Hardeep Singh Nijjar Murder: ਕੈਨੇਡਾ ਨੇ ਹਰਦੀਪ ਸਿੰਘ ਨਿੱਝਰ ਕਤਲਕਾਂਡ 'ਚ ਚੌਥਾ ਦੋਸ਼ੀ ਕੀਤਾ ਗ੍ਰਿਫ਼ਤਾਰ
Hardeep Singh Nijjar Murder: ਕੈਨੇਡਾ ਨੇ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਸ਼ਨੀਵਾਰ (11 ਮਈ, 2024) ਨੂੰ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ।
Hardeep Singh Nijjar Murder: ਕੈਨੇਡਾ ਨੇ ਖਾਲਿਸਤਾਨੀ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਸ਼ਨੀਵਾਰ (11 ਮਈ, 2024) ਨੂੰ ਇੱਕ ਹੋਰ ਗ੍ਰਿਫਤਾਰੀ ਕੀਤੀ ਹੈ। ਕੈਨੇਡਾ ਨੇ ਦੱਸਿਆ ਕਿ ਫੜੇ ਗਏ ਵਿਅਕਤੀ ਦਾ ਨਾਂ ਅਮਨਦੀਪ ਸਿੰਘ (22) ਹੈ ਅਤੇ ਉਹ ਵੀ ਭਾਰਤੀ ਹੈ।
ਇੰਟੀਗ੍ਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ (IHIT) ਨੇ ਕਿਹਾ, "22 ਸਾਲਾ ਅਮਨਦੀਪ ਸਿੰਘ ਪਹਿਲਾਂ ਹੀ ਹਥਿਆਰਾਂ ਨਾਲ ਸਬੰਧਤ ਇੱਕ ਮਾਮਲੇ ਵਿੱਚ ਪੀਲ ਰੀਜਨਲ ਪੁਲਿਸ ਦੀ ਹਿਰਾਸਤ ਵਿੱਚ ਸੀ ਅਤੇ ਉਸਨੂੰ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੇ ਸਬੰਧ ਵਿੱਚ 11 ਮਈ ਨੂੰ ਗ੍ਰਿਫਤਾਰ ਕੀਤਾ ਗਿਆ ਸੀ।" IHIT ਨੇ ਅੱਗੇ ਕਿਹਾ ਕਿ ਅਮਨਦੀਪ ਸਿੰਘ 'ਤੇ ਫਰਸਟ ਡਿਗਰੀ ਕਤਲ ਅਤੇ ਨਿੱਝਰ ਦੇ ਕਤਲ ਦੀ ਸਾਜ਼ਿਸ਼ ਰਚਣ ਦਾ ਦੋਸ਼ ਹੈ।
ਹੁਣ ਤੱਕ ਕੈਨੇਡਾ ਇਨ੍ਹਾਂ ਭਾਰਤੀਆਂ ਨੂੰ ਕਰ ਚੁੱਕਿਆ ਗ੍ਰਿਫ਼ਤਾਰ
ਇਸ ਤੋਂ ਪਹਿਲਾਂ ਕੈਨੇਡਾ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ ਕਰਨ ਬਰਾੜ (22), ਕਮਲਪ੍ਰੀਤ ਸਿੰਘ (22) ਅਤੇ ਕਰਨਪ੍ਰੀਤ ਸਿੰਘ (28) ਨੂੰ ਗ੍ਰਿਫ਼ਤਾਰ ਕਰ ਚੁੱਕਿਆ ਹੈ। ਦਰਅਸਲ 45 ਸਾਲਾ ਨਿੱਝਰ ਦੀ ਪਿਛਲੇ ਸਾਲ ਜੂਨ 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਪੂਰੇ ਮਾਮਲੇ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਤਣਾਅ ਜਾਰੀ ਹੈ।
ਇਹ ਵੀ ਪੜ੍ਹੋ: Paddy Planting: ਪੰਜਾਬ 'ਚ ਦੋ ਪੜਾਵਾਂ ਤਹਿਤ ਹੋਵੇਗੀ ਝੋਨੇ ਦੀ ਲਵਾਈ, ਦੇਖੋ ਪੂਰੀ ਲਿਸਟ