ਕੈਨੇਡਾ ਤੋਂ ਖੁਸ਼ਖਬਰੀ! 90000 ਪਰਵਾਸੀਆਂ ਨੂੰ ਪੀਆਰ ਦੇਣ ਦਾ ਐਲਾਨ
ਇਸ ਸਮੇਂ ਪੂਰੀ ਦੁਨੀਆ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੀ ਹੈ। ਅਜਿਹੇ 'ਚ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਕੈਨੇਡਾ 90000 ਤੋਂ ਵੱਧ ਵਿਦੇਸ਼ੀ ਵਿਦਿਆਰਥੀਆਂ ਤੇ ਕਰਮਚਾਰੀਆਂ ਨੂੰ ਪੱਕੇ ਤੌਰ 'ਤੇ ਪੀਆਰ ਦੇਵੇਗਾ।
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਕੈਨੇਡਾ ਦੇ ਇਮੀਗ੍ਰੇਸ਼ਨ ਵਿੱਚ ਇੱਕ ਵੱਡਾ ਧਮਾਕਾ ਹੋਇਆ ਜਦੋਂ ਕੈਨੇਡਾ ਸਰਕਾਰ ਦੇ ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸਿਨੋ ਨੇ ਐਲਾਨ ਕੀਤਾ ਕਿ ਕੈਨੇਡਾ ਵਿੱਚ ਰਹਿ ਰਹੇ 90,000 ਪ੍ਰਵਾਸੀਆਂ ਨੂੰ ਪੀਆਰ ਦਿੱਤੀ ਜਾਵੇਗੀ ਭਾਵ ਪੱਕਾ ਕਰ ਦਿੱਤਾ ਜਾਵੇਗਾ। ਇਨ੍ਹਾਂ ਵਿੱਚ ਬਹੁ ਗਿਣਤੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਹੈ ਜਿਸ ਵਿੱਚ 40,000 ਵਿਦਿਆਰਥੀਆਂ ਨੂੰ ਪੱਕਾ ਕਰਨ ਦਾ ਟੀਚਾ ਮਿਥਿਆ ਗਿਆ ਹੈ। ਬਾਕੀ ਦੇ 50,000 ਲੋਕ ਉਹ ਹਨ ਜਿਨ੍ਹਾਂ ਕੋਲ ਵਰਕ ਪਰਮਿਟ ਹੈ ਜਾਂ ਉਹ ਆਰਜ਼ੀ ਤੌਰ 'ਤੇ ਕੈਨੇਡਾ ਵਿੱਚ ਕੰਮ ਕਰ ਰਹੇ ਹਨ।
ਇਸ ਸਮੇਂ ਪੂਰੀ ਦੁਨੀਆ ਕੋਰੋਨਾ ਮਹਾਮਾਰੀ ਦਾ ਸਾਹਮਣਾ ਕਰ ਰਹੀ ਹੈ। ਅਜਿਹੇ 'ਚ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਨੇ ਬੁੱਧਵਾਰ ਨੂੰ ਐਲਾਨ ਕੀਤਾ ਕਿ ਕੈਨੇਡਾ 90000 ਤੋਂ ਵੱਧ ਵਿਦੇਸ਼ੀ ਵਿਦਿਆਰਥੀਆਂ ਤੇ ਕਰਮਚਾਰੀਆਂ ਨੂੰ ਪੱਕੇ ਤੌਰ 'ਤੇ ਪੀਆਰ ਦੇਵੇਗਾ। ਇਸ ਦੇ ਨਾਲ ਹੀ ਦੱਸ ਦਈਏ ਕਿ ਇਹ ਸਭ ਉਨ੍ਹਾਂ ਨੂੰ ਦਿੱਤੀ ਜਾ ਰਹੀ ਹੈ ਜਿਨ੍ਹਾਂ ਨੇ ਮਹਾਂਮਾਰੀ ਦੌਰਾਨ ਮਰੀਜ਼ਾਂ ਦੇ ਇਲਾਜ ਵਿੱਚ ਮਦਦ ਕੀਤੀ ਸੀ।
ਇਹ ਪ੍ਰੋਗਰਾਮ 6 ਮਈ ਤੋਂ ਪ੍ਰਭਾਵਸ਼ਾਲੀ ਹੈ ਜਿਸ 'ਚ ਸਿਹਤ ਕਰਮਚਾਰੀਆਂ ਵਿੱਚ ਘੱਟੋ-ਘੱਟ ਇੱਕ ਸਾਲ ਦੇ ਕੰਮ ਦਾ ਤਜਰਬਾ ਰੱਖਣ ਵਾਲੇ ਜਾਂ ਹੋਰ ਸੈਕਟਰਾਂ, ਦਰਜਨਾਂ ਹੋਰ ਸੈਕਟਰਾਂ, ਕਰਿਆਨੇ ਦੀ ਦੁਕਾਨ ਦੇ ਕੈਸ਼ੀਅਰਾਂ ਤੇ ਸ਼ੈਲਫ ਸਟੋਕਰਾਂ ਤੋਂ ਲੈ ਕੇ, ਟਰੱਕ ਡਰਾਈਵਰਾਂ ਤੇ ਖੇਤ ਮਜ਼ਦੂਰਾਂ ਦੇ ਨਾਲ-ਨਾਲ ਹੋਰ ਕੰਮ ਕਰਨ ਵਾਲਿਆਂ ਲਈ ਵੀ ਉਦੇਸ਼ਿਤ ਹੈ। ਇਸ ਦੇ ਨਾਲ ਹੀ ਇਹ ਪ੍ਰੋਗਰਾਮ ਉਨ੍ਹਾਂ ਗ੍ਰੈਜੂਏਟ ਵਿਦਿਆਰਥੀਆਂ ਲਈ ਵੀ ਹੈ ਜਿਨ੍ਹਾਂ ਨੇ ਪਿਛਲੇ ਚਾਰ ਸਾਲਾਂ ਦੇ ਅੰਦਰ ਪੋਸਟ ਸੈਕੰਡਰੀ ਡਿਗਰੀ ਪੂਰੀ ਕੀਤੀ ਹੈ।
ਇਮੀਗ੍ਰੇਸ਼ਨ ਮੰਤਰੀ ਮਾਰਕੋ ਮੈਂਡੀਸਿਨੋ ਨੇ ਕਿਹਾ ਕਿ ਇਸ ਕਦਮ ਨਾਲ ਕੈਨੇਡਾ ਨੂੰ ਇਸ ਸਾਲ 400,000 ਤੋਂ ਵੱਧ ਪ੍ਰਵਾਸੀਆਂ ਦਾ ਸਵਾਗਤ ਕਰਨ ਦੇ ਆਪਣੇ ਟੀਚੇ ਨੂੰ ਹਾਸਲ ਕਰਨ ਵਿੱਚ ਮਦਦ ਮਿਲੇਗੀ ਜੋ ਪਿਛਲੇ ਸਾਲ ਸਰਹੱਦ ਬੰਦ ਹੋਣ ਕਰਕੇ ਇਮੀਗ੍ਰੇਸ਼ਨ ਵਿੱਚ ਗਿਰਾਵਟ ਦੀ ਪੂਰਤੀ ਕਰੇਗੀ। ਇੱਕ ਨਿਊਜ਼ ਕਾਨਫਰੰਸ ਵਿੱਚ ਉਨ੍ਹਾਂ ਦੱਸਿਆ, “ਮਹਾਂਮਾਰੀ ਨੇ ਨਵੇਂ ਸਟੈਨ ਨੇ ਲੋਕਾਂ ਦੇ ਅਵਿਸ਼ਵਾਸ਼ ਯੋਗਦਾਨਾਂ 'ਚ ਭਾਰੀ ਵਾਧਾ ਕੀਤਾ ਹੈ।”
ਉਨ੍ਹਾਂ ਕਿਹਾ, “ਇਹ ਨਵੀਆਂ ਨੀਤੀਆਂ ਅਸਥਾਈ ਰੁਤਬੇ ਵਾਲੇ ਲੋਕਾਂ ਨੂੰ ਕੈਨੇਡਾ ਵਿੱਚ ਆਪਣੇ ਭਵਿੱਖ ਦੀ ਯੋਜਨਾ ਬਣਾਉਣ, ਸਾਡੀ ਆਰਥਿਕ ਸੁਧਾਰ ਵਿੱਚ ਅਹਿਮ ਭੂਮਿਕਾ ਨਿਭਾਉਣ ਤੇ ਸਾਡੀ ਬਿਹਤਰੀ ਨੂੰ ਹੋਰ ਵਧੀਆ ਬਣਾਉਣ ਵਿੱਚ ਵੀ ਮਦਦ ਕਰਨਗੀਆਂ।”
ਇਹ ਵੀ ਪੜ੍ਹੋ: ਪਾਕਿਸਤਾਨ 'ਤੇ ਵੱਡਾ ਫੌਜੀ ਹਮਲਾ ਕਰ ਸਕਦਾ ਭਾਰਤ, ਅਮਰੀਕੀ ਖੁਫੀਆ ਏਜੰਸੀ ਵੱਲੋਂ ਮੋਦੀ ਸਰਕਾਰ ਬਾਰੇ ਖਤਰਨਾਕ ਖੁਲਾਸੇ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904