ਪੜਚੋਲ ਕਰੋ

Canada Election: ਅੱਜ ਆਏਗਾ ਕੈਨੇਡਾ ਚੋਣਾਂ ਦਾ ਨਤੀਜਾ, ਸਰਵੇ 'ਚ ਲਿਬਰਲ ਪਾਰਟੀ ਅੱਗੇ

ਕੈਨੇਡਾ ਚੋਣਾਂ ਤੋਂ ਦੁਨੀਆ ਭਰ ਨੂੰ ਉਮੀਦਾਂ ਹਨ, ਖਾਸ ਕਰਕੇ ਪੰਜਾਬੀਆਂ ਨੂੰ। ਇਸ ਚੋਣ ਵਿੱਚ ਜਨਤਾ ਨੇ ਫੈਸਲਾ ਕਰਨਾ ਹੈ ਕਿ ਕੀ ਲਿਬਰਲ ਪਾਰਟੀ ਨੂੰ ਮੁੜ ਸਰਕਾਰ ਬਣਾਉਣ ਦਾ ਮੌਕਾ ਦੇਣਾ ਹੈ ਜਾਂ ਫਿਰ ਕੰਜ਼ਰਵੇਟਿਵ ਪਾਰਟੀ ਨੂੰ।

Canadian Election 2025: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀਆਂ ਨੀਤੀਆਂ ਨੂੰ ਲੈ ਕੇ ਚਿੰਤਾ ਦੇ ਮਾਹੌਲ ਵਿੱਚ ਕੈਨੇਡਾ ਦੇ ਲੋਕਾਂ ਨੇ ਸੋਮਵਾਰ ਨੂੰ ਵੋਟਾਂ ਪਾਈਆਂ। ਇਸ ਚੋਣ ਵਿੱਚ ਜਨਤਾ ਨੇ ਫੈਸਲਾ ਕਰਨਾ ਹੈ ਕਿ ਕੀ ਲਿਬਰਲ ਪਾਰਟੀ ਨੂੰ ਮੁੜ ਸਰਕਾਰ ਬਣਾਉਣ ਦਾ ਮੌਕਾ ਦੇਣਾ ਹੈ ਜਾਂ ਫਿਰ ਕੰਜ਼ਰਵੇਟਿਵ ਪਾਰਟੀ ਨੂੰ।

ਚੋਣ ਵਿੱਚ ਮੁਕਾਬਲਾ ਪ੍ਰਧਾਨ ਮੰਤਰੀ ਮਾਰਕ ਕਾਰਨੀ ਅਤੇ ਵਿਰੋਧੀ ਨੇਤਾ ਪੀਅਰੇ ਪੋਲੀਵਰੇ ਵਿਚਕਾਰ ਹੈ, ਪਰ ਇਹ ਚੋਣ ਸਿਰਫ਼ ਇਨ੍ਹਾਂ ਨੇਤਾਵਾਂ ਤੱਕ ਸੀਮਿਤ ਨਹੀਂ ਹੈ। ਇਹ ਚੋਣ ਕਿਸੇ ਹੱਦ ਤੱਕ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਅਸਰ ਨੂੰ ਲੈ ਕੇ ਵੀ ਹੈ, ਜਿਹੜੇ ਖੁਦ ਕੈਨੇਡਾ ਦੇ ਨਾਗਰਿਕ ਨਹੀਂ ਹਨ। ਹਾਲਾਂਕਿ ਫਿਲਹਾਲ ਚੋਣੀ ਸਰਵੇ ਦਿਖਾ ਰਹੇ ਹਨ ਕਿ ਲਿਬਰਲ ਪਾਰਟੀ ਕੰਜ਼ਰਵੇਟਿਵ ਪਾਰਟੀ ਨਾਲੋਂ ਅੱਗੇ ਚੱਲ ਰਹੀ ਹੈ।

ਸਰਵੇਖਣ 'ਚ ਲਿਬਰਲ ਪਾਰਟੀ ਅੱਗੇ

ਚੋਣਾਂ ਦੇ ਨਤੀਜੇ ਭਾਰਤੀ ਸਮੇਂ ਅਨੁਸਾਰ ਮੰਗਲਵਾਰ ਸਵੇਰੇ ਲਗਭਗ 10 ਵਜੇ ਤੋਂ ਆਉਣ ਲੱਗਣਗੇ। ਇਸ ਚੋਣ ਵਿੱਚ ਫੈਸਲਾ ਹੋਣਾ ਹੈ ਕਿ ਲਿਬਰਲ ਪਾਰਟੀ ਦੀ ਸਰਕਾਰ ਜਾਰੀ ਰਹੇਗੀ ਜਾਂ ਕੰਜ਼ਰਵੇਟਿਵ ਪਾਰਟੀ ਨੂੰ ਨਵੀਂ ਜ਼ਿੰਮੇਵਾਰੀ ਮਿਲੇਗੀ।
ਐਤਵਾਰ ਨੂੰ ਆਏ ਸੀਟੀਵੀ ਨਿਊਜ਼-ਗਲੋਬ ਐਂਡ ਮੇਲ-ਨੈਨੋਸ ਦੇ ਸਰਵੇਖਣ ਅਨੁਸਾਰ, ਕਾਰਨੀ ਦੀ ਲਿਬਰਲ ਪਾਰਟੀ ਨੂੰ ਪੋਲੀਵਰੇ ਦੀ ਕੰਜ਼ਰਵੇਟਿਵ ਪਾਰਟੀ ਤੋਂ ਅੱਗੇ ਹੈ।

ਨੈਨੋਸ ਦੇ ਅਨੁਸਾਰ, ਲਿਬਰਲ ਪਾਰਟੀ ਨੂੰ 42.6% ਅਤੇ ਕੰਜ਼ਰਵੇਟਿਵ ਪਾਰਟੀ ਨੂੰ 39.9% ਲੋਕਾਂ ਦਾ ਸਮਰਥਨ ਮਿਲ ਸਕਦਾ ਹੈ। ਇੱਕ ਹੋਰ ਸਰਵੇਖਣ 'ਈਕੇਓਐਸ' ਮੁਤਾਬਕ, ਲਿਬਰਲ ਪਾਰਟੀ ਨੂੰ ਕੰਜ਼ਰਵੇਟਿਵ ਪਾਰਟੀ ਉੱਤੇ 6 ਅੰਕਾਂ ਦੀ ਲੀਡ ਹੈ। ਇਹ ਅਨੁਮਾਨ ਵੀ ਲਗਾਇਆ ਗਿਆ ਹੈ ਕਿ ਲਿਬਰਲ ਪਾਰਟੀ 343 ਸੀਟਾਂ ਵਾਲੀ ਸੰਸਦ (ਹਾਊਸ ਆਫ਼ ਕਾਮਨਜ਼) ਵਿੱਚ ਭੁਲੰਦ ਅਕਸਰੀਅਤ ਹਾਸਲ ਕਰ ਸਕਦੀ ਹੈ।

ਮਾਰਕ ਕਾਰਨੀ ਨੂੰ ਹੋਇਆ ਹੈ ਫਾਇਦਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਨੂੰ ਟੈਰੀਫ਼ ਵਧਾਉਣ ਅਤੇ ਉਸਨੂੰ ਅਮਰੀਕਾ ਦਾ 51ਵਾਂ ਰਾਜ ਬਣਾਉਣ ਦੀ ਧਮਕੀ ਦਿੱਤੀ ਹੈ। ਇਸ ਨਾਲ ਕੈਨੇਡਾ ਵਿੱਚ ਦੇਸ਼ਭਕਤੀ ਦੀ ਭਾਵਨਾ ਹੋਰ ਮਜ਼ਬੂਤ ਹੋ ਗਈ। ਇਸਦਾ ਫਾਇਦਾ ਲਿਬਰਲ ਪਾਰਟੀ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੂੰ ਮਿਲਿਆ, ਕਿਉਂਕਿ ਉਨ੍ਹਾਂ ਨੇ ਆਪਣੇ ਆਰਥਿਕ ਤਜ਼ੁਰਬੇ ਨਾਲ ਟਰੰਪ ਦੀਆਂ ਧਮਕੀਆਂ ਦਾ ਚੰਗੀ ਤਰ੍ਹਾਂ ਜਵਾਬ ਦਿੱਤਾ ਅਤੇ ਲੋਕਾਂ ਦਾ ਭਰੋਸਾ ਜਿੱਤਿਆ।

ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਮਾਰਕ ਕਾਰਨੀ ਕੈਨੇਡਾ ਅਤੇ ਬ੍ਰਿਟੇਨ ਦੇ ਸੈਂਟਰਲ ਬੈਂਕ ਦੇ ਗਵਰਨਰ ਰਹਿ ਚੁੱਕੇ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਪੁਰਾਣੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੋਂ ਦੂਰ ਰੱਖਣ ਦੀ ਕੋਸ਼ਿਸ਼ ਕੀਤੀ ਕਿਉਂਕਿ ਟਰੂਡੋ ਦੀ ਲੋਕਪ੍ਰਿਯਤਾ ਕਾਫੀ ਘੱਟ ਗਈ ਸੀ। ਵਿਰੋਧੀ ਨੇਤਾ ਪੀਅਰੇ ਪੋਲੀਵਰੇ ਨੇ ਚੋਣਾਂ ਵਿੱਚ ਮਹਿੰਗਾਈ ਅਤੇ ਵੱਧ ਰਹੇ ਅਪਰਾਧ ਨੂੰ ਵੱਡਾ ਮੁੱਦਾ ਬਣਾਇਆ। ਮਹਿੰਗਾਈ ਅਤੇ ਅਮਰੀਕੀ ਦਬਾਅ ਨਾਲ ਨਜਿੱਠਣ ਵਿੱਚ ਨਾਕਾਮ ਰਹੇ ਟਰੂਡੋ ਨੇ ਇਸ ਸਾਲ ਜਨਵਰੀ ਵਿੱਚ ਪ੍ਰਧਾਨ ਮੰਤਰੀ ਪਦ ਛੱਡਣ ਦੀ ਘੋਸ਼ਣਾ ਕਰ ਦਿੱਤੀ ਸੀ, ਜਿਸ ਤੋਂ ਬਾਅਦ ਮਾਰਕ ਕਾਰਨੀ ਨਵੇਂ ਪ੍ਰਧਾਨ ਮੰਤਰੀ ਬਣੇ।

'ਕੈਨੇਡਾ ਨੂੰ ਅਮਰੀਕਾ ਦਾ 51ਵਾਂ ਰਾਜ ਬਣ ਜਾਣਾ ਚਾਹੀਦਾ ਹੈ'- ਟਰੰਪ 

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਵਿੱਚ ਹੋ ਰਹੀਆਂ ਚੋਣਾਂ ਦੇ ਦਰਮਿਆਨ ਕੈਨੇਡੀਅਨ ਵੋਟਰਾਂ ਨੂੰ "ਸ਼ੁਭਕਾਮਨਾਵਾਂ" ਦਿੱਤੀਆਂ ਹਨ। ਨਾਲ ਹੀ ਉਨ੍ਹਾਂ ਨੇ ਫਿਰ ਇਕ ਵਾਰ ਸੁਝਾਅ ਦਿੱਤਾ ਕਿ ਕੈਨੇਡਾ ਅਮਰੀਕਾ ਦਾ 51ਵਾਂ ਰਾਜ ਬਣ ਜਾਵੇ। ਟਰੰਪ ਨੇ ਕਿਹਾ ਕਿ ਅਮਰੀਕਾ ਹਰ ਸਾਲ ਕੈਨੇਡਾ 'ਤੇ ਸੈਂਕੜੇ ਅਰਬ ਡਾਲਰ ਖਰਚ ਕਰਦਾ ਹੈ। ਉਨ੍ਹਾਂ ਦੇ ਅਨੁਸਾਰ, ਇਹ ਤਦੋਂ ਹੀ ਠੀਕ ਹੋਵੇਗਾ ਜਦੋਂ ਕੈਨੇਡਾ ਅਮਰੀਕਾ ਦਾ ਹਿੱਸਾ ਬਣ ਜਾਵੇਗਾ।

