ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਵਾਲੀ ਸਰਕਾਰ ਨੇ ਇੱਕ ਵਾਰ ਮੁੜ ਪਰਵਾਸੀਆਂ ਦੀ ਵਧਦੀ ਗਿਣਤੀ ਨੂੰ ਲੈ ਕੇ ਚਿੰਤਾ ਜਾਹਰ ਕੀਤੀ ਹੈ। ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਵਿਦੇਸ਼ੀ ਵਿਦਿਆਰਥੀਆਂ ਦੇ ਦੇਸ਼ ਵਿੱਚ ਸ਼ਰਣ ਲੈਣ ਦੇ ਰੁਝਾਨ ਨੂੰ ਚਿੰਤਾਜਨਕ ਦੱਸਿਆ ਹੈ। ਮਾਰਕ ਮਿਲਰ ਦਾ ਇਹ ਬਿਆਨ ਅਜਿਹੇ ਸਮੇਂ ਆਇਆ ਹੈ ਜਦੋਂ ਦੇਸ਼ ਆਮ ਚੋਣਾਂ ਵੱਲ ਵਧ ਰਿਹਾ ਹੈ। ਚੋਣਾਂ ਤੋਂ ਪਹਿਲਾਂ ਦੇਸ਼ ਵਿੱਚ ਮਕਾਨ ਅਤੇ ਰੁਜ਼ਗਾਰ ਦਾ ਸੰਕਟ ਵੱਡਾ ਮੁੱਦਾ ਬਣਦਾ ਜਾ ਰਿਹਾ ਹੈ। ਅਜਿਹੇ ਵਿੱਚ ਟਰੂਡੋ ਸਰਕਾਰ ਵੱਲੋਂ ਵਿਦੇਸ਼ੀ ਖਾਸ ਕਰਕੇ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਨੂੰ ਲੈ ਕੇ ਲਗਾਤਾਰ ਬਿਆਨ ਆ ਰਹੇ ਹਨ। ਟਰੂਡੋ ਇਸ ਦਾ ਫਾਇਦਾ ਚੋਣਾਂ ‘ਚ ਚੁੱਕਣ ਦੀ ਕੋਸ਼ਿਸ਼ ਕਰਦੇ ਨਜ਼ਰ ਆ ਰਹੇ ਹਨ।


ਮਾਰਕ ਮਿਲਰ ਨੇ ਇੱਕ ਚੈਨਲ ਨਾਲ ਇੰਟਰਵਿਊ ਦੌਰਾਨ ਵਿਦਿਆਰਥੀ ਵੀਜ਼ੇ ‘ਤੇ ਕੈਨੇਡਾ ਆਉਣ ਤੋਂ ਬਾਅਦ ਸ਼ਰਣ ਮੰਗਣ ਵਾਲੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵਧਦੀ ਗਿਣਤੀ ਨੂੰ ਸੰਬੋਧਿਤ ਕਰਦੇ ਹੋਏ ਇਸ ਨੂੰ ‘ਚਿੰਤਾਜਨਕ ਰੁਝਾਨ’ ਦੱਸਿਆ। ਮਿਲਰ ਨੇ ਕਿਹਾ ਕਿ ਵਿਦਿਆਰਥੀ ਵੀਜ਼ਾ ਨੂੰਦੇਸ਼ ਵਿੱਚ ਪੱਕੇ ਤੌਰ ‘ਤੇ ਸ਼ਰਨ ਲੈਣ ਲਈ ਵਰਤਿਆ ਜਾ ਰਿਹਾ ਹੈ ਅਤੇ ਉਨ੍ਹਾਂ ਦਾ ਮੰਤਰਾਲਾ ਇਸ ਮਾਮਲੇ ਦੀ ਜਾਂਚ ਕਰ ਰਿਹਾ ਹੈ। ਉਨ੍ਹਾਂ ਕੈਨੇਡਾ ਦੀਆਂ ਉੱਚ ਸਿੱਖਿਆ ਸੰਸਥਾਵਾਂ ਨੂੰ ਅਜਿਹੇ ਅਨਸਰਾਂ ਨੂੰ ਰੋਕਣ ਲਈ ਲੋੜੀਂਦੇ ਸੁਧਾਰ ਕਰਨ ਲਈ ਕਿਹਾ ਹੈ।


 ਕੈਨੇਡਾ ਨੇ ਅਗਲੇ ਤਿੰਨ ਸਾਲਾਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਸਮੇਤ ਅਸਥਾਈ ਨਿਵਾਸੀਆਂ ਦੀ ਗਿਣਤੀ ਨੂੰ 6.2 ਤੋਂ ਘਟਾ ਕੇ 5 ਪ੍ਰਤੀਸ਼ਤ ਕਰਨ ਦਾ ਫੈਸਲਾ ਕੀਤਾ ਹੈ। ਇਸ ਸਾਲ ਜਨਵਰੀ ਵਿੱਚ, ਕੈਨੇਡੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ‘ਤੇ ਦੋ ਸਾਲ ਦੀ ਸੀਮਾ ਦਾ ਐਲਾਨ ਕੀਤਾ ਸੀ। ਮਿਲਰ ਦਾ ਕਹਿਣਾ ਹੈ ਕਿ ਪਿਛਲੇ ਸਾਲ ਦੇ ਮੁਕਾਬਲੇ 2024 ਵਿੱਚ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਮੀ ਆਵੇਗੀ।


ਸਰਕਾਰ ਦੇ ਅਨੁਸਾਰ, ਕੈਨੇਡਾ 2025 ਵਿੱਚ 437,000 ਸਟੱਡੀ ਪਰਮਿਟ ਜਾਰੀ ਕਰਨ ਦੀ ਯੋਜਨਾ ਬਣਾ ਰਿਹਾ ਹੈ। 2024 ਵਿੱਚ ਇਹ 485,000 ਹੈ। ਸਾਲ 2026 ਵਿੱਚ ਵੀ ਪਰਮਿਟਾਂ ਦੀ ਗਿਣਤੀ 437,000 ਰਹੇਗੀ। ਇਸ ਤੋਂ ਪਹਿਲਾਂ 2023 ਵਿੱਚ ਕੈਨੇਡਾ ਨੇ 509,390 ਵਿਦਿਆਰਥੀਆਂ ਨੂੰ ਪਰਮਿਟ ਦਿੱਤੇ ਸਨ।



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