ਪੜਚੋਲ ਕਰੋ

Canada Visa: ਸਟੱਡੀ ਪਰਮਿਟ ਲੈਣ ਨਾਲ ਤੁਹਾਨੂੰ ਇੱਥੇ ਪੱਕੇ ਤੌਰ 'ਤੇ ਰਹਿਣ ਦੀ ਇਜਾਜ਼ਤ ਨਹੀਂ ਮਿਲਦੀ, ਕੈਨੇਡਾ ਸਰਕਾਰ ਦਿੱਤੀ ਚਿਤਾਵਨੀ ?

Canadian Government On Study Permit: ਕੈਨੇਡਾ ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਟੱਡੀ ਪਰਮਿਟ ਪ੍ਰਾਪਤ ਕਰਨ ਦਾ ਇਹ ਮਤਲਬ ਨਹੀਂ ਹੈ ਕਿ ਉਨ੍ਹਾਂ ਨੂੰ ਕੈਨੇਡਾ ਵਿੱਚ ਰਹਿਣ ਦਾ ਅਧਿਕਾਰ ਮਿਲ ਜਾਵੇਗਾ। ਜਾਣੋ ਕੀ ਹੈ ਮਾਮਲਾ ?

Canadian Government Warns International Students: ਹਰ ਸਾਲ ਵੱਡੀ ਗਿਣਤੀ ਵਿੱਚ ਉਮੀਦਵਾਰ ਪੜ੍ਹਾਈ ਲਈ ਕੈਨੇਡਾ ਜਾਂਦੇ ਹਨ। ਇਸ ਵਿੱਚ ਭਾਰਤ ਤੋਂ ਕੈਨੇਡਾ ਜਾਣ ਵਾਲੇ ਉਮੀਦਵਾਰਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। ਇਸ ਦੌਰਾਨ ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਸਟੱਡੀ ਪਰਮਿਟ ਯਾਨੀ ਇੱਥੇ ਪੜ੍ਹਨ ਲਈ ਦਿੱਤਾ ਗਿਆ ਪਰਮਿਟ ਸਥਾਈ ਨਿਵਾਸੀ ਦਰਜੇ ਦੀ ਗਾਰੰਟੀ ਨਹੀਂ ਹੈ। ਜਿਨ੍ਹਾਂ ਉਮੀਦਵਾਰਾਂ ਨੂੰ ਇੱਥੇ ਪੜ੍ਹਾਈ ਕਰਨ ਦਾ ਅਧਿਕਾਰ ਮਿਲਦਾ ਹੈ, ਉਨ੍ਹਾਂ ਨੂੰ ਇੱਥੋਂ ਦੇ ਨਾਗਰਿਕ ਬਣਨ ਦਾ ਹੱਕ ਨਹੀਂ ਮਿਲ ਜਾਂਦਾ।

ਹਿੰਦੁਸਤਾਨ ਟਾਈਮਜ਼ ਦੀ ਰਿਪੋਰਟ ਮੁਤਾਬਕ ਕੈਨੇਡਾ ਨੂੰ ਦੇਸ਼ ਵਿੱਚ ਨਵੇਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਥਾਂ ਦੇਣ ਵਿੱਚ ਦਿੱਕਤ ਆ ਰਹੀ ਹੈ। ਅਜਿਹੇ 'ਚ ਕੈਨੇਡਾ ਦੇ ਰਫਿਊਜੀ ਤੇ ਸਿਟੀਜ਼ਨਸ਼ਿਪ ਮੰਤਰੀ ਮਾਰਕ ਮਿਲਰ ਦਾ ਕਹਿਣਾ ਹੈ ਕਿ ਇੱਥੇ ਪੜ੍ਹਾਈ ਲਈ ਹਾਸਲ ਕੀਤਾ ਸਟੱਡੀ ਪਰਮਿਟ ਪੀਆਰ ਲਈ ਬਿਲਕੁਲ ਵੀ ਰਾਹ ਨਹੀਂ ਖੋਲ੍ਹਦਾ। ਉਹ ਕਹਿੰਦੇ ਹਨ, ਇਹ ਕਦੇ ਵੀ (ਪੀਆਰ) ਵਾਅਦਾ ਨਹੀਂ ਹੈ, ਵਿਦਿਆਰਥੀਆਂ ਨੂੰ ਇੱਥੇ ਆਉਣਾ ਚਾਹੀਦਾ ਹੈ ਅਤੇ ਪੜ੍ਹਾਈ ਕਰਨੀ ਚਾਹੀਦੀ ਹੈ ਤੇ ਘਰ ਜਾਣਾ ਚਾਹੀਦਾ ਹੈ ਭਾਵ ਆਪਣੇ ਦੇਸ਼ ਜਾਣਾ ਚਾਹੀਦਾ ਹੈ ਅਤੇ ਇੱਥੋਂ ਸਿੱਖੇ ਹੁਨਰ ਦੀ ਵਰਤੋਂ ਕਰਨੀ ਚਾਹੀਦੀ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਉਹ ਲੇਬਰ ਦੀਆਂ ਲੋੜਾਂ ਪੂਰੀਆਂ ਕਰਨ ਲਈ ਕੈਨੇਡਾ ਵਿੱਚ ਉਮੀਦਵਾਰਾਂ ਨੂੰ ਰੋਕ ਦੇਣ ਦੇ ਪ੍ਰਸਤਾਵ 'ਤੇ ਵੀ ਵਿਚਾਰ ਕਰ ਰਹੇ ਹਨ। ਮੋਟੇ ਤੌਰ 'ਤੇ ਜਿਨ੍ਹਾਂ ਉਮੀਦਵਾਰਾਂ ਨੂੰ ਲੋੜ ਅਨੁਸਾਰ ਕੰਮ ਦਿੱਤਾ ਜਾ ਸਕਦਾ ਹੈ, ਉਨ੍ਹਾਂ ਨੂੰ ਇੱਥੇ ਰਹਿਣ ਦੀ ਇਜਾਜ਼ਤ ਦਿੱਤੀ ਜਾਵੇਗੀ, ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਇੱਥੇ ਪੜ੍ਹਾਈ ਲਈ ਆਉਣ ਵਾਲੇ ਹਰੇਕ ਉਮੀਦਵਾਰ ਨੂੰ ਸਥਾਈ ਨਿਵਾਸੀ ਦਾ ਦਰਜਾ ਮਿਲ ਜਾਵੇਗਾ।

ਕੈਨੇਡਾ ਸਰਕਾਰ ਦਾ ਇਹ ਵੀ ਕਹਿਣਾ ਹੈ ਕਿ ਦੇਸ਼ ਹੁਣ ਪਹਿਲਾਂ ਨਾਲੋਂ ਘੱਟ ਸਵਾਗਤਯੋਗ ਹੈ ਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਸਟੱਡੀ ਪਰਮਿਟ ਹੁਣ ਦੇਸ਼ ਵਿੱਚ ਦਾਖਲ ਹੋਣ ਦਾ ਸਭ ਤੋਂ ਸਸਤਾ ਤਰੀਕਾ ਨਹੀਂ ਹੋਵੇਗਾ। 

ਤੁਹਾਨੂੰ ਦੱਸ ਦੇਈਏ ਕਿ ਹਰ ਸਾਲ ਵੱਡੀ ਗਿਣਤੀ ਵਿੱਚ ਬਾਹਰੋਂ ਵਿਦਿਆਰਥੀ ਕੈਨੇਡਾ ਜਾਂਦੇ ਹਨ ਅਤੇ ਪੜ੍ਹਾਈ ਤੋਂ ਬਾਅਦ ਉੱਥੇ ਇੰਟਰਨਸ਼ਿਪ ਅਤੇ ਨੌਕਰੀਆਂ ਰਾਹੀਂ ਕੰਮ ਕਰਨਾ ਸ਼ੁਰੂ ਕਰ ਦਿੰਦੇ ਹਨ। ਇਸ ਤਰ੍ਹਾਂ ਉਨ੍ਹਾਂ ਨੂੰ ਉਥੇ ਪੀਆਰ ਦਾ ਦਰਜਾ ਮਿਲ ਜਾਂਦਾ ਹੈ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਗਸਤ 2026
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Embed widget