ਆਪਣੇ ਸੋਸ਼ਲ ਮੀਡੀਆ ਪਲੇਟਫਾਰਮ 'ਟਰੂਥ ਸੋਸ਼ਲ' ਉੱਤੇ ਡੋਨਾਲਡ ਟਰੰਪ ਨੇ ਲਿਖਿਆ, "ਕੈਨੇਡਾ ਦੇ ਪਿਆਰੇ ਲੋਕਾਂ ਨੂੰ ਸ਼ੁਭਕਾਮਨਾਵਾਂ। ਐਸੇ ਨੇਤਾ ਨੂੰ ਵੋਟ ਦਿਓ ਜੋ ਤੁਹਾਡੇ ਟੈਕਸ ਅੱਧੇ ਕਰ ਦੇਵੇ, ਤੁਹਾਡੀ ਫੌਜ ਨੂੰ ਦੁਨੀਆ ਦੀ ਸਭ ਤੋਂ ਤਾਕਤਵਰ ਫੌਜ ਬਣਾ ਦੇਵੇ—ਉਹ ਵੀ ਬਿਲਕੁਲ ਮੁਫ਼ਤ ਵਿੱਚ। ਨਾਲ ਹੀ ਤੁਹਾਡੀ ਕਾਰ, ਸਟੀਲ, ਐਲੂਮੀਨਿਅਮ, ਲੱਕੜੀ, ਊਰਜਾ ਅਤੇ ਹੋਰ ਵਪਾਰਾਂ ਨੂੰ ਬਿਨਾਂ ਕਿਸੇ ਟੈਕਸ ਜਾਂ ਟੈਰੀਫ਼ ਦੇ ਚਾਰ ਗੁਣਾ ਵਧਾ ਦੇਵੇ। ਇਹ ਸਭ ਕੁਝ ਦਰੁਸਤ ਤਰੀਕੇ ਨਾਲ ਤਦ ਹੋ ਸਕਦਾ ਹੈ ਜਦ ਕੈਨੇਡਾ ਅਮਰੀਕਾ ਦਾ 51ਵਾਂ ਰਾਜ ਬਣ ਜਾਵੇ।"

ਉਨ੍ਹਾਂ ਅੱਗੇ ਲਿਖਿਆ, "ਫਿਰ ਸਾਨੂੰ ਪੁਰਾਣੀ ਸਰਹੱਦ ਦੀ ਵੀ ਲੋੜ ਨਹੀਂ ਰਹੇਗੀ। ਸੋਚੋ, ਕਿੰਨੀ ਸੁੰਦਰ ਅਤੇ ਵੱਡੀ ਜ਼ਮੀਨ ਹੋਵੇਗੀ, ਬਿਨਾਂ ਕਿਸੇ ਸੀਮਾ ਦੇ। ਹਰ ਕਿਸੇ ਨੂੰ ਫਾਇਦਾ ਹੀ ਫਾਇਦਾ ਹੋਵੇਗਾ, ਕੋਈ ਨੁਕਸਾਨ ਨਹੀਂ। ਇਹ ਤਾਂ ਹੋਣਾ ਹੀ ਚਾਹੀਦਾ ਹੈ। ਅਮਰੀਕਾ ਹੁਣ ਹਰ ਸਾਲ ਕੈਨੇਡਾ ਉੱਤੇ ਖ਼ਰਚ ਹੋਣ ਵਾਲੇ ਸੈਂਕੜੇ ਅਰਬ ਡਾਲਰ ਹੋਰ ਨਹੀਂ ਸਹਿ ਸਕਦਾ—ਜਦ ਤੱਕ ਕਿ ਕੈਨੇਡਾ ਸਾਡਾ ਰਾਜ ਨਾ ਬਣ ਜਾਵੇ।"

 

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget