਜ਼ਿਲਾ ਰਿਹਾਇਸ਼ੀ ਇਮਾਰਤ ਵਿੱਚ ਇੱਕ ਘਰ ’ਚ ਦਾਖਲ ਹੋਏ ਬੰਦੂਕਧਾਰੀ ਨੇ 5 ਲੋਕਾਂ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ। ਇਸ ਹਮਲੇ ’ਚ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਵੀ ਹੋਇਆ ਹੈ। ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਦੌਰਾਨ ਬੰਦੂਕਧਾਰੀ ਦੀ ਵੀ ਮੌਤ ਹੋ ਗਈ।


 ਇਹ ਵੀ ਪੜ੍ਹੋ : ਪੰਜਾਬ ‘ਚ ਠੰਡ ਤੇ ਧੁੰਦ ਨੇ ਫੜਿਆ ਜ਼ੋਰ , ਠੰਡ ਨੇ ਠਾਰੇ ਲੋਕਾਂ ਦੇ ਹੱਡ , ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਯੌਰਕ ਰਿਜਨਲ ਪੁਲਿਸ ਦੀ ਡਿਊਟੀ ਅਫਸਰ ਲੋਰਾ ਨਿਕੋਲ ਨੇ ਦੱਸਿਆ ਕਿ ਆਲੇ ਦੁਆਲੇ ਦੇ ਘਰਾਂ ਦੀ ਪੜਤਾਲ ਤੋਂ ਬਾਅਦ ਗੁਆਂਢੀਆਂ ਨੂੰ ਕਿਸੇ ਵੀ ਤਰ੍ਹਾਂ ਦੇ ਖਤਰੇ ਤੋਂ ਮੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਜੇ ਇਹ ਪਤਾ ਨਹੀਂ ਲੱਗਾ ਕਿ ਬੰਦੂਕਧਾਰੀ ਨੇ ਅਜਿਹਾ ਕਿਉਂ ਕੀਤਾ ਤੇ ਉਹ ਉਥੇ ਕਿਸ ਮਕਸਦ ਲਈ ਆਇਆ ਸੀ।

ਉਨ੍ਹਾਂ ਦੱਸਿਆ ਕਿ ਜਿਵੇਂ ਹੀ ਕਿਸੇ ਗੁਆਂਢੀ ਨੇ ਪੁਲਿਸ ਨੂੰ ਗੋਲੀਬਾਰੀ ਬਾਰੇ ਸੂਚਿਤ ਕੀਤਾ ਤਾਂ ਕੁਝ ਹੀ ਦੇਰ ਵਿੱਚ ਪੁਲਿਸ ਮੌਕੇ ’ਤੇ ਪਹੁੰਚ ਗਈ। ਪੁਲੀਸ ਅਫਸਰਾਂ ਵੱਲੋਂ ਸ਼ੂਟਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਦੌਰਾਨ ਉਸ ਦੀ ਮੌਤ ਹੋ ਗਈ, ਜਿਸ ਬਾਰੇ ਸਾਂਝੀ ਜਾਂਚ ਟੀਮ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਨਿਕੋਲ ਨੇ ਕਿਹਾ ਕਿ ਮਾਰੇ ਗਏ ਲੋਕਾਂ ਜਾਂ ਸ਼ੂਟਰ ਦੀ ਪਛਾਣ ਲੋੜੀਂਦੀਆਂ ਜਾਣਕਾਰੀਆਂ ਦੀ ਤਸਦੀਕ ਕਰਨ ਤੋਂ ਬਾਅਦ ਹੀ ਜਾਰੀ ਕੀਤੀ ਜਾ ਸਕੇਗੀ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।