Canada Hindu Temple Attack: ਕੈਨੇਡਾ ਦੇ ਮੰਦਰ 'ਚ ਖਾਲਿਸਤਾਨੀ ਸਮਰਥਕਾਂ ਨੇ ਕੀਤੀ ਭੰਨਤੋੜ
Khalistan Hindu Temple Attack: ਕੈਨੇਡਾ 'ਚ ਖਾਲਿਸਤਾਨ ਸਮਰਥਕਾਂ ਨੇ ਇਕ ਹਿੰਦੂ ਮੰਦਰ 'ਚ ਭੰਨਤੋੜ ਕੀਤੀ। ਇਸ ਤੋਂ ਬਾਅਦ ਉਸ ਦੇ ਦਰਵਾਜ਼ੇ 'ਤੇ ਖਾਲਿਸਤਾਨ ਰੈਫਰੈਂਡਮ ਦੇ ਪੋਸਟਰ ਲਾ ਦਿੱਤੇ।
Canada Hindu Temple: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ 'ਚ ਇੱਕ ਵਾਰ ਫਿਰ ਖਾਲਿਸਤਾਨ ਸਮਰਥਕਾਂ ਨੇ ਮੰਦਰ 'ਚ ਭੰਨਤੋੜ ਕੀਤੀ ਹੈ। ਸ਼ਨੀਵਾਰ ਰਾਤ ਨੂੰ ਖਾਲਿਸਤਾਨੀਆਂ ਨੇ ਪਹਿਲਾਂ ਮੰਦਰ 'ਚ ਭੰਨਤੋੜ ਕੀਤੀ ਤੇ ਫਿਰ ਉਸ ਨੂੰ ਨੁਕਸਾਨ ਪਹੁੰਚਾਇਆ। ਇਸ ਤੋਂ ਬਾਅਦ ਬਾਹਰ ਜਾਣ ਵੇਲੇ ਮੰਦਰ ਦੇ ਮੁੱਖ ਦਰਵਾਜ਼ੇ 'ਤੇ ਖਾਲਿਸਤਾਨ ਰੈਫਰੈਂਡਮ ਦੇ ਪੋਸਟਰ ਲਾ ਦਿੱਤੇ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਪੋਸਟਰ 'ਚ ਲਿਖਿਆ ਹੈ ਕਿ ਕੈਨੇਡਾ 18 ਜੂਨ ਨੂੰ ਹੋਏ ਕਤਲ 'ਚ ਭਾਰਤ ਦੀ ਭੂਮਿਕਾ ਦੀ ਜਾਂਚ ਕਰ ਰਿਹਾ ਹੈ। ਮੰਦਰ ਦੇ ਦਰਵਾਜ਼ੇ 'ਤੇ ਲਗਾਏ ਗਏ ਪੋਸਟਰ 'ਤੇ ਹਰਦੀਪ ਸਿੰਘ ਨਿੱਝਰ ਦੀ ਤਸਵੀਰ ਹੈ। ਦਰਅਸਲ, ਜੂਨ ਦੇ ਮਹੀਨੇ ਵਿੱਚ ਹਰਦੀਪ ਸਿੰਘ ਦਾ ਬ੍ਰਿਟਿਸ਼ ਕੋਲੰਬੀਆ ਦੇ ਸਰੀ ਸ਼ਹਿਰ ਵਿੱਚ ਕਤਲ ਕਰ ਦਿੱਤਾ ਗਿਆ ਸੀ। ਖਾਲਿਸਤਾਨੀਆਂ ਦਾ ਦੋਸ਼ ਹੈ ਕਿ ਹਰਦੀਪ ਦਾ ਕਤਲ ਕਰਵਾਉਣ 'ਚ ਭਾਰਤ ਦਾ ਹੱਥ ਹੈ ਪਰ ਕੈਨੇਡਾ ਨੇ ਇਸ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: Jalandhar News: 'ਔਰਤਾਂ ਲਈ ਸ਼ਰਾਬ ਦੇ ਠੇਕੇ' ਨੇ ਮਚਾਇਆ ਕੋਹਰਾਮ, ਰੌਲਾ ਪੈਣ ਮਗਰੋਂ ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
ਕੌਣ ਹੈ ਹਰਦੀਪ ਸਿੰਘ ਨਿੱਝਰ?
ਦਰਅਸਲ, ਹਰਦੀਪ ਸਿੰਘ ਨਿੱਝਰ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਮੁਖੀ ਸਨ। 18 ਜੂਨ ਦੀ ਸ਼ਾਮ ਨੂੰ ਦੋ ਅਣਪਛਾਤੇ ਵਿਅਕਤੀਆਂ ਨੇ ਗੁਰਦੁਆਰੇ ਦੇ ਕੰਪਲੈਕਸ ਵਿੱਚ ਹਰਦੀਪ ਸਿੰਘ ਦਾ ਕਤਲ ਕਰ ਦਿੱਤਾ ਸੀ। ਗੁਰਦੁਆਰਾ ਸਾਹਿਬ ਦਾ ਮੁਖੀ ਹੋਣ ਤੋਂ ਇਲਾਵਾ ਹਰਦੀਪ ਖਾਲਿਸਤਾਨੀ ਵੱਖਵਾਦੀ ਸੰਗਠਨ ਖਾਲਿਸਤਾਨ ਟਾਈਗਰ ਫੋਰਸ (KTF) ਦਾ ਮੁਖੀ ਵੀ ਸੀ। ਉਹ ਕੈਨੇਡਾ ਵਿੱਚ ਭਾਰਤ ਵਿਰੋਧੀ ਏਜੰਡਾ ਚਲਾਉਣ ਵਾਲੇ ਮੁੱਖ ਵੱਖਵਾਦੀਆਂ ਵਿਚੋਂ ਇਕ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Jalandhar News: 18 ਮੀਟਰ ਡੂੰਘੇ ਬੋਰ 'ਚ ਫਸਿਆ ਮਜ਼ਦੂਰ, ਜੰਮੂ-ਕਟੜਾ ਨੈਸ਼ਨਲ ਹਾਈਵੇਅ ਦੇ ਕੰਮ ਦੌਰਾਨ ਵਾਪਰਿਆ ਹਾਦਸਾ