ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ 2023 ਦੀ ਸ਼ੁਰੂਆਤ ਤੋਂ ਓਪਨ ਵਰਕ ਪਰਮਿਟ 'ਤੇ ਕੈਨੇਡਾ 'ਚ ਰਹਿ ਰਹੇ ਪਤੀ/ਪਤਨੀ ਨੂੰ ਕੈਨੇਡਾ 'ਚ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਸਰਕਾਰ ਨੇ ਇਹ ਫੈਸਲਾ ਵਰਕ ਪਰਮਿਟ ਵਾਲੇ ਲੋਕਾਂ ਨੂੰ ਆਪਣੇ ਪਰਿਵਾਰਾਂ ਨੂੰ ਇਕੱਠੇ ਰੱਖਣ ਦੀ ਸਹੂਲਤ ਦੇਣ ਲਈ ਲਿਆ ਹੈ। ਓਪਨ ਵਰਕ ਪਰਮਿਟ ਰੱਖਣ ਵਾਲੇ ਵਿਦੇਸ਼ੀਆਂ ਨੂੰ ਕੈਨੇਡਾ ਵਿੱਚ ਕਿਸੇ ਵੀ ਕੰਪਨੀ ਅਤੇ ਕਿਸੇ ਵੀ ਕਿਸਮ ਦੀ ਨੌਕਰੀ ਵਿੱਚ ਕੰਮ ਕਰਨ ਦਾ ਕਾਨੂੰਨੀ ਹੱਕ ਹੈ ਕਿਉਂਕਿ ਕੈਨੇਡਾ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਰਹਿ ਰਹੇ ਹਨ ,ਜਿਨ੍ਹਾਂ ਕੋਲ ਓਪਨ ਵਰਕ ਪਰਮਿਟ ਹਨ।
ਸਰਕਾਰ ਨੇ ਇਹ ਫ਼ੈਸਲਾ ਓਪਨ ਵਰਕ ਪਰਮਿਟ ਧਾਰਕਾਂ ਦੇ ਪਰਿਵਾਰਾਂ ਨੂੰ ਇਕੱਠਿਆਂ ਰੱਖਣ ਲਈ ਕੀਤਾ ਹੈ। ਕੈਨੇਡਾ ਦੇ ਇਮੀਗਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਕਿਹਾ, ‘ਅੱਜ ਅਸੀਂ ਜੋ ਐਲਾਨ ਕਰਨ ਜਾ ਰਹੇ ਹਾਂ ,ਉਸ ਨਾਲ ਕੰਮ ਦੇਣ ਵਾਲਿਆਂ ਲਈ ਕਾਮੇ ਲੱਭਣੇ ਆਸਾਨ ਹੋਣਗੇ ਅਤੇ ਪਰਿਵਾਰ ਵੀ ਇਕੱਠੇ ਰਹਿ ਸਕਣਗੇ।’ ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਕੈਨੇਡਾ ਦੇ ਦੋ ਲੱਖ ਤੋਂ ਵੱਧ ਵਰਕਰ ਆਪਣੇ ਪਰਿਵਾਰਾਂ ਨਾਲ ਰਹਿ ਸਕਣਗੇ ਤੇ ਕੰਮ ਕਰ ਸਕਣਗੇ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਨਵੀਂ ਨੀਤੀ ਨਾਲ ਉਮੀਦ ਹੈ ਕਿ ਕੈਨੇਡਾ ਨੂੰ ਇੱਕ ਲੱਖ ਤੋਂ ਵੱਧ ਨਵੇਂ ਕਾਮੇ ਮਿਲਣਗੇ। ਕੈਨੇਡਾ ਸਰਕਾਰ ਦੇ ਇਸ ਫੈਸਲੇ ਦੇ ਲਾਗੂ ਹੋਣ ਨਾਲ ਉਥੇ ਰਹਿੰਦੇ ਭਾਰਤੀਆਂ ਦੀ ਪਤਨੀ ਜਾਂ ਪਤੀ ਨੂੰ ਵੀ ਕੈਨੇਡਾ ਵਿਚ ਕੰਮ ਕਰਨ ਦਾ ਕਾਨੂੰਨੀ ਅਧਿਕਾਰ ਮਿਲ ਗਿਆ ਹੈ। ਕੈਨੇਡੀਅਨ ਸਰਕਾਰ ਪਿਛਲੇ ਕੁਝ ਸਮੇਂ ਤੋਂ ਵਿਦੇਸ਼ੀਆਂ ਲਈ ਨਿਯਮਾਂ ਵਿੱਚ ਢਿੱਲ ਦੇ ਰਹੀ ਹੈ। ਇਸ ਦਾ ਮਕਸਦ ਦੁਨੀਆ ਭਰ ਦੇ ਟੈਲੇਂਟ ਨੂੰ ਕੈਨੇਡਾ ਆਕਰਸ਼ਿਤ ਕਰਨਾ ਹੈ।
ਪਰਿਵਾਰਕ ਮੈਂਬਰਾਂ ਦੇ ਨਾਲ ਰਹਿਣ ਦਾ ਮਿਲੇਗਾ ਮੌਕਾ
2 ਦਸੰਬਰ ਨੂੰ ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਸੀਨ ਫਰੇਜ਼ਰ ਨੇ ਇਸ ਫੈਸਲੇ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਅਸੀਂ ਅਜਿਹਾ ਐਲਾਨ ਕਰਨ ਜਾ ਰਹੇ ਹਾਂ, ਜਿਸ ਨਾਲ ਕੰਪਨੀਆਂ ਨੂੰ ਕੈਨੇਡਾ 'ਚ ਕਰਮਚਾਰੀ ਮਿਲਣਾ ਆਸਾਨ ਹੋ ਜਾਵੇਗਾ। ਨਾਲ ਹੀ ਓਪਨ ਵਰਕ ਪਰਮਿਟ 'ਤੇ ਕੈਨੇਡਾ ਵਿੱਚ ਕੰਮ ਕਰਨ ਵਾਲੇ ਵਿਦੇਸ਼ੀ ਲੋਕਾਂ ਨੂੰ ਆਪਣੇ ਪਰਿਵਾਰਾਂ ਨਾਲ ਰਹਿਣ ਦਾ ਮੌਕਾ ਮਿਲੇਗਾ। ਦਰਅਸਲ, ਸਰਕਾਰ ਨੇ ਓਪਨ ਵਰਕ ਪਰਮਿਟ ਦਾ ਘੇਰਾ ਵਧਾ ਦਿੱਤਾ ਹੈ। ਜੀਵਨ ਸਾਥੀ ਨੂੰ ਹੁਣ ਇਸ ਦੇ ਦਾਇਰੇ ਵਿੱਚ ਸ਼ਾਮਲ ਕਰ ਲਿਆ ਗਿਆ ਹੈ।
ਦੱਸ ਦੇਈਏ ਕਿ ਕੈਨੇਡਾ ਸਰਕਾਰ ਦੇ ਇਸ ਫੈਸਲੇ ਨਾਲ 2,00,000 ਕਰਮਚਾਰੀਆਂ ਨੂੰ ਫਾਇਦਾ ਹੋਵੇਗਾ, ਜੋ ਵਿਦੇਸ਼ੀ ਨਾਗਰਿਕ ਹਨ ਪਰ ਕੈਨੇਡਾ ਵਿੱਚ ਕੰਮ ਕਰਦੇ ਹਨ। ਹੁਣ ਪਤਨੀ ਜਾਂ ਪਤੀ ਵੀ ਕੈਨੇਡਾ ਵਿੱਚ ਕੰਮ ਕਰ ਸਕਣਗੇ। ਮੰਨਿਆ ਜਾ ਰਿਹਾ ਹੈ ਕਿ ਸਰਕਾਰ ਦੇ ਇਸ ਫੈਸਲੇ ਨਾਲ ਘੱਟੋ-ਘੱਟ 1,00,000 ਨਵੇਂ ਕਰਮਚਾਰੀ ਨੌਕਰੀਆਂ ਲਈ ਉਪਲਬਧ ਹੋਣਗੇ। ਨੀਤੀ ਵਿੱਚ ਇਹ ਬਦਲਾਅ ਤਿੰਨ ਪੜਾਵਾਂ ਵਿੱਚ ਲਾਗੂ ਕੀਤਾ ਜਾਵੇਗਾ।

ਪਹਿਲੇ ਪੜਾਅ ਵਿੱਚ ਅਜਿਹੇ ਲੋਕਾਂ ਨੂੰ ਇਸ ਨੀਤੀ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ ਜੋ ਅਸਥਾਈ ਵਿਦੇਸ਼ੀ ਕਾਮੇ ਪ੍ਰੋਗਰਾਮ ਤਹਿਤ ਉੱਚ ਤਨਖਾਹ ਵਾਲੀਆਂ ਨੌਕਰੀਆਂ ਕਰਦੇ ਹਨ। ਦੂਜੇ ਪੜਾਅ ਵਿੱਚ ਅਜਿਹੇ ਵਿਦੇਸ਼ੀਆਂ ਨੂੰ ਸ਼ਾਮਲ ਕੀਤਾ ਜਾਵੇਗਾ ,ਜੋ ਘੱਟ ਤਨਖਾਹ ਵਾਲੀ ਨੌਕਰੀ ਕਰਦੇ ਹਨ। ਤੀਜੇ ਪੜਾਅ ਵਿੱਚ ਖੇਤੀਬਾੜੀ ਨਾਲ ਜੁੜੇ ਮਜ਼ਦੂਰਾਂ ਨੂੰ ਨੀਤੀ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ।