ਪੜਚੋਲ ਕਰੋ
Advertisement
Canada Accident : ਕੈਨੇਡਾ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, ਟਰੱਕ ਤੇ ਬੱਸ ਦੀ ਹੋਈ ਟੱਕਰ, 15 ਲੋਕਾਂ ਦੀ ਮੌਤ
Canada Accident : ਕੈਨੇਡਾ ਦੇ ਮੈਨੀਟੋਬਾ ਸੂਬੇ 'ਚ ਵੀਰਵਾਰ (15 ਜੂਨ) ਨੂੰ ਇਕ ਸੈਮੀ ਟਰੇਲਰ ਟਰੱਕ ਅਤੇ ਬਜ਼ੁਰਗਾਂ ਨਾਲ ਭਰੀ ਬੱਸ ਵਿਚਾਲੇ ਟੱਕਰ ਹੋ ਗਈ ਹੈ। ਇਸ ਭਿਆਨਕ ਟੱਕਰ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ
Canada Accident : ਕੈਨੇਡਾ ਦੇ ਮੈਨੀਟੋਬਾ ਸੂਬੇ 'ਚ ਵੀਰਵਾਰ (15 ਜੂਨ) ਨੂੰ ਇਕ ਸੈਮੀ ਟਰੇਲਰ ਟਰੱਕ ਅਤੇ ਬਜ਼ੁਰਗਾਂ ਨਾਲ ਭਰੀ ਬੱਸ ਵਿਚਾਲੇ ਟੱਕਰ ਹੋ ਗਈ ਹੈ। ਇਸ ਭਿਆਨਕ ਟੱਕਰ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖਮੀ ਹੋ ਗਏ ਹਨ। ਕੈਨੇਡੀਅਨ ਪੁਲਿਸ ਨੇ ਟਵਿੱਟਰ 'ਤੇ ਕਿਹਾ ਕਿ ਕਾਰਬੇਰੀ ਸ਼ਹਿਰ ਦੇ ਨੇੜੇ ਹਾਦਸਾ ਹੋਣ ਤੋਂ ਬਾਅਦ ਰਾਇਲ ਕੈਨੇਡੀਅਨ ਮਾਉਂਟਿਡ ਪੁਲਿਸ ਯੂਨਿਟ ਮੌਕੇ 'ਤੇ ਹਾਦਸੇ ਵਾਲੀ ਥਾਂ 'ਤੇ ਪਹੁੰਚ ਗਈ ਸੀ।
ਪੱਤਰਕਾਰਾਂ ਨੂੰ ਹਾਦਸੇ ਦੀ ਪੁਸ਼ਟੀ ਕਰਦਿਆਂ ਆਰਸੀਐਮਪੀ ਮੈਨੀਟੋਬਾ ਦੇ ਅਧਿਕਾਰੀ ਰੌਬ ਹਿੱਲ ਨੇ ਦੱਸਿਆ ਕਿ ਕਰੀਬ 25 ਲੋਕਾਂ ਨੂੰ ਲੈ ਕੇ ਜਾ ਰਹੀ ਇੱਕ ਬੱਸ ਹਾਈਵੇਅ ਵਨ ਅਤੇ ਹਾਈਵੇਅ ਫਾਈਵ ਦੇ ਚੌਰਾਹੇ 'ਤੇ ਇੱਕ ਸੈਮੀ ਟਰੇਲਰ ਟਰੱਕ ਨਾਲ ਟਕਰਾ ਗਈ। ਮਿੰਨੀ ਬੱਸ ਵਿੱਚ ਜ਼ਿਆਦਾਤਰ ਲੋਕ ਬਜ਼ੁਰਗ ਸਨ।
ਮਿੰਨੀ ਬੱਸ ਨੂੰ ਲੱਗੀ ਅੱਗ
ਆਰਸੀਐਮਪੀ ਮੈਨੀਟੋਬਾ ਦੇ ਅਧਿਕਾਰੀ ਰੌਬ ਹਿੱਲ ਨੇ ਦੱਸਿਆ ਕਿ ਹਾਦਸਾ ਕਾਰਬੇਰੀ ਸ਼ਹਿਰ ਦੇ ਉੱਤਰ ਵਿੱਚ ਟਰਾਂਸ-ਕੈਨੇਡਾ ਹਾਈਵੇਅ ਉੱਤੇ ਵਾਪਰਿਆ। ਇਸ ਹਾਦਸੇ 'ਚ 15 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 10 ਲੋਕ ਗੰਭੀਰ ਰੂਪ ਨਾਲ ਜ਼ਖਮੀ ਹੋ ਗਏ ਹਨ। ਹਾਦਸੇ ਤੋਂ ਬਾਅਦ ਜ਼ਖਮੀ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ। ਸਾਰੇ ਹਸਪਤਾਲਾਂ ਨੂੰ ਅਲਰਟ 'ਤੇ ਰੱਖਿਆ ਗਿਆ ਹੈ। ਕੈਨੇਡੀਅਨ ਬਰਾਡਕਾਸਟਿੰਗ ਕਾਰਪੋਰੇਸ਼ਨ ਮੁਤਾਬਕ ਹਾਈਵੇਅ ਨੇੜੇ ਹਾਦਸੇ ਤੋਂ ਬਾਅਦ ਮਿੰਨੀ ਬੱਸ ਇੱਕ ਖਾਈ ਵਿੱਚ ਡਿੱਗ ਗਈ ਅਤੇ ਅੱਗ ਲੱਗ ਗਈ।
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਜਤਾਇਆ ਦੁੱਖ
ਹਾਦਸੇ ਵਾਲੀ ਥਾਂ ਦੇ ਨੇੜੇ ਇਕ ਹੋਟਲ ਵਿਚ ਕੰਮ ਕਰਨ ਵਾਲੇ ਨਿਰਮੇਸ਼ ਵਡੇਰਾ ਮੁਤਾਬਕ ਹਾਦਸੇ ਵਾਲੀ ਥਾਂ 'ਤੇ ਕਈ ਐਮਰਜੈਂਸੀ ਵਾਹਨ ਅਤੇ ਦੋ ਹੈਲੀਕਾਪਟਰ ਮੌਜੂਦ ਸਨ। ਵਡੇਰਾ ਨੇ ਟੈਲੀਫੋਨ 'ਤੇ ਏਐਫਪੀ ਨੂੰ ਦੱਸਿਆ ਕਿ ਇਹ ਦੁਰਘਟਨਾ ਦੇਖਣਾ "ਸੱਚਮੁੱਚ ਹੈਰਾਨੀਜਨਕ" ਸੀ, ਕਿਉਂਕਿ ਉਸਨੇ ਕਦੇ ਵੀ ਕਾਰ ਵਿੱਚ ਇਸ ਤਰ੍ਹਾਂ ਦੀ ਅੱਗ ਲੱਗਦੀ ਨਹੀਂ ਦੇਖੀ।
The news from Carberry, Manitoba is incredibly tragic. I’m sending my deepest condolences to those who lost loved ones today, and I’m keeping the injured in my thoughts. I cannot imagine the pain those affected are feeling – but Canadians are here for you.
— Justin Trudeau (@JustinTrudeau) June 15, 2023
ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਅਧਿਕਾਰਤ ਟਵਿੱਟਰ 'ਤੇ ਹਾਦਸੇ 'ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਕਾਰਬੇਰੀ, ਮੈਨੀਟੋਬਾ ਤੋਂ ਆਈ ਇਹ ਖਬਰ ਬਹੁਤ ਹੀ ਦੁਖਦਾਈ ਹੈ। ਮੈਂ ਉਸ ਦਰਦ ਨੂੰ ਕਲਪਨਾ ਨਹੀਂ ਕਰ ਸਕਦਾ, ਜੋ ਦਰਦ ਮਹਿਸੂਸ ਕਰ ਰਹੇ ਹੋ, ਪਰ ਪੂਰਾ ਦੇਸ਼ ਤੁਹਾਡੇ ਨਾਲ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਧਰਮ
ਸਿਹਤ
Advertisement