Canada News: ਕੈਨੇਡਾ 'ਚ ਲੱਖਾਂ ਵਿਦਿਆਰਥੀਆਂ ਲਈ ਸੰਕਟ ਬਣਕੇ ਆਏਗਾ 'ਨਵਾਂ ਸਾਲ', ਜਾਣੋ ਕਿਉਂ ਛੱਡਣਾ ਪੈ ਸਕਦਾ ਦੇਸ਼ ?
Canada News: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿਚਾਲੇ ਇਸ ਸਮੇਂ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕੈਨੇਡਾ ਵਿੱਚ ਜਸਟਿਨ ਟਰੂਡੋ ਦੀ ਸਰਕਾਰ ਵੱਲੋਂ ਪ੍ਰਵਾਸੀਆਂ
Canada News: ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿਚਾਲੇ ਇਸ ਸਮੇਂ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ। ਇਸ ਵਿਚਾਲੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਕੈਨੇਡਾ ਵਿੱਚ ਜਸਟਿਨ ਟਰੂਡੋ ਦੀ ਸਰਕਾਰ ਵੱਲੋਂ ਪ੍ਰਵਾਸੀਆਂ ਲਈ ਸਖ਼ਤੀ ਦਿਖਾਈ ਜਾ ਰਹੀ ਹੈ। ਦੇਸ਼ ਵਿੱਚ ਵਿਦੇਸ਼ੀ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਹੈ। ਕਰੀਬ 7 ਲੱਖ ਵਿਦੇਸ਼ੀ ਵਿਦਿਆਰਥੀਆਂ ਉੱਪਰ ਸੰਕਟ ਦੇ ਬੱਦਲ ਮੰਡਰਾ ਰਹੇ ਹਨ। ਅਸਲ 'ਚ, ਕੈਨੇਡਾ ਵਿੱਚ 2025 ਦੇ ਅੰਤ ਤੱਕ ਲਗਭਗ 5 ਮਿਲੀਅਨ ਅਸਥਾਈ ਪਰਮਿਟਾਂ ਦੀ ਮਿਆਦ ਖਤਮ ਹੋਣ ਜਾ ਰਹੀ ਹੈ। ਅਜਿਹੀ ਸਥਿਤੀ ਵਿੱਚ, ਕੈਨੇਡੀਅਨ ਇਮੀਗ੍ਰੇਸ਼ਨ ਅਧਿਕਾਰੀਆਂ ਨੂੰ ਉਮੀਦ ਹੈ ਕਿ ਪਰਮਿਟ ਦੀ ਮਿਆਦ ਖਤਮ ਹੋਣ ਤੋਂ ਬਾਅਦ ਜ਼ਿਆਦਾਤਰ ਪ੍ਰਵਾਸੀ ਵਿਦਿਆਰਥੀ ਕੈਨੇਡਾ ਛੱਡ ਜਾਣਗੇ। ਕੈਨੇਡੀਅਨ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਪਿਛਲੇ ਹਫ਼ਤੇ ਦੀ ਸ਼ੁਰੂਆਤ ਵਿੱਚ ਇਹ ਜਾਣਕਾਰੀ ਦਿੱਤੀ ਹੈ।
ਵਿਦਿਆਰਥੀਆਂ ਨੂੰ ਅਗਲੇ ਸਾਲ ਲੱਗੇਗਾ ਝਟਕਾ
ਇਨ੍ਹਾਂ 50 ਲੱਖ ਪਰਮਿਟਾਂ ਵਿੱਚੋਂ 7 ਲੱਖ ਪਰਮਿਟ ਵਿਦੇਸ਼ੀ ਵਿਦਿਆਰਥੀਆਂ ਦੇ ਹਨ। ਇਨ੍ਹਾਂ ਵਿਦਿਆਰਥੀਆਂ ਨੂੰ ਹਾਲ ਹੀ ਵਿੱਚ ਟਰੂਡੋ ਸਰਕਾਰ ਦੀਆਂ ਪਰਵਾਸੀ ਵਿਰੋਧੀ ਨੀਤੀਆਂ ਕਾਰਨ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੱਸ ਦੇਈਏ ਕਿ ਕੈਨੇਡਾ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀ ਪਰਮਿਟਾਂ ਦੀ ਗਿਣਤੀ ਘਟਾਉਣ ਦਾ ਫੈਸਲਾ ਕੀਤਾ ਹੈ। ਸਾਲ 2024 ਵਿੱਚ ਵਿਦਿਆਰਥੀ ਪਰਮਿਟਾਂ ਵਿੱਚ 35 ਫੀਸਦੀ ਦੀ ਕਟੌਤੀ ਕੀਤੀ ਗਈ ਹੈ। ਫਿਰ 2025 ਵਿੱਚ 10 ਫੀਸਦੀ ਦੀ ਹੋਰ ਕਟੌਤੀ ਦਾ ਟੀਚਾ ਰੱਖਿਆ ਗਿਆ ਹੈ। ਇਨ੍ਹਾਂ ਨੀਤੀਗਤ ਤਬਦੀਲੀਆਂ ਦਾ ਉਦੇਸ਼ ਵਿਦਿਆਰਥੀ ਰਿਸੈਪਸ਼ਨ ਅਤੇ ਘਰੇਲੂ ਰਿਹਾਇਸ਼ ਦੀਆਂ ਚੁਣੌਤੀਆਂ ਵਿਚਕਾਰ ਸੰਤੁਲਨ ਬਣਾਈ ਰੱਖਣਾ ਹੈ।
ਕੈਨੇਡਾ ਵਿੱਚ ਮਈ 2023 ਤੱਕ 10 ਲੱਖ ਤੋਂ ਵੱਧ ਵਿਦੇਸ਼ੀ ਵਿਦਿਆਰਥੀ ਮੌਜੂਦ ਸਨ। ਜਿਨ੍ਹਾਂ ਵਿੱਚੋਂ 396,235 ਵਿਦਿਆਰਥੀਆਂ ਕੋਲ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ ਹਨ। ਇਹ ਸੰਖਿਆ 2018 ਦੇ ਮੁਕਾਬਲੇ 3 ਗੁਣਾ ਵੱਧ ਹੈ। ਹਾਲਾਂਕਿ, ਵੱਡੀ ਗਿਣਤੀ ਵਿੱਚ ਪੋਸਟ-ਗ੍ਰੈਜੂਏਸ਼ਨ ਵਰਕ ਪਰਮਿਟ ਅਗਲੇ ਸਾਲ ਖਤਮ ਹੋਣ ਵਾਲੇ ਹਨ। ਜਿਸ ਕਾਰਨ ਪੱਕੀ ਰਿਹਾਇਸ਼ ਦੀ ਆਸ ਰੱਖਣ ਵਾਲੇ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਵਧ ਰਹੀਆਂ ਹਨ। ਪੰਜਾਬ ਦੇ ਵਿਦਿਆਰਥੀਆਂ ਨੇ ਬਰੈਂਪਟਨ 'ਚ ਨੀਤੀਗਤ ਬਦਲਾਅ ਦੇ ਵਿਰੋਧ 'ਚ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਇਹ ਤਬਦੀਲੀਆਂ ਉਹਨਾਂ ਦੇ ਕੈਨੇਡਾ ਵਿੱਚ ਰਹਿਣ ਅਤੇ ਸਥਾਈ ਨਿਵਾਸ ਪ੍ਰਾਪਤ ਕਰਨ ਦੀਆਂ ਸੰਭਾਵਨਾਵਾਂ ਨੂੰ ਪ੍ਰਭਾਵਿਤ ਕਰ ਰਹੀਆਂ ਹਨ।
ਫਰਜ਼ੀ ਵਿਦਿਆਰਥੀ ਬਾਹਰ ਹੋਣਗੇ
ਦੱਸ ਦੇਈਏ ਕਿ ਵਰਕ ਪਰਮਿਟ ਆਮ ਤੌਰ 'ਤੇ ਨੌਂ ਮਹੀਨਿਆਂ ਤੋਂ ਤਿੰਨ ਸਾਲਾਂ ਲਈ ਜਾਰੀ ਕੀਤੇ ਜਾਂਦੇ ਹਨ। ਇਹ ਡਿਪਲੋਮਾ ਜਾਂ ਡਿਗਰੀ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਦੇਸ਼ ਵਿੱਚ ਸਥਾਈ ਨਿਵਾਸ ਪ੍ਰਾਪਤ ਕਰਨ ਲਈ ਲਾਭਦਾਇਕ ਹੈ। ਮਿਲਰ ਨੇ ਕਿਹਾ ਕਿ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਉਲੰਘਣਾ ਕਰਨ ਵਾਲਿਆਂ ਦੀ ਸਖ਼ਤੀ ਨਾਲ ਜਾਂਚ ਕਰੇਗੀ। ਉਸਨੇ ਸੂਚਿਤ ਕੀਤਾ ਹੈ ਕਿ ਸਾਰੇ ਅਸਥਾਈ ਪ੍ਰਵਾਸੀਆਂ ਨੂੰ ਜਾਣ ਦੀ ਜ਼ਰੂਰਤ ਨਹੀਂ ਹੋਵੇਗੀ। ਮਿਲਰ ਨੇ ਕਿਹਾ ਕਿ ਕੁਝ ਨੂੰ ਨਵੇਂ ਜਾਂ ਪੋਸਟ-ਗ੍ਰੈਜੂਏਟ ਵਰਕ ਪਰਮਿਟ ਦਿੱਤੇ ਜਾਣਗੇ। ਪਿਛਲੇ ਮਹੀਨੇ ਦੇ ਸ਼ੁਰੂ ਵਿੱਚ, ਮਿਲਰ ਨੇ ਚਿੰਤਾ ਜ਼ਾਹਰ ਕੀਤੀ ਸੀ ਕਿ ਵਿਦਿਆਰਥੀ ਵੱਡੀ ਗਿਣਤੀ ਵਿੱਚ ਕੈਨੇਡਾ ਵਿੱਚ ਪਰਵਾਸ ਕਰਨ ਲਈ ਅਪਲਾਈ ਕਰ ਰਹੇ ਹਨ। ਉਨ੍ਹਾਂ ਕਿਹਾ ਸੀ ਕਿ ਉਹ ਫਰਜ਼ੀ ਬਿਨੈਕਾਰਾਂ ਨੂੰ ਨੱਥ ਪਾਉਣ ਦੀ ਪ੍ਰਕਿਰਿਆ ਨੂੰ ਤੇਜ਼ ਕਰਨਗੇ।