ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਬਹੁਮਤ ਸਾਬਿਤ ਕਰਕੇ ਕਿਸੇ ਤਰ੍ਹਾਂ ਸਰਕਾਰ ਇੱਕ ਸਾਲ ਪਹਿਲਾਂ ਡਿੱਗਣ ਤੋਂ ਬਚਾ  ਲਈ ਹੈ। ਪਰ ਨਾਲ ਹੀ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ਵਿੱਚ ਵੱਡਾ ਬਦਲਾਅ ਕਰਕੇ ਇਸ ਨੂੰ 26 ਸਤੰਬਰ ਤੋਂ ਲਾਗੂ ਕਰ ਦਿੱਤਾ ਹੈ ।  


ਕੈਨੇਡੀਅਨ ਕੰਪਨੀਆਂ ਜਾਂ ਰੁਜ਼ਗਾਰਦਾਤਾ ਕੈਨੇਡਾ ਵਿਚ ਅਸਥਾਈ ਵਿਦੇਸ਼ੀ ਵਰਕਰ ਪ੍ਰੋਗਰਾਮ ਰਾਹੀਂ ਵਿਦੇਸ਼ੀ ਕਾਮਿਆਂ ਦੀ ਭਰਤੀ ਕਰਦੇ ਹਨ। ਪਰ ਇਸ ਦੇ ਗਲਤ ਇਸਤਮਾਲ ਤੋਂ ਬਾਅਦ ਹੁਣ ਇਸ ਪ੍ਰੋਗਰਾਮ ਵਿੱਚ ਸਖਤੀ ਕੀਤੀ ਗਈ ਹੈ । ਹੁਣ ਵਿਦੇਸ਼ੀ ਕਰਮਚਾਰੀਆਂ ਦੀ ਭਰਤੀ ਕਰਨ ਤੋਂ ਪਹਿਲਾਂ ਕੰਪਨੀਆਂ ਨੂੰ ‘ਲੇਬਰ ਮਾਰਕੀਟ ਇੰਪੈਕਟ ਅਸੈਸਮੈਂਟ’ (L.M.I.A) ਕਰਨਾ ਹੋਵੇਗਾ, ਜਿਸ ’ਚ ਉਨ੍ਹਾਂ ਨੂੰ ਇਹ ਸਾਬਤ ਕਰਨਾ ਹੋਵੇਗਾ ਕਿ ਉਹ ਜਿਸ ਨੌਕਰੀ ਲਈ ਵਿਦੇਸ਼ੀ ਕਰਮਚਾਰੀ ਨੂੰ ਰੱਖ ਰਹੀ ਹੈ, ਅਜਿਹਾ ਕਰਨ ਲਈ ਦੇਸ਼ ਵਿਚ ਕੋਈ ਯੋਗ ਨਾਗਰਿਕ ਨਹੀਂ ਹੈ।


ਕੈਨੇਡਾ ਵਿੱਚ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਬੇਭਰੋਸਗੇ ਦੇ ਮਤੇ ਤੋਂ ਬਚ ਗਈ ਹੈ। ਸਰਕਾਰ ਨੂੰ ਸੁੱਟ ਕੇ ਚੋਣਾਂ ਕਰਵਾਉਣ ਲਈ ਪਾਰਲੀਮੈਂਟ ਵਿੱਚ ਮਤਾ ਲਿਆਂਦਾ ਗਿਆ ਸੀ।


ਟਰੂਡੋ ਦੀ 'ਘਟਦੀ ਲੋਕਪ੍ਰਿਅਤਾ' ਦੇ ਦੌਰਾਨ ਵਿਰੋਧੀ ਕੰਜ਼ਰਵੇਟਿਵ ਪਾਰਟੀ ਇਸ ਤੋਂ ਪਹਿਲਾਂ ਵੀ ਅਜਿਹੇ ਮਤੇ ਲਿਆ ਚੁੱਕੀ ਹੈ। ਬੁੱਧਵਾਰ ਦਾ ਮਤਾ ਵੀ ਇਸ ਲੜੀ ਦਾ ਇੱਕ ਹਿੱਸਾ ਸੀ।


ਵਿਰੋਧੀ ਧਿਰ ਦੇ ਆਗੂ ਪੀਅਰੇ ਪੋਲੀਵਰੇ ਸੰਸਦ ਵਿੱਚ ਦੋ ਹੋਰ ਵਿਰੋਧੀ ਪਾਰਟੀਆਂ  ਨਿਊ ਡੈਮੋਕ੍ਰੇਟਿਕ ਪਾਰਟੀ ਅਤੇ ਬਲੌਕ ਕਿਊਬੈਕ  ਦੇ ਆਗੂਆਂ ਦੀ ਹਮਾਇਤ ਹਾਸਲ ਕਰਨ ਵਿੱਚ ਨਾਕਾਮ ਰਹੇ ਤਾਂ ਮਤਾ ਵੀ ਨਾਕਾਮ ਹੋ ਗਿਆ।


ਜ਼ਿਕਰਯੋਗ ਹੈ ਕਿ ਟਰੂਡੇ ਪਿਛਲੇ ਨੌਂ ਸਾਲਾਂ ਤੋਂ ਇੱਕ ਅਲਪਮਤ ਸਰਕਾਰ ਦੇ ਪ੍ਰਧਾਨ ਮੰਤਰੀ ਹਨ।


ਮਤੇ ਲਈ ਵੋਟਿੰਗ ਬੁੱਧਵਾਰ ਬਾਅਦ ਦੁਪਹਿਰ ਨੂੰ ਉਸੇ ਦਿਨ ਹੋਈ ਜਦੋਂ ਪ੍ਰਧਾਨ ਮੰਤਰੀ ਨੇ ਫਰਾਂਸ ਦੇ ਰਾਸ਼ਟਰਪਤੀ ਇਮੈਨੂਅਲ ਮੈਕਰੋਂ ਦੀ ਮੇਜ਼ਬਾਨੀ ਕਰਨੀ ਸੀ।  


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial