ਵੈਨਕੂਵਰ: ਵਿਸਾਖੀ ਮੌਕੇ ਕੈਨੇਡਾ ਦੀ ਫੈਡਰਲ ਸਰਕਾਰ ਨੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨਾ ਐਲਾਨ ਦਿੱਤਾ ਹੈ। ਕੈਨੇਡਾ ਦੀ ਸੰਸਦ ਨੇ ਵੀਰਵਾਰ ਨੂੰ ਬੀਸੀ ਦੇ ਲਿਬਰਲ ਸੰਸਦ ਮੈਂਬਰ ਸੁੱਖ ਧਾਲੀਵਾਲ ਵੱਲੋਂ ਬਿੱਲ ਪੇਸ਼ ਕੀਤਾ ਗਿਆ ਸੀ, ਜਿਸ ਨੂੰ ਸਦਨ ਨੇ ਪਾਸ ਕਰ ਦਿੱਤਾ।
ਬਿੱਲ 'ਸੀ-376' ਨੂੰ ਕੈਨੇਡਾ ਦੇ ਹਾਊਸ ਆਫ਼ ਕਾਮਨਜ਼ ਨੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਐਲਾਨ ਕੀਤਾ। ਕੈਨੇਡਾ ਦੇ ਕੁਝ ਸੂਬਿਆਂ ਅਤੇ ਅਮਰੀਕਾ ਦੇ ਕੁਝ ਸੂਬਿਆਂ ਨੇ ਪਹਿਲਾਂ ਹੀ ਅਪਰੈਲ ਨੂੰ ਸਿੱਖ ਵਿਰਸਤ ਮਹੀਨੇ ਦਾ ਐਲਾਨ ਕਰ ਦਿੱਤਾ ਸੀ। ਪਰ ਹੁਣ ਪੂਰੇ ਕੈਨੇਡਾ ਨੇ ਦੇਸ਼ ਪੱਧਰ 'ਤੇ ਅਪਰੈਲ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਐਲਾਨ ਦਿੱਤਾ ਗਿਆ ਹੈ।
ਸੁੱਖ ਧਾਲੀਵਾਲ ਨੇ ਅਪਰੈਲ ਦੇ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਦੇ ਰੂਪ ਵਿੱਚ ਮਨਾਉਣ ਦਾ ਬਿੱਲ ਪੇਸ਼ ਇਹ ਨਿਸ਼ਚਿਤ ਕਰਦਾ ਹੈ ਕਿ ਕੈਨੇਡਾ ਭਰ ਵਿੱਚ ਸਿੱਖ ਕੈਨੇਡੀਅਨਾਂ ਦੇ ਯੋਗਦਾਨ ਅਤੇ ਇਤਿਹਾਸ ਨੂੰ ਸਾਲਾਨਾ ਮਾਨਤਾ ਦਿੱਤੀ ਜਾਂਦੀ ਹੈ। ਇਸ ਬਿੱਲ ਨੂੰ ਤਕਰੀਬਨ 20 ਮੈਂਬਰਾਂ ਨੇ ਸਮਰਥਨ ਦਿੱਤਾ ਜੋ ਪੰਜਾਬੀ ਮੂਲ ਦੇ ਸਨ।